ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਹਰਮੋਹਨ ਧਵਨ ਨੇ 1977 ਵਿੱਚ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ ਸੀ। ਉਹ 1981 ਵਿੱਚ ਜਨਤਾ ਪਾਰਟੀ ਦੇ ਪ੍ਰਧਾਨ ਬਣੇ। ਉਹ ਆਮ ਲੋਕਾਂ ਨਾਲ ਸਿੱਧੇ ਜੁੜੇ ਹੋਏ ਸਨ। 1989 ਵਿੱਚ ਉਹ ਚੰਡੀਗੜ੍ਹ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਅਤੇ ਚੰਦਰ ਸ਼ੇਖਰ ਦੀ ਸਰਕਾਰ ਵਿੱਚ ਸ਼ਹਿਰੀ ਹਵਾਬਾਜ਼ੀ ਮੰਤਰੀ ਬਣੇ ਸਨ।

Share:

ਹਾਈਲਾਈਟਸ

  • ਉਨ੍ਹਾਂ ਦਾ ਪਰਿਵਾਰ 1947 ਵਿੱਚ ਭਾਰਤ ਦੀ ਵੰਡ ਤੋਂ ਬਾਅਦ ਭਾਰਤ ਆ ਗਿਆ ਸੀ

Punjab News: ਆਮ ਆਦਮੀ ਪਾਰਟੀ ਦੇ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਦਾ ਐਤਵਾਰ ਦੇਰ ਸ਼ਾਮ ਚੰਡੀਗੜ੍ਹ ਦੇ ਸੈਕਟਰ-25 ਸਥਿਤ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਕਾਬਿਲੇ ਗੌਰ ਹੈ ਕਿ ਉਨ੍ਹਾਂ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ ਸੀ। ਹਰਮੋਹਨ ਧਵਨ ਸਾਬਕਾ ਪ੍ਰਧਾਨ ਮੰਤਰੀ ਚੰਦਰਸ਼ੇਖਰ ਦੀ ਸਰਕਾਰ ਵਿੱਚ ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ) ਰਹਿ ਚੁੱਕੇ ਸਨ। ਇਸ ਤੋਂ ਬਾਅਦ ਉਹ ਕਾਂਗਰਸ, ਬਸਪਾ ਅਤੇ ਭਾਜਪਾ ਵਿਚ ਸ਼ਾਮਲ ਹੋ ਗਏ। ਹਾਲਾਂਕਿ ਹੁਣ ਉਹ ਆਮ ਆਦਮੀ ਪਾਰਟੀ (ਆਪ) ਨਾਲ ਜੁੜੇ ਹੋਏ ਸਨ। ਉਨ੍ਹਾਂ ਦੇ ਪੁੱਤਰ ਹਰਮਨ ਧਵਨ, ਵਿਕਰਮ ਧਵਨ ਅਤੇ ਪ੍ਰਿਆ ਗੁਲਾਟੀ ਨੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ। ਇਸ ਮੌਕੇ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿੱਚ ਪਤਵੰਤੇ ਅਤੇ ਸਮਰਥਕ ਪੁੱਜੇ ਸਨ। ਇਨ੍ਹਾਂ ਵਿੱਚ ਸਾਬਕਾ ਸੰਸਦ ਮੈਂਬਰ ਸਤਪਾਲ ਜੈਨ, ਸਾਬਕਾ ਸੰਸਦ ਮੈਂਬਰ ਪਵਨ ਬਾਂਸਲ, ਭਾਜਪਾ ਆਗੂ ਸੰਜੇ ਟੰਡਨ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਦੀਪ ਛਾਵੜਾ, ਚੰਡੀਗੜ੍ਹ ਪ੍ਰਸ਼ਾਸਨ ਦੇ ਕਈ ਅਧਿਕਾਰੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਵਕੀਲ ਸ਼ਾਮਲ ਸਨ। 

ਅੰਤਿਮ ਦਰਸ਼ਨਾਂ ਲਈ ਸੈਕਟਰ-9 ਵਿੱਚ ਰੱਖੀ ਗਈ ਮ੍ਰਿਤਕ ਦੇਹ 

ਇਸ ਤੋਂ ਪਹਿਲਾਂ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਸੈਕਟਰ-9 ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਰੱਖਿਆ ਗਿਆ। ਉਨ੍ਹਾਂ ਦੇ ਦਰਸ਼ਨਾਂ ਲਈ ਸੰਸਦ ਮੈਂਬਰ ਕਿਰਨ ਖੇਰ, ਭਾਜਪਾ ਆਗੂ ਸੰਜੇ ਟੰਡਨ ਸਮੇਤ ਕਈ ਲੋਕ ਪੁੱਜੇ। ਇਸ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਯਾਤਰਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦੀ ਹੋਈ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੁਰੋਹਿਤ ਨੇ ਕਿਹਾ, "ਹਰਮੋਹਨ ਧਵਨ ਦਾ ਦੇਹਾਂਤ ਸ਼ਹਿਰ ਲਈ ਇੱਕ ਡੂੰਘਾ ਘਾਟਾ ਹੈ। ਸਮਾਜ ਖਾਸ ਕਰਕੇ ਪਛੜੇ ਵਰਗ ਦੀ ਬਿਹਤਰੀ ਲਈ ਉਨ੍ਹਾਂ ਦੇ ਅਣਥੱਕ ਯਤਨਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ। ਉਨ੍ਹਾਂ ਦੇ ਦੇਹਾਂਤ ਨਾਲ ਰਾਜਨੀਤਿਕ ਭਾਈਚਾਰੇ ਵਿੱਚ ਇੱਕ ਖਲਾਅ ਪੈ ਗਿਆ ਹੈ ਜੋ ਭਰਨਾ ਚੁਣੌਤੀਪੂਰਨ ਹੋਵੇਗਾ।

1940 ਵਿੱਚ ਹੋਇਆ ਸੀ ਜਨਮ

ਹਰਮੋਹਨ ਧਵਨ ਚੰਡੀਗੜ੍ਹ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਦਾ ਜਨਮ 14 ਜੁਲਾਈ 1940 ਨੂੰ ਫਤਿਹਜੰਗ ਜ਼ਿਲ੍ਹਾ, ਕੈਂਬਲਪੁਰ (ਹੁਣ ਪੱਛਮੀ ਪਾਕਿਸਤਾਨ ਵਿੱਚ) ਵਿੱਚ ਹੋਇਆ ਸੀ। ਉਨ੍ਹਾਂ ਦਾ ਪਰਿਵਾਰ 1947 ਵਿੱਚ ਭਾਰਤ ਦੀ ਵੰਡ ਤੋਂ ਬਾਅਦ ਭਾਰਤ ਆ ਗਿਆ ਸੀ। ਉਹ ਲੰਬਾ ਸਮਾਂ ਅੰਬਾਲਾ ਛਾਉਣੀ ਵਿੱਚ ਰਹੇ। ਜਿੱਥੇ ਉਸਨੇ ਬੀਡੀ ਹਾਈ ਸਕੂਲ ਤੋਂ ਮੈਟ੍ਰਿਕ ਅਤੇ ਐੱਸਡੀ ਕਾਲਜ ਤੋਂ ਇੰਟਰਮੀਡੀਏਟ ਕੀਤੀ। ਧਵਨ ਨੇ 1960 ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਬਨਸਪਤੀ ਵਿਭਾਗ ਵਿੱਚ ਬੀਐਸਸੀ (ਆਨਰਜ਼), 1963 ਵਿੱਚ ਐੱਮਐੱਸਸੀ (ਆਨਰਜ਼) ਕੀਤੀ। 

ਇਹ ਵੀ ਪੜ੍ਹੋ