Shimla 'ਚ ਸਾਬਕਾ ਅਕਾਲੀ ਮੰਤਰੀ ਲੰਗਾਹ ਦਾ ਬੇਟਾ ਗ੍ਰਿਫਤਾਰ,ਪੁਲਿਸ ਨੇ 42 ਗ੍ਰਾਮ ਹੈਰੋਇਨ ਕੀਤੀ ਬਰਾਮਦ

ਪ੍ਰਕਾਸ਼ ਸਿੰਘ ਲੰਗਾਹ ਦੀ ਇਹ ਪਹਿਲੀ ਗ੍ਰਿਫ਼ਤਾਰੀ ਨਹੀਂ ਹੈ ਜਿਸ ਨੂੰ ਨਸ਼ਿਆਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮਈ 2021 ਵਿੱਚ ਵੀ ਸੁੱਚਾ ਸਿੰਘ ਲੰਗਾਹ ਦੇ ਛੋਟੇ ਪੁੱਤਰ ਪ੍ਰਕਾਸ਼ ਸਿੰਘ ਲੰਗਾਹ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਦੋਂ ਵੀ ਪ੍ਰਕਾਸ਼ ਕੋਲੋਂ ਹੈਰੋਇਨ ਬਰਾਮਦ ਹੋਈ ਸੀ। ਪਰ ਲੰਗਾਹ ਨੇ ਤਤਕਾਲੀ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਸੀ ਕਿ ਵਿਰੋਧੀ ਹੋਣ ਦੇ ਨਾਤੇ ਉਸ ਨੂੰ ਜਾਣਬੁੱਝ ਕੇ ਫਸਾਇਆ ਗਿਆ ਹੈ।

Share:

Punjab News: ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਬੇਟੇ ਨੂੰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਦੋਸਤਾਂ ਸਮੇਤ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਸ਼ਿਮਲਾ ਪੁਲfਸ ਨੇ ਇਕ ਔਰਤ ਸਮੇਤ ਕੁੱਲ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਹੈਰੋਇਨ ਨੂੰ ਕਬਜ਼ੇ 'ਚ ਲੈ ਕੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਵੱਲੋਂ ਹੋਟਲ ਵਿੱਚ ਮਾਰਿਆ ਗਿਆ ਛਾਪਾ

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਹੋਟਲ ਵਿੱਚ ਨੌਜਵਾਨਾਂ ਵੱਲੋਂ ਨਸ਼ਾ ਕਰਨ ਦੀ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਪੁਲਿਸ ਨੇ ਟੀਮ ਦੇ ਨਾਲ ਹੋਟਲ ਦੇ ਕਮਰੇ ਵਿੱਚ ਛਾਪਾ ਮਾਰਿਆ। ਕਮਰੇ ਵਿੱਚ ਇੱਕ ਔਰਤ ਸਮੇਤ ਕੁੱਲ 5 ਲੋਕ ਸਨ। ਜਦੋਂ ਪੁਲਿਸ ਨੇ ਸਾਰਿਆਂ ਤੋਂ ਪੁੱਛਗਿੱਛ ਸ਼ੁਰੂ ਕੀਤੀ ਤਾਂ ਇੱਕ ਨੇ ਆਪਣੀ ਪਹਿਚਾਣ ਪ੍ਰਕਾਸ਼ ਸਿੰਘ ਲੰਗਾਹ ਵਜੋਂ ਦੱਸੀ। ਪ੍ਰਕਾਸ਼ ਨੇ ਦੱਸਿਆ ਕਿ ਉਹ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਹੈ ਅਤੇ ਪੰਜਾਬ ਦਾ ਦੋ ਵਾਰ ਵਿਧਾਇਕ ਤੇ ਸਾਬਕਾ ਮੰਤਰੀ ਵੀ ਰਹਿ ਚੁੱਕਾ ਹੈ।

ਤਲਾਸ਼ੀ ਦੌਰਾਨ 42 ਗ੍ਰਾਮ ਹੈਰੋਇਨ ਬਰਾਮਦ

ਪੁਲਿਸ ਨੇ ਜਦੋਂ ਕਮਰੇ ਦੀ ਤਲਾਸ਼ੀ ਲਈ ਤਾਂ ਕਮਰੇ ਵਿੱਚੋਂ 42 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਮਰੇ 'ਚ ਮੌਜੂਦ ਸਾਰੇ ਮੁਲਜ਼ਮ ਇੰਨੇ ਨਸ਼ੇ ਵਿੱਚ ਸਨ ਕਿ ਉਹ ਆਪਣੇ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦੇ ਸਕੇ।

ਇਹ ਵੀ ਪੜ੍ਹੋ