ਨਜਾਇਜ ਮਾਈਨਿੰਗ ਦੇ ਦੋਸ਼ ਹੇਠ ਸਾਬਕਾ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਨੇ ਕੀਤੀ ਵੱਡੀ ਕਾਰਵਾਈ। ਸਾਬਕਾ ਵਿਧਾਇਕ ਦੀ ਪਤਨੀ ਦੇ ਨਾਂਅ ਜ਼ਮੀਨ ਚੋਂ ਮਸ਼ੀਨਰੀ ਵੀ ਬਰਾਮਦ ਕਰਕੇ ਜ਼ਬਤ ਕੀਤੀ ਗਈ।  

Share:

 

ਪੰਜਾਬ ਸਰਕਾਰ ਵੱਲੋਂ ਪਠਾਨਕੋਟ ‘ਚ ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਵੱਡੀ ਕਾਰਵਾਈ ਕੀਤੀ ਗਈ। ਪ੍ਰਸ਼ਾਸਨ ਵੱਲੋਂ ਪਠਾਨਕੋਟ ਦੇ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਗ੍ਰਿਫਤਾਰ ਕੀਤਾ ਗਿਆ। ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ‘ਤੇ ਨਾਜਾਇਜ਼ ਮਾਈਨਿੰਗ ਕਰਵਾਉਣ ਦਾ ਇਲਜ਼ਾਮ ਹੈ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਕੇ ਭ੍ਰਿਸ਼ਟਾਚਾਰ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਆਪਣੀ ‘ਜ਼ੀਰੋ ਟੋਲਰੈਂਸ’ ਨੀਤੀ ਦਾ ਦਾਅਵਾ ਕੀਤਾ। 

 
ਪੋਕਲੇਨ ਮਸ਼ੀਨਾਂ, ਟਿੱਪਰ ਮੌਕੇ ਤੋਂ ਮਿਲੇ 
 

ਦਰਅਸਲ ਸ਼ੁੱਕਰਵਾਰ ਨੂੰ ਰਾਵੀ ਨਦੀ ਦੇ ਨੇੜੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਦੀ ਪਤਨੀ ਦੀ ਮਲਕੀਅਤ ਵਾਲੀ ਇੱਕ ਕਰੱਸ਼ਰ ਵਾਲੀ ਜਗ੍ਹਾ ‘ਤੇ ਗੈਰ-ਕਾਨੂੰਨੀ ਮਾਈਨਿੰਗ ਦਾ ਪਤਾ ਲੱਗਾ। ਐਸ.ਡੀ.ਓ ਮਾਈਨਿੰਗ ਮੌਕੇ ‘ਤੇ ਪਹੁੰਚੇ ਸਨ। ਜਿਨ੍ਹਾਂ ਨੇ ਪੋਕਲੇਨ ਮਸ਼ੀਨਾਂ ਅਤੇ ਟਿੱਪਰਾਂ ਰਾਹੀਂ ਵੱਡੀ ਮਾਤਰਾ ਵਿੱਚ ਮਾਈਨਿੰਗ ਹੋਣ ਦੀ ਪੁਸ਼ਟੀ ਕੀਤੀ। ਇਲਜ਼ਾਮ ਹੈ ਕਿ ਜੋਗਿੰਦਰ ਪਾਲ ਭੋਆ ਨੇ ਵੀ ਕਾਨੂੰਨੀ ਪ੍ਰਕਿਰਿਆ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ। ਪਰ ਪ੍ਰਸ਼ਾਸਨ ਨੇ ਉਸਨੂੰ ਅਤੇ ਉਸਦੇ ਇੱਕ ਸਾਥੀ ਸੁਰਜੀਤ ਸਿੰਘ ਉਰਫ਼ ਲਾਡੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਮੌਕੇ ਤੋਂ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਵੀ ਬਰਾਮਦ ਕੀਤਾ ਗਿਆ ਹੈ। ਮਾਈਨਿੰਗ ਅਧਿਕਾਰੀ ਦੇ ਬਿਆਨਾਂ ’ਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਸਮੇਤ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। 

ਇਹ ਵੀ ਪੜ੍ਹੋ