ਡੀਜੀਪੀ ਸ਼ੁਕਲਾ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਫਿਲਹਾਲ ਟਰੈਕ ਕੀਤਾ ਖਾਲੀ,ਅਗਲਾ ਫੈਸਲਾ 12.30 ਵਜੇ

ਮੰਗਾਂ ਨੂੰ ਲੈ ਕੇ ਰੇਲਵੇ ਟਰੈਕ ਕੇ ਧਰਨਾ ਲਾਈ ਬੈਠੇ ਕਿਸਾਨਾਂ ਨੇ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਤੋਂ ਮਿਲੇ ਭਰੋਸੇ ਤੋਂ ਬਾਅਦ ਧਰਨਾ ਖਤਮ ਕਰ ਦਿੱਤਾ ਹੈ। ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਜੇਕਰ 12.30 ਵਜੇ ਸੀਐੱਮ ਨਾਲ ਹੋਣ ਵਾਲੀ ਬੈਠਕ ਵਿੱਚ ਕੋਈ ਸਿੱਟਾ ਨਾ ਨਿਕਲਿਆ ਤਾਂ ਫਿਰ ਤੋਂ ਟਰੈਕ ਜਾਮ ਕਰ ਦਿੱਤਾ ਜਾਵੇਗਾ।

Share:

 

ਪੰਜਾਬ ਵਿੱਚ ਕਿਸਾਨਾਂ ਦਾ  ਗੰਨੇ ਦੇ ਰੇਟਾਂ ਨੂੰ ਲੈ ਕੇ ਅੰਦੋਲਨ ਜਾਰੀ ਹੈ। ਕਿਸਾਨਾਂ ਨੇ ਜਲੰਧਰ ਨੇੜੇ ਨਵੀਂ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਅਤੇ ਰੇਲਵੇ ਟਰੈਕ ਜਾਮ ਕਰ ਰੱਖਿਆ ਸੀ ਪਰ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਤੋਂ ਮਿਲੇ ਭਰੋਸੇ ਤੋਂ ਬਾਅਦ ਫਿਲਹਾਲ ਧਰਨਾ ਖਤਮ ਕਰ ਦਿੱਤਾ ਹੈ। ਦੂਜੇ ਪਾਸੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਲਈ 12.30 ਬੈਠਕ ਬੁਲਾਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਸਿੱਟਾ ਨਾ ਨਿਕਲਿਆ ਤਾਂ ਫਿਰ ਤੋਂ ਟਰੈਕ ਜਾਮ ਕਰ ਦਿੱਤਾ ਜਾਵੇਗਾ। ਹਾਲਾਂਕਿ ਦੇਰ ਰਾਤ ਤੋਂ ਬਾਅਦ ਕਿਸਾਨਾਂ ਵੱਲੋਂ ਹਾਈਵੇਅ ਦੀ ਸਰਵਿਸ ਲੇਨ ਨੂੰ ਖੋਲ੍ਹ ਦਿੱਤਾ ਗਿਆ। ਜਿਸ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲਣ ਲੱਗੀ। ਜਿੱਥੇ ਕਿਸਾਨ ਹੜਤਾਲ ਤੇ ਬੈਠੇ ਸਨ, ਉੱਥੇ ਰੋਜ਼ਾਨਾ ਕਰੀਬ 150 ਰੇਲ ਗੱਡੀਆਂ ਦੀ ਆਵਾਜਾਈ ਹੁੰਦੀ ਹੈ।

 

ਯਾਤਰੀਆਂ ਨੂੰ ਹੋ ਰਹੀ ਪਰੇਸ਼ਾਨੀ

ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਟਰੇਨ ਫੜਨ ਵਾਲੇ ਯਾਤਰੀਆਂ ਨੂੰ ਫਗਵਾੜਾ ਅਤੇ ਲੁਧਿਆਣਾ ਤੋਂ ਟਰੇਨ ਫੜਨੀ ਪੈ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਤੋਂ ਯਾਤਰੀਆਂ ਨੂੰ ਫਗਵਾੜਾ ਅਤੇ ਲੁਧਿਆਣਾ ਰੇਲ ਗੱਡੀ ਫੜਨ ਲਈ ਜਾਣਾ ਪਵੇਗਾ। ਜਿਸ ਕਾਰਨ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਤੱਕ ਕਰੀਬ 142 ਟਰੇਨਾਂ ਪ੍ਰਭਾਵਿਤ ਹੋਈਆਂ ਹਨ, ਜਿਨ੍ਹਾਂ '130 ਮੇਲ-ਐਕਸਪ੍ਰੈੱਸ ਟਰੇਨਾਂ ਅਤੇ 12 ਲੋਕਲ ਟਰੇਨਾਂ ਸ਼ਾਮਲ ਹਨ। ਕੁੱਲ 63 ਟਰੇਨਾਂ ਦੇ ਰੂਟ ਬਦਲੇ ਗਏ ਹਨ।

ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਆਉਣ ਵਾਲੀਆਂ ਕੁੱਲ 51 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਲਈ ਵੀ ਦਰਜਨਾਂ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਉਪਰੋਕਤ ਰੇਲ ਗੱਡੀਆਂ ਲੁਧਿਆਣਾ ਤੋਂ ਅੱਗੇ ਚੱਲਣਗੀਆਂ।

ਇਹ ਵੀ ਪੜ੍ਹੋ

Tags :