ਰਿਸ਼ਵਤਖੋਰੀ ਦੇ 13 ਸਾਲ ਪੁਰਾਣੇ ਮਾਮਲੇ 'ਚ ਸਾਬਕਾ  DSP ਰਾਕਾ ਗੇਰਾ ਨੂੰ ਅਦਾਲਤ ਨੇ ਸੁਣਾਈ ਇੰਨੇ ਸਾਲ ਦੀ ਸਜ਼ਾ, ਪੜ੍ਹੋ ਪੂਰੀ ਖਬਰ

CBI Special Court Update: ਦਸ ਦੇਈਏ ਕਿ ਨਿਊ ਚੰਡੀਗੜ੍ਹ ਦੇ ਬਿਲਡਰ ਨੇ ਸਾਬਕਾ ਡੀਐਸਪੀ ਖ਼ਿਲਾਫ਼ 1 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਉਸ ਦੀ ਸ਼ਿਕਾਇਤ ’ਤੇ ਸੀਬੀਆਈ ਨੇ 2011 ਵਿੱਚ ਉਸ ਖ਼ਿਲਾਫ਼ ਕੇਸ ਦਰਜ ਕੀਤਾ ਸੀ। 

Share:

CBI Special Court Update: ਰਿਸ਼ਵਤਖੋਰੀ ਦੇ 13 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ ਪੰਜਾਬ ਪੁਲਿਸ ਦੀ ਸਾਬਕਾ ਡੀਐਸਪੀ ਰਾਕਾ ਗੇਰਾ ਨੂੰ CBI ਦੀ ਵਿਸ਼ੇਸ਼ ਅਦਾਲਤ ਨੇ ਅੱਜ ਸਜ਼ਾ ਸੁਣਾ ਦਿੱਤੀ। ਰਾਕਾ ਗੇਰਾ ਨੂੰ ਅਦਾਲਤ ਨੇ 6 ਸਾਲ ਦੀ ਕੈਦ ਅਤੇ 2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਦਸ ਦੇਈਏ ਕਿ ਨਿਊ ਚੰਡੀਗੜ੍ਹ ਦੇ ਬਿਲਡਰ ਨੇ ਸਾਬਕਾ ਡੀਐਸਪੀ ਖ਼ਿਲਾਫ਼ 1 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਉਸ ਦੀ ਸ਼ਿਕਾਇਤ ’ਤੇ ਸੀਬੀਆਈ ਨੇ 2011 ਵਿੱਚ ਉਸ ਖ਼ਿਲਾਫ਼ ਕੇਸ ਦਰਜ ਕੀਤਾ ਸੀ। 

ਰਾਕਾ ਗੇਰਾ ਦੇ ਘਰੋਂ ਹਥਿਆਰ ਵੀ ਹੋਏ ਸਨ ਬਰਾਮਦ

ਸੀਬੀਆਈ ਨੇ ਰਾਕਾ ਗੇਰਾ ਦੇ ਚੰਡੀਗੜ੍ਹ ਦੇ ਸੈਕਟਰ-15 ਸਥਿਤ ਘਰੋਂ ਕਈ ਹਥਿਆਰ ਵੀ ਬਰਾਮਦ ਕੀਤੇ ਸਨ। ਇਸ ਤੋਂ ਇਲਾਵਾ ਉਸ ਦੇ ਘਰੋਂ 53 ਸ਼ਰਾਬ ਦੀਆਂ ਬੋਤਲਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਨੇ ਉਸ ਖ਼ਿਲਾਫ਼ ਰਿਸ਼ਵਤ ਸਮੇਤ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। CBI ਦੇ ਸਰਕਾਰੀ ਵਕੀਲ ਨੇ ਅਦਾਲਤ ਵਿੱਚ ਸ਼ਿਕਾਇਤਕਰਤਾ ਅਤੇ DSP ਰਾਕਾ ਗੇਰਾ ਦਰਮਿਆਨ ਹੋਈ ਗੱਲਬਾਤ ਦੇ ਸਬੂਤ ਪੇਸ਼ ਕੀਤੇ ਸਨ। ਉਨ੍ਹਾਂ ਕਿਹਾ ਸੀ ਕਿ ਸੀਬੀਆਈ ਨੇ ਸ਼ਿਕਾਇਤਕਰਤਾ ਅਤੇ ਮੁਲਜ਼ਮ ਵਿਚਾਲੇ ਹੋਈ ਫੁਟੇਜ ਅਤੇ ਗੱਲਬਾਤ ਅਦਾਲਤ ਵਿੱਚ ਪੇਸ਼ ਕੀਤੀ ਹੈ। ਜਿਸ ਵਿੱਚ ਇਹ ਸਾਬਤ ਹੁੰਦਾ ਹੈ ਕਿ ਉਸਨੇ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ