Gangster Vishal Gill ਫਿਰ ਹੋਇਆ ਐਕਟਿਵ, ਦੋ ਭਰਾਵਾਂ ਦੇ ਕੀਤਾ ਹਮਲਾ

ਪੁਲਿਸ ਨੇ ਲੜਾਈ ਦੀ ਸੀਸੀਟੀਵੀ ਕਬਜੇ ਵਿੱਤ ਲੈ ਲਈ ਹੈ। ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Share:

ਹਾਈਲਾਈਟਸ

  • ਵਿਸ਼ਾਲ ਗਿੱਲ ਨੇ ਇੱਕ ਵਾਰ ਫਿਰ ਆਪਣੇ ਗੈਂਗ ਦਾ ਦਬ-ਦਬਾਅ ਕਾਇਮ ਕਰਨ ਲਈ ਦਹਿਸ਼ਤ ਫੈਲਾਉਣੀ ਸ਼ੁਰੂ ਕਰ ਦਿੱਤੀ ਹੈ

ਲੁਧਿਆਣਾ ਜੇਲ੍ਹ ਵਿੱਚੋਂ ਜਮਾਨਤ ਤੇ ਬਾਹਰ ਆਏ ਗੈਂਗਸਟਰ ਵਿਸ਼ਾਲ ਗਿੱਲ ਨੇ ਇੱਕ ਵਾਰ ਫਿਰ ਤੋਂ ਆਪਰਾਧਿਕ ਘਟਵਾਨਾਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ ਹੈ। ਦੇਰ ਰਾਤ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਈਸਾ ਨਗਰੀ ਪੁਲੀ ਵਿਖੇ ਦੋ ਜੁੜਵਾਂ ਭਰਾਵਾਂ 'ਤੇ ਹਮਲਾ ਕਰ ਦਿੱਤਾ। ਪੁਰਾਣੀ ਰੰਜਿਸ਼ ਦੇ ਚੱਲਦੇ ਦੋਵਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਇਸ ਤੋਂ ਇਲਾਵਾ ਬਦਮਾਸ਼ਾਂ ਨੇ ਸੜਕ 'ਤੇ ਖੜ੍ਹੀ ਇਕ ਕਾਰ ਨੂੰ ਵੀ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ।

 

ਇਲਾਕੇ ‘ਚ ਫੈਲੀ ਦਹਿਸ਼ਤ

ਵਿਸ਼ਾਲ ਗਿੱਲ ਨੇ ਇੱਕ ਵਾਰ ਫਿਰ ਆਪਣੇ ਗੈਂਗ ਦਾ ਦਬ-ਦਬਾਅ ਕਾਇਮ ਕਰਨ ਲਈ ਦਹਿਸ਼ਤ ਫੈਲਾਉਣੀ ਸ਼ੁਰੂ ਕਰ ਦਿੱਤੀ ਹੈ। ਲੜਾਈ ਵਿੱਚ ਜ਼ਖ਼ਮੀ ਹੋਏ ਦੋਵੇਂ ਭਰਾਵਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਪਛਾਣ ਸੌਰਵ ਅਤੇ ਸਾਹਿਲ ਵਜੋਂ ਹੋਈ ਹੈ। ਛੋਟੇ ਭਰਾ ਸਾਹਿਲ ਨੂੰ ਜ਼ਿਆਦਾ ਸੱਟਾਂ ਲੱਗੀਆਂ ਹਨ। ਉਸ ਦੇ ਸਿਰ 'ਤੇ ਅੰਦਰੂਨੀ ਸੱਟਾਂ ਲੱਗੀਆਂ ਹਨ। ਇਸ ਘਟਨਾ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।

 

ਪੁਲਿਸ ਨੂੰ ਦਿੱਤੀ ਸੂਚਨਾ

ਲੋਕਾਂ ਨੇ ਤੁਰੰਤ ਇਸ ਘਟਨਾ ਦੀ ਸੂਚਨਾ ਪੁਲਸ ਕੰਟਰੋਲ ਨੂੰ ਦਿੱਤੀ। ਪੀਸੀਆਰ ਦੀ ਟੀਮ ਪਹਿਲਾਂ ਘਟਨਾ ਵਾਲੀ ਥਾਂ 'ਤੇ ਪਹੁੰਚੀ। ਪੁਲਿਸ ਮੁਲਾਜ਼ਮਾਂ ਨੇ ਤੁਰੰਤ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ। ਥਾਣਾ ਕੋਤਵਾਲੀ, ਜਨਕ ਪੁਰੀ ਚੌਕੀ ਅਤੇ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਮੌਕੇ ਤੇ ਪੁੱਜ ਗਈ। ਫਿਲਹਾਲ ਪੁਲਿਸ ਨੇ ਲੜਾਈ ਦੀ ਸੀਸੀਟੀਵੀ ਕਬਜੇ ਵਿੱਤ ਲੈ ਲਈ ਹੈ। ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ