Blogger ਭਾਨਾ ਸਿੱਧੂ ਦੇ ਹੱਕ ਵਿੱਚ ਨਿੱਤਰੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਰਕਾਰ 'ਤੇ ਲਗਾਏ ਗੰਭੀਰ ਆਰੋਪ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗਲਤ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਕਾਰਵਾਈ ਕਰ ਰਹੀ ਹੈ। ਭਾਨਾ ਸਿੱਧੂ ਲੋਕਾਂ ਦੀ ਮਦਦ ਕਰਦਾ ਹੈ। ਕਈ ਵਾਰ ਉਹ ਪੰਜਾਬ ਸਰਕਾਰ ਖਿਲਾਫ ਵੀ ਭਾਵੁਕ ਹੋ ਕੇ ਕੁਝ ਬੋਲਿਆ ਹੋਵੇਗਾ।

Share:

ਹਾਈਲਾਈਟਸ

  • ਇੱਕ ਕੇਸ ਵਿੱਚ ਜ਼ਮਾਨਤ ਮਿਲ ਗਈ ਸੀ ਤਾਂ ਸਰਕਾਰ ਨੇ ਉਸਨੂੰ ਦੂਜੇ ਝੂਠੇ ਕੇਸ ਵਿੱਚ ਫਸਾ ਦਿੱਤਾ

Punjab News: ਬਲਾਗਰ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਨ੍ਹਾਂ ਦੇ ਹੱਕ ਵਿੱਚ ਨਿੱਤਰੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਭਾਨਾ ਸਿੱਧੂ, ਲੱਖਾ ਸਿਧਾਣਾ ਅਤੇ ਹੋਰ ਸਿਆਸੀ ਆਗੂਆਂ 'ਤੇ ਝੂਠੇ ਕੇਸ ਦਰਜ ਕਰ ਰਹੀ ਹੈ। ਉਹ ਇੱਕ ਨਿੱਜੀ ਸਮਾਗਮ ਵਿੱਚ ਭਾਗ ਲੈਣ ਆਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗਲਤ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਕਾਰਵਾਈ ਕਰ ਰਹੀ ਹੈ। ਭਾਨਾ ਸਿੱਧੂ ਲੋਕਾਂ ਦੀ ਮਦਦ ਕਰਦਾ ਹੈ। ਕਈ ਵਾਰ ਉਹ ਪੰਜਾਬ ਸਰਕਾਰ ਖਿਲਾਫ ਵੀ ਭਾਵੁਕ ਹੋ ਕੇ ਕੁਝ ਬੋਲਿਆ ਹੋਵੇਗਾ। 

ਦਬਾਅ ਜ਼ਿਆਦਾ ਦੇਰ ਨਹੀਂ ਚੱਲੇਗਾ

ਚੰਨੀ ਨੇ ਕਿਹਾ ਕਿ ਜੇਕਰ ਭਾਨਾ ਨੂੰ ਇੱਕ ਕੇਸ ਵਿੱਚ ਜ਼ਮਾਨਤ ਮਿਲ ਗਈ ਸੀ ਤਾਂ ਸਰਕਾਰ ਨੇ ਉਸਨੂੰ ਦੂਜੇ ਝੂਠੇ ਕੇਸ ਵਿੱਚ ਫਸਾ ਦਿੱਤਾ। ਇਸ ਤਰ੍ਹਾਂ ਦਾ ਦਬਾਅ ਜ਼ਿਆਦਾ ਦੇਰ ਨਹੀਂ ਚੱਲੇਗਾ। ਚੰਨੀ ਨੇ ਕਿਹਾ ਕਿ ਜੇਕਰ 26 ਜਨਵਰੀ ਦੇ ਜਸ਼ਨਾਂ ਦੀ ਗੱਲ ਕਰੀਏ ਤਾਂ ਇਸ ਦਿਨ ਮੁੱਖ ਮੰਤਰੀ ਨੂੰ ਸੂਬੇ ਦੀ ਕਾਨੂੰਨ ਵਿਵਸਥਾ, ਸਰਕਾਰ ਦੀਆਂ ਪ੍ਰਾਪਤੀਆਂ, ਆਰਥਿਕ ਸਥਿਤੀ, ਰੁਜ਼ਗਾਰ ਆਦਿ ਬਾਰੇ ਗੱਲ ਕਰਨੀ ਚਾਹੀਦੀ ਸੀ। ਪਰ, ਸੀਐਮ ਮਾਨ ਆਪਣੇ ਪਰਿਵਾਰ ਦੀਆਂ ਪ੍ਰਾਪਤੀਆਂ ਗਿਣ ਰਹੇ ਹਨ।

ਲੋਕਾਂ ਨੂੰ ਦੱਸਣਾ ਕਿੰਨਾ ਕੁ ਜ਼ਰੂਰੀ...

ਚੰਨੀ ਨੇ ਕਿਹਾ ਕਿ ਮਾਨ ਨੇ ਲੋਕਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਪਤਨੀ ਗਰਭਵਤੀ ਹੈ। ਮਾਰਚ ਦੇ ਮਹੀਨੇ ਉਨ੍ਹਾਂ ਦੇ ਘਰ ਖੁਸ਼ੀਆਂ ਆਉਣ ਵਾਲੀਆਂ ਹਨ। ਘਰ ਵਿੱਚ ਖੁਸ਼ੀਆਂ ਆਉਣਾ ਚੰਗੀ ਗੱਲ ਹੈ, ਪਰ ਲੋਕਾਂ ਨੂੰ ਦੱਸਣਾ ਕਿੰਨਾ ਜ਼ਰੂਰੀ ਹੈ ਕਿ ਲਿੰਗ ਜਾਂਚ ਨਹੀਂ ਕੀਤੀ ਗਈ। ਲਿੰਗ ਜਾਂਚ ਦੀ ਕਈ ਸਾਲਾਂ ਤੋਂ ਮਨਾਹੀ ਹੈ। ਫਿਰ ਮੁੱਖ ਮੰਤਰੀ ਅਜਿਹਾ ਕਿਉਂ ਕਹਿ ਰਹੇ ਹਨ, ਇਸ ਦਾ ਮਤਲਬ ਸਮਝ ਵਿੱਚ ਨਹੀਂ ਆ ਰਿਹਾ। 

ਇਹ ਵੀ ਪੜ੍ਹੋ