Gangster Sampat Nehra ਨੂੰ ਰਾਜਸਥਾਨ ਪੁਲਿਸ ਨੇ ਲਿਆ ਪ੍ਰੋਡਕਸ਼ਨ ਵਾਰੰਟ 'ਤੇ, ਸਖ਼ਤ ਸੁਰੱਖਿਆ ਵਿਚਕਾਰ ਰਾਜਸਥਾਨ ਰਵਾਨਾ

ਰਾਜਸਥਾਨ ਦੇ ਜੈਪੁਰ ਵਿੱਚ ਸੁਖਦੇਵ ਸਿੰਘ ਗੋਗਾਮੇੜੀ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਤਲ ਦੀ ਜ਼ਿੰਮੇਵਾਰੀ ਰੋਹਿਤ ਗੋਦਾਰਾ ਨੇ ਲਈ ਸੀ, ਜੋ ਲਾਰੈਂਸ ਗੈਂਗ ਦਾ ਸਰਗਨਾ ਹੈ। ਸੰਪਤ ਨਹਿਰਾ ਅਤੇ ਗੋਦਾਰਾ ਇੱਕ ਦੂਜੇ ਨੂੰ ਲੰਬੇ ਸਮੇਂ ਤੋਂ ਜਾਣਦੇ ਹਨ।

Share:

ਹਾਈਲਾਈਟਸ

  • ਪੰਜਾਬ ਪੁਲਿਸ ਨੇ ਮਾਰਚ ਵਿੱਚ ਰਾਜਸਥਾਨ ਪੁਲਿਸ ਨੂੰ ਇੱਕ ਰਸਮੀ ਪੱਤਰ ਲਿਖਿਆ ਸੀ

Punjab News: ਰਾਜਸਥਾਨ ਪੁਲਿਸ 2022 ਵਿੱਚ ਚੁਰੂ ਵਿੱਚ ਦਰਜ ਇੱਕ ਕੇਸ ਵਿੱਚ ਬਠਿੰਡਾ ਜੇਲ 'ਚ ਬੰਦ ਗੈਂਗਸਟਰ ਸੰਪਤ ਨਹਿਰਾ ਤੋਂ ਪੁੱਛਗਿੱਛ ਕਰਨ ਲਈ ਸੋਮਵਾਰ ਸਵੇਰੇ ਬਠਿੰਡਾ ਕੇਂਦਰੀ ਜੇਲ੍ਹ ਪਹੁੰਚੀ। ਇਸ ਦੌਰਾਨ ਨੇਹਰਾ ਨੂੰ ਰਾਜਸਥਾਨ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ 'ਤੇ ਲੈ ਲਿਆ। ਉਸਨੂੰ ਸਖ਼ਤ ਸੁਰੱਖਿਆ ਵਿਚਕਾਰ ਰਾਜਸਥਾਨ ਲੈ ਜਾਇਆ ਗਿਆ ਹੈ। ਦੱਸ ਦੇਈਏ ਕਿ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਦੀ ਸਾਜ਼ਿਸ਼ ਕਰੀਬ 10 ਮਹੀਨੇ ਪਹਿਲਾਂ ਪੰਜਾਬ ਦੀ ਬਠਿੰਡਾ ਕੇਂਦਰੀ ਜੇਲ੍ਹ ਵਿੱਚ ਰਚੀ ਗਈ ਸੀ। ਪੰਜਾਬ ਪੁਲਿਸ ਨੇ ਉਸਦੇ ਕਤਲ ਦੇ ਡਰੋਂ ਮਾਰਚ ਵਿੱਚ ਇਨਪੁਟ ਭੇਜ ਕੇ ਰਾਜਸਥਾਨ ਪੁਲਿਸ ਨੂੰ ਅਲਰਟ ਵੀ ਕੀਤਾ ਸੀ।

ਵਾਰਦਾਤ ਲਈ ਏਕੇ-47 ਦਾ ਕੀਤਾ ਸੀ ਇੰਤਜ਼ਾਮ  

ਪੰਜਾਬ ਪੁਲਿਸ ਨੇ ਮਾਰਚ ਵਿੱਚ ਰਾਜਸਥਾਨ ਪੁਲਿਸ ਨੂੰ ਇੱਕ ਰਸਮੀ ਪੱਤਰ ਲਿਖਿਆ ਸੀ। ਪੱਤਰ ਵਿੱਚ ਦੱਸਿਆ ਗਿਆ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਗੈਂਗ ਦਾ ਗੈਂਗਸਟਰ ਸੰਪਤ ਨਹਿਰਾ ਸੁਖਦੇਵ ਸਿੰਘ ਗੋਗਾਮੇੜੀ ਦੇ ਕਤਲ ਦੀ ਸਾਜ਼ਿਸ਼ ਰਚ ਰਿਹਾ ਸੀ। ਉਸ ਨੇ ਇਸ ਵਾਰਦਾਤ ਲਈ ਏਕੇ-47 ਦਾ ਇੰਤਜ਼ਾਮ ਕੀਤਾ ਸੀ। ਇਸ ਦੇ ਬਾਵਜੂਦ ਗੋਗਾਮੇੜੀ ਦਾ ਕਤਲ ਕਰ ਦਿੱਤਾ ਗਿਆ ਸੀ।

ਰਾਜਸਥਾਨ ਦੇ ਜੈਪੁਰ ਵਿੱਚ ਹੋਇਆ ਸੀ ਗੋਗਾਮੇੜੀ ਦਾ ਕਤਲ

ਅਲਰਟ ਤੋਂ ਬਾਅਦ ਰਾਜਸਥਾਨ ਏਟੀਐਸ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਸੁਰੱਖਿਆ) ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਸੀ। ਦੱਸ ਦੇਈਏ ਕਿ ਰਾਜਸਥਾਨ ਦੇ ਜੈਪੁਰ ਵਿੱਚ ਸੁਖਦੇਵ ਸਿੰਘ ਗੋਗਾਮੇੜੀ ਦੀ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਤਲ ਦੀ ਜ਼ਿੰਮੇਵਾਰੀ ਰੋਹਿਤ ਗੋਦਾਰਾ ਨੇ ਲਈ ਸੀ, ਜੋ ਲਾਰੈਂਸ ਗੈਂਗ ਦਾ ਸਰਗਨਾ ਹੈ। ਸੰਪਤ ਨਹਿਰਾ ਅਤੇ ਗੋਦਾਰਾ ਇੱਕ ਦੂਜੇ ਨੂੰ ਲੰਬੇ ਸਮੇਂ ਤੋਂ ਜਾਣਦੇ ਹਨ।

ਇਹ ਵੀ ਪੜ੍ਹੋ