Money Laundering Case: ਸਾਬਕਾ ਮੰਤਰੀ ਧਰਮਸੋਤ ਦੀ ਅਦਾਲਤ ਵਿੱਚ ਪੇਸ਼ੀ ਅੱਜ

ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਜੰਗਲਾਤ ਵਿਭਾਗ ਦੇ ਇਸ ਘਪਲੇ ਵਿੱਚ ਕਈ ਅਧਿਕਾਰੀ ਅਤੇ ਸਿਆਸਤਦਾਨ ਈਡੀ ਦੇ ਰਡਾਰ 'ਤੇ ਹਨ।

Share:

Money Laundering Case: ਪੰਜਾਬ ਦੇ ਜੰਗਲਾਤ ਵਿਭਾਗ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਜੰਗਲਾਤ ਵਿਭਾਗ ਦੇ ਇਸ ਘਪਲੇ ਵਿੱਚ ਕਈ ਅਧਿਕਾਰੀ ਅਤੇ ਸਿਆਸਤਦਾਨ ਈਡੀ ਦੇ ਰਡਾਰ 'ਤੇ ਹਨ। ਸਾਧੂ ਸਿੰਘ 3 ਦਿਨਾਂ ਦੇ ਰਿਮਾਂਡ 'ਤੇ ਸੀ। ਉਸ ਤੋਂ ਪੁੱਛਗਿੱਛ ਦੌਰਾਨ ਈਡੀ ਨੂੰ ਕੁਝ ਅਹਿਮ ਜਾਣਕਾਰੀਆਂ ਮਿਲੀਆਂ ਹਨ। ਈਡੀ ਧਰਮਸੋਤ ਦੇ ਨਜ਼ਦੀਕੀ ਸਹਿਯੋਗੀ ਅਤੇ ਜੰਗਲਾਤ ਵਿਭਾਗ ਦੇ ਠੇਕੇਦਾਰ ਹਰਮੋਹਿੰਦਰ ਸਿੰਘ, ਖੰਨਾ ਸਥਿਤ ਨਜ਼ਦੀਕੀ ਸਹਿਯੋਗੀ ਅਤੇ ਕੁਝ ਅਧਿਕਾਰੀਆਂ ਵਿਰੁੱਧ ਕਾਰਵਾਈ ਕਰ ਸਕਦੀ ਹੈ।

ਧਰਮਸੋਤ ਦੇ ਕਰੀਬੀਆਂ ਦੇ ਘਰਾਂ 'ਤੇ ਵੀ ਹੋਈ ਸੀ ਛਾਪੇਮਾਰੀ

ਦੱਸ ਦੇਈਏ ਕਿ ਈਡੀ ਨੇ ਸੋਮਵਾਰ ਨੂੰ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਧਰਮਸੋਤ ਤੋਂ ਇਲਾਵਾ ਨਵੰਬਰ 2023 ਵਿਚ ਈਡੀ ਨੇ ਸੰਗਤ ਸਿੰਘ ਗਿਲਜੀਆਂ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਸੀ। ਜਾਣਕਾਰੀ ਦੇ ਮੁਤਾਬਿਕ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਨੇ ਮਾਮਲਾ ਦਰਜ ਕਰਕੇ ਧਰਮਸੋਤ ਸਮੇਤ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਮਾਮਲੇ ਵਿੱਚ ਸੰਗਤ ਸਿੰਘ ਗਿਲਜੀਆਂ ਦਾ ਨਾਂ ਵੀ FIR ਵਿੱਚ ਸ਼ਾਮਲ ਕੀਤਾ ਗਿਆ ਸੀ। ਫਿਲਹਾਲ ਉਹ ਜ਼ਮਾਨਤ 'ਤੇ ਬਾਹਰ ਹੈ। 

ਇਹ ਵੀ ਪੜ੍ਹੋ