ਦੋ ਦਰਦਨਾਕ ਹਾਦਸਿਆਂ ਵਿੱਚ ਚਾਰ ਦੀ ਮੌਤ, ਚਾਰ ਗੰਭੀਰ ਜ਼ਖਮੀ

ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾ ਦਿੱਤਾ ਹੈ, ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ

Share:

ਪੰਜਾਬ ਵਿੱਚ ਹੋਏ ਦੋ ਭਿਆਨਕ ਸੜਕ ਹਾਦਸਿਆਂ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਚਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਪੁਲਿਸ ਨੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲੰਧਰ ਦੇ ਸੁੱਚੀ ਪਿੰਡ ਨੇੜੇ ਸਵੇਰੇ ਵਾਪਰੇ ਸੜਕ ਹਾਦਸੇ ਵਿੱਚ ਇੱਕ ਅਪਾਹਜ ਵਿਅਕਤੀ ਦੀ ਮੌਤ ਹੋ ਗਈ, ਜਦਕਿ ਡਰਾਈਵਰ ਸਮੇਤ ਚਾਰ ਲੋਕ ਗੰਭੀਰ ਜ਼ਖ਼ਮੀ ਹੋ ਗਏ। ਥਾਣਾ ਰਾਮਾਮੰਡੀ ਦੀ ਪੁਲਿਸ ਨੇ ਉਕਤ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।

ਬਿਨ੍ਹਾਂ ਨੰਬਰ ਪਲੇਟ ਦੀ ਕਾਰ ਨੇ ਮਾਰੀ ਟੱਕਰ

ਆਟੋ ਚਲਾ ਰਹੇ ਰਣਜੀਤ ਨੇ ਦੱਸਿਆ ਕਿ ਉਹ ਆਟੋ ਸਟੈਂਡ ਤੋਂ ਕਰੀਬ ਪੰਜ ਸਵਾਰੀਆਂ ਲੈ ਕੇ ਬੱਸ ਸਟੈਂਡ ਨੂੰ ਜਾ ਰਿਹਾ ਸੀ। ਉਹ ਅਜੇ ਸੁੱਚੀ ਪਿੰਡ ਪਹੁੰਚਿਆ ਹੀ ਸੀ ਕਿ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਆਟੋ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਆਟੋ ਹਾਈਵੇਅ 'ਤੇ ਕਈ ਵਾਰ ਪਲਟ ਗਿਆ। ਘਟਨਾ ਤੋਂ ਬਾਅਦ ਦੋਸ਼ੀ ਤੁਰੰਤ ਆਪਣੀ ਕਾਰ ਮੌਕੇ ਤੋਂ ਭਜਾ ਕੇ ਲੈ ਗਿਆ। ਮੁਲਜ਼ਮ ਦੀ ਕਾਰ ’ਤੇ ਕੋਈ ਨੰਬਰ ਪਲੇਟ ਨਹੀਂ ਸੀ।

ਰਾਹਗੀਰਾਂ ਨੇ ਪਹੁੰਚਾਇਆ ਹਸਪਤਾਲ

ਹਾਦਸੇ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਜ਼ਖਮੀ ਨੂੰ ਪਠਾਨਕੋਟ ਚੌਕ ਦੇ ਨਾਲ ਲੱਗਦੇ ਨਿੱਜੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰ ਨੇ ਅਪਾਹਜ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਘਟਨਾ 'ਚ ਜ਼ਖਮੀ ਹੋਏ ਸਾਰੇ ਚਾਰਾਂ ਦਾ ਇਲਾਜ ਚੱਲ ਰਿਹਾ ਹੈ। ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਰਾਮਾਮੰਡੀ ਥਾਣੇ ਦੇ ਐਡੀਸ਼ਨਲ ਐਸਐਚਓ ਅਰੁਣ ਕੁਮਾਰ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 9 ਵਜੇ ਵਾਪਰਿਆ। ਘਟਨਾ ਤੋਂ ਬਾਅਦ ਕਾਰ ਸਵਾਰ ਫਰਾਰ ਹੈ। ਮ੍ਰਿਤਕ ਦੀ ਪਛਾਣ ਲਈ ਯਤਨ ਕੀਤੇ ਜਾ ਰਹੇ ਹਨ।

ਨਵਾਂਸ਼ਹਿਰ ਵਿੱਚ ਕਾਰ ਤੇ ਟਰਾਲੀ ਦੀ ਟੱਕਰ

ਇਸੇ ਤਰ੍ਹਾਂ ਦਾ ਇੱਕ ਮਾਮਲਾ ਨਵਾਂਸ਼ਹਿਰ ਤੋਂ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਬਰਨਾਲਾ ਬਾਈਪਾਸ ਨੇੜੇ ਕਾਰ ਅਤੇ ਤੂੜੀ ਨਾਲ ਭਰੀ ਟਰਾਲੀ ਵਿਚਾਲੇ ਹੋਈ ਟੱਕਰ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਤਿੰਨੇ ਮ੍ਰਿਤਕ ਅੰਮ੍ਰਿਤਸਰ ਦੇ ਖਾਸਾ ਨੇੜੇ ਪਿੰਡ ਅਟਾਰੀ ਦੇ ਵਸਨੀਕ ਸਨ। 

ਮ੍ਰਤਕਾਂ ਦੀ ਹੋਈ ਪਛਾਣ 

ਐਸਆਈ ਮਨਜੀਤ ਲਾਲ ਨੇ ਦੱਸਿਆ ਕਿ ਬੀਤੀ ਰਾਤ ਇੱਕ ਅਰਟਿਗਾ ਕਾਰ ਅਤੇ ਪਰਾਲੀ ਨਾਲ ਭਰੀ ਟਰਾਲੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਤਿੰਨੋ ਅੰਮ੍ਰਿਤਸਰ ਅਟਾਰੀ ਰੋਡ 'ਤੇ ਸਥਿਤ ਪਿੰਡ ਖਾਸਾ ਦੇ ਰਹਿਣ ਵਾਲੇ ਸਨ। ਮ੍ਰਿਤਕਾ ਦੀ ਪਹਿਚਾਨ ਗੋਪੀ ਉਮਰ ਕਰੀਬ (30), ਪਲਵਿੰਦਰ ਸਿੰਘ ਪਿੰਦਾ ਉਮਰ ਕਰੀਬ (55) ਸਾਲ ਅਤੇ ਨਵਜੀਤ ਸਿੰਘ ਉਮਰ ਕਰੀਬ (28) ਸਾਲ  ਵੱਜੋ ਹੋਈ ਹੈ। ਪੁਲਿਸ ਨੇ ਦੇਰ ਰਾਤ ਤਿੰਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਰਖਵਾ ਦਿੱਤਾ ਸੀ, ਜਿਸ ਦਾ ਅੱਜ ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਉਸਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ। ਪੁਲਿਸ ਨੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ