ਗੈਂਗਸਟਰਾਂ ਨੇ ਨਾਕੇਬੰਦੀ ਦੌਰਾਨ ਕੀਤੀ ਫਾਇਰਿੰਗ,ਪੁਲਿਸ ਨੇ ਦਬੋਚੇ

ਫੜੇ ਗਏ ਗੈਂਗਸਟਰ ਦੀ ਪਛਾਣ ਚਰਨਜੀਤ ਉਰਫ ਰਾਜੂ ਸ਼ੂਟਰ ਵਾਸੀ ਪਿੰਡ ਸੰਘਾ ਵਜੋਂ ਹੋਈ ਹੈ। ਜਦਕਿ ਉਸ ਦੇ ਸਾਥੀ ਦੀ ਪਛਾਣ ਪਰਮਿੰਦਰਦੀਪ ਸਿੰਘ ਵਾਸੀ ਪਿੰਡ ਇੱਬਨ ਵਜੋਂ ਹੋਈ ਹੈ।

Share:

ਹਾਈਲਾਈਟਸ

  • ਬਾਈਕ ਸਵਾਰ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ
  • ਦੋਵਾਂ ਨੇ ਪੁਲਿਸ 'ਤੇ ਚਾਰ ਗੋਲੀਆਂ ਚਲਾਈਆਂ

ਪੰਜਾਬ ਪੁਲਿਸ ਦੇ ਵੱਲੋਂ ਗੈਂਗਸਟਾਂ ਉੱਪਰ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਹਰ ਰੋਜ ਪੁਲਿਸ ਦੇ ਵੱਲੋਂ ਐਨਕਾਉਂਟਰ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ। ਬੀਤੀ ਵੀਰਵਾਰ ਰਾਤ ਪੰਜਾਬ ਦੇ ਤਰਨਤਾਰਨ ਵਿੱਚ ਇੱਕ ਪੁਲਿਸ ਮੁਕਾਬਲਾ ਹੋਇਆ। ਇੱਥੇ ਤਰਨਤਾਰਨ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਅਤੇ ਗੈਂਗਸਟਰ ਅਤੇ ਉਸਦੇ ਸਾਥੀ ਵਿਚਕਾਰ ਗੋਲੀਬਾਰੀ ਹੋਈ। ਜਿਸ ਵਿੱਚ ਗੈਂਗਸਟਰ ਨੂੰ ਗੋਲੀ ਲੱਗੀ ਸੀ। ਜਿਸ ਤੋਂ ਬਾਅਦ ਉਸਨੂੰ ਅਤੇ ਉਸਦੇ ਸਾਥੀ ਨੂੰ ਪੁਲਿਸ ਨੇ ਦਬੋਚ ਲਿਆ। ਗੈਂਗਸਟਰ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

 

ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਸਨ

ਜਾਣਕਾਰੀ ਦੇ ਅਨੁਸਾਰ ਦੇਰ ਰਾਤ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਜੂ ਸ਼ੂਟਰ ਆਪਣੇ ਸਾਥੀ ਨਾਲ ਬਾਈਕ 'ਤੇ ਇਲਾਕੇ 'ਚ ਕੋਈ ਵਾਰਦਾਤ ਕਰਨ ਲਈ ਘੁੰਮ ਰਿਹਾ ਹੈ। ਜਿਸ ਤੋਂ ਬਾਅਦ ਗੁਰਦੁਆਰਾ ਬੀੜ ਸਾਹਿਬ ਤੋਂ ਪਿੰਡ ਕਸੇਲ ਨੂੰ ਜਾਂਦੀ ਸੜਕ 'ਤੇ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਦੋਵਾਂ ਨੇ ਪੁਲਿਸ 'ਤੇ ਚਾਰ ਗੋਲੀਆਂ ਚਲਾਈਆਂ। ਇਸ 'ਤੇ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਜਿਸ ਵਿੱਚ ਇੱਕ ਵਿਅਕਤੀ ਨੂੰ ਦੋ ਗੋਲੀਆਂ ਲੱਗੀਆਂ।

 

ਮੁਕਾਬਲੇ ਦੌਰਾਨ ਪੁਲਿਸ ਦੀ ਗੱਡੀ ਤੇ ਵੱਜੀਆਂ 2 ਗੋਲੀਆਂ

ਜਾਣਕਾਰੀ ਮੁਤਾਬਕ ਗੈਂਗਸਟਰ ਰਾਜੂ ਸ਼ੂਟਰ ਖਿਲਾਫ 8 ਕੇਸ ਦਰਜ ਹਨ। ਦੋ ਮਹੀਨੇ ਪਹਿਲਾਂ ਪਿੰਡ ਧੋਟੀਆ ਵਿੱਚ ਸਰਕਾਰੀ ਬੈਂਕ ਲੁੱਟਣ ਦੀ ਕੋਸ਼ਿਸ਼ ਵਿੱਚ ਨਾਕਾਮ ਰਹਿਣ ਤੋਂ ਬਾਅਦ ਉਸ ਨੇ ਪੰਜਾਬ ਪੁਲਿਸ ਦੇ ਏਐਸਆਈ ਬਲਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ। ਡੀਐਸਪੀ ਤਰਸੇਮ ਮਸੀਹ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਪੁਲਿਸ ਦੀ ਗੱਡੀ ਤੇ ਦੋ ਗੋਲੀਆਂ ਲੱਗੀਆਂ, ਜਦੋਂਕਿ ਦੋ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ।

ਇਹ ਵੀ ਪੜ੍ਹੋ