Gangster Lawrence Bishnoi Jail Interview: ਹਾਈਕੋਰਟ 'ਚ SIT ਦਾ ਖੁਲਾਸਾ, ਸਿਗਨਲ ਐਪ ਰਾਹੀਂ ਜੇਲ 'ਚ ਹੋਈ ਸੀ ਇੰਟਰਵਿਊ

ਪੰਜਾਬ ਸਰਕਾਰ ਨੇ ਲਾਈਵ ਵਾਇਰ ਫੈਸਿੰਗ ਬਾਰੇ ਅਦਾਲਤ ਨੂੰ ਦੱਸਿਆ ਕਿ ਛੇ ਜੇਲ੍ਹਾਂ ਵਿੱਚ ਇਸਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ 10 ਜੇਲ੍ਹਾਂ ਵਿੱਚ ਕੰਮ ਚੱਲ ਰਿਹਾ ਹੈ। ਲੈਂਡਲਾਈਨ ਦੇ ਪ੍ਰਬੰਧ ਲਈ ਟੈਂਡਰ ਜਾਰੀ ਕਰ ਦਿੱਤਾ ਗਿਆ ਹੈ।

Share:

Punjab News: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਮਾਮਲੇ ਵਿੱਚ ਜਾਂਚ ਲਈ ਬਣਾਈ ਗਈ ਵਿਸ਼ੇਸ਼ ਐਸਆਈਟੀ ਨੇ ਖੁਲਾਸਾ ਕੀਤਾ ਹੈ ਕਿ ਇੰਟਰਵਿਊ ਲਈ ਸਿਗਨਲ ਐਪ ਦੀ ਵਰਤੋਂ ਕੀਤੀ ਗਈ ਸੀ। ਐਸਆਈਟੀ ਅਨੁਸਾਰ ਇਸ ਯੰਤਰ ਨੂੰ ਜਲਦੀ ਹੀ ਜ਼ਬਤ ਕਰ ਲਿਆ ਜਾਵੇਗਾ। ਦੱਸ ਦਈਏ ਕਿ  ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸਪੈਸ਼ਲ ਡੀਜੀਪੀ (ਮਨੁੱਖੀ ਅਧਿਕਾਰ) ਪ੍ਰਬੋਧ ਕੁਮਾਰ ਦੀ ਅਗਵਾਈ ਵਾਲੀ ਐਸਆਈਟੀ ਨੂੰ ਸੌਂਪੀ ਸੀ।

ਤਿੰਨ ਮਹੀਨਿਆਂ ਦਾ ਮੰਗਿਆਂ ਸਮਾਂ

ਐਸਆਈਟੀ ਨੇ ਬੁੱਧਵਾਰ ਨੂੰ ਹਾਈ ਕੋਰਟ ਨੂੰ ਦੱਸਿਆ ਕਿ ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਇੰਟਰਵਿਊ ਸਿਗਨਲ ਐਪ ਰਾਹੀਂ ਹੀ ਕੀਤੀ ਗਈ ਸੀ। ਜਾਂਚ ਜਾਰੀ ਹੈ ਅਤੇ ਕੁਝ ਅਹਿਮ ਗਵਾਹਾਂ ਤੋਂ ਪੁੱਛਗਿੱਛ ਕੀਤੀ ਜਾਣੀ ਹੈ। ਅਜਿਹੇ 'ਚ ਹਾਈਕੋਰਟ ਤੋਂ ਇਸ ਦੇ ਲਈ ਤਿੰਨ ਮਹੀਨੇ ਦਾ ਸਮਾਂ ਮੰਗਿਆ ਗਿਆ ਹੈ। ਹਾਈਕੋਰਟ ਵੱਲੋਂ ਸੁਣਵਾਈ ਦੇ ਦੌਰਾਨ ਪਿਛਲੇ ਇੱਕ ਮਹੀਨੇ ਵਿੱਚ ਜੇਲ੍ਹ ਵਿੱਚੋਂ ਕਿੰਨੇ ਮੋਬਾਈਲ ਫ਼ੋਨ ਜ਼ਬਤ ਕੀਤੇ ਗਏ ਹਨ ਇਹ ਵੀ ਏਡੀਜੀਪੀ ਜੇਲ੍ਹ ਅਰੁਣ ਪਾਲ ਸਿੰਘ ਤੋਂ ਪੁੱਛਿਆ ਗਿਆ। ਇਸ ਦੇ ਨਾਲ ਹੀ ਜੇਲ੍ਹ ਵਿੱਚ ਜ਼ਿਆਦਾਤਰ ਸਟਾਫ਼ ਠੇਕੇ 'ਤੇ ਹੈ, ਉਨ੍ਹਾਂ ਦੀ ਰੈਗੂਲਰ ਭਰਤੀ ਕਦੋਂ ਹੋਵੇਗੀ।

ਇਹ ਵੀ ਪੜ੍ਹੋ