ਲੁਧਿਆਣਾ 'ਚ ਸਕਾਰਪੀਓ ਗੱਡੀ ਦਾ ਕਹਿਰ. ਦੋ ਦੋਸਤਾਂ ਨੂੰ ਕੁਚਲਿਆ, ਇਕ ਦੀ ਮੌਤ ਦੂਜਾ ਜ਼ਖਮੀ

ਜ਼ਖਮੀ ਗੁਰਪ੍ਰੀਤ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਹਾਦਸੇ ਤੋਂ ਬਾਅਦ ਚਾਲਕ ਆਪਣੀ ਕਾਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ।

Share:

 

ਲੁਧਿਆਣਾ ਦੇ ਜਗਰਾਓਂ 'ਚ ਸੜਕ ਕਿਨਾਰੇ ਖੜ੍ਹੇ ਨੌਜਵਾਨਾਂ ਨੂੰ ਤੇਜ਼ ਰਫਤਾਰ ਸਕਾਰਪੀਓ ਕਾਰ ਨੇ ਕੁਚਲ ਦਿੱਤਾ। ਇਸ ਹਾਦਸੇ 'ਚ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਲਖਬੀਰ ਸਿੰਘ ਵਾਸੀ ਪਿੰਡ ਗਾਲਿਬ ਖੁਰਦ ਵਜੋਂ ਹੋਈ ਹੈ, ਜਦਕਿ ਜ਼ਖਮੀ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

 

ਸੜਕ ਕਿਨਾਰੇ ਖੜੇ ਸਨ ਦੋਵੇ ਦੋਸਤ

ਲਖਬੀਰ ਦੇ ਪਿਤਾ ਦਲਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਲੁਧਿਆਣਾ ਫ਼ਿਰੋਜ਼ਪੁਰ ਮੁੱਖ ਸੜਕ 'ਤੇ ਸਥਿਤ ਪਰਦੇਸੀ ਢਾਬੇ 'ਤੇ ਸਕਿਉਰਟੀ ਗਾਰਡ ਵਜੋਂ ਕੰਮ ਕਰਦਾ ਸੀ। ਉਹ ਗੁਰਦੁਆਰਾ ਨਾਨਕਸਰ ਵਿਖੇ ਮੱਥਾ ਟੇਕਣ ਤੋਂ ਬਾਅਦ ਆਪਣੇ ਬੇਟੇ ਨੂੰ ਮਿਲਣ ਜਾ ਰਿਹਾ ਸੀ। ਢਾਬੇ ਤੋਂ ਕੁਝ ਦੂਰੀ ਤੇ ਸੜਕ ਕਿਨਾਰੇ ਖੜ੍ਹੇ ਲਖਬੀਰ ਸਿੰਘ ਤੇ ਉਸ ਦਾ ਦੋਸਤ ਗੁਰਪ੍ਰੀਤ ਸਿੰਘ ਗੱਲਬਾਤ ਕਰ ਰਹੇ ਸਨ। ਉਸੇ ਸਮੇਂ ਜਗਰਾਉਂ ਵਾਲੇ ਪਾਸੇ ਤੋਂ ਇੱਕ ਤੇਜ਼ ਰਫ਼ਤਾਰ ਸਕਾਰਪੀਓ ਕਾਰ ਆਈ ਜਿਸ ਨੇ ਸੜਕ ਕਿਨਾਰੇ ਖੜ੍ਹੇ ਉਸਦੇ ਲੜਕੇ ਲਖਬੀਰ ਸਿੰਘ ਅਤੇ ਉਸਦੇ ਦੋਸਤ ਗੁਰਪ੍ਰੀਤ ਸਿੰਘ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਦੋਵੇਂ ਗੰਭੀਰ ਜ਼ਖਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਸ ਦੇ ਲੜਕੇ ਲਖਬੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ