ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ - ਪੰਥ ਵਿਰੁੱਧ ਚੱਲਣ ਵਾਲਿਆਂ ਨੂੰ ਅਕਾਲੀ ਦਲ ਚੋਂ ਧੂਹ ਕੇ ਬਾਹਰ ਕੱਢਾਂਗੇ..

ਉਨਾਂ ਨੇ ਕਿਹਾ ਹੈ ਕਿ ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਪੁਨਰਸੁਰਜੀਤੀ ਵਾਲੇ ਅਕਾਲੀ ਦਲ ਦੇ ਵੱਧ ਤੋਂ ਵੱਧ ਮੈਂਬਰ ਬਣੋ ਤਾਂ ਕਿ ਪੰਥਕ ਸੋਚ ਇਕ ਨਵੇਂ ਰੂਪ ਵਿੱਚ ਉਭਰ ਸਕੇ। ਉਨ੍ਹਾਂ ਨੇ ਕਿਹਾ ਹੈ ਕਿ ਤਖ਼ਤ ਹਮੇਸ਼ਾ ਸਰਕਾਰਾਂ ਦੀਆਂ ਅੱਖਾਂ ਵਿੱਚ ਰੜਕਦਾ ਰਹੇਗਾ।

Courtesy: ਗਿਆਨੀ ਹਰਪ੍ਰੀਤ ਸਿੰਘ

Share:

ਵਿਵਾਦਾਂ 'ਚ ਘਿਰੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਅਸੀਂ ਭਿਆਨਕ ਦੌਰ ਵਿਚੋਂ ਗੁਜ਼ਰ ਰਹੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਇਸ ਸਮੇਂ ਪੰਥ ਨੂੰ ਇਕਜੁੱਟ ਹੋ ਕੇ ਭਵਿੱਖ ਲਈ ਕੰਮ ਕਰਨਾ ਚਾਹੀਦਾ ਹੈ। ਜਿਹੜੇ ਲੋਕਾਂ ਦੀ ਜ਼ਿੰਮੇਵਾਰੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਯਾਦਾ ਨੂੰ ਕਾਇਮ ਰੱਖਣ ਦੀ ਹੈ, ਉਹੀ ਲੋਕ ਗੁਰਦੁਆਰਿਆਂ ਦੀਆਂ ਮਰਿਯਾਦਾਵਾਂ ਦਾ ਘਾਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ 5 ਮੈਂਬਰੀ ਕਮੇਟੀ ਦੀ ਪ੍ਰਸੰਸਾ ਕਰਦਾ ਹਾਂ ਜੋ ਅਡੋਲ ਖੜ੍ਹੇ ਹਨ। ਉਨਾਂ ਨੇ ਕਿਹਾ ਹੈ ਕਿ ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਪੁਨਰਸੁਰਜੀਤੀ ਵਾਲੇ ਅਕਾਲੀ ਦਲ ਦੇ ਵੱਧ ਤੋਂ ਵੱਧ ਮੈਂਬਰ ਬਣੋ ਤਾਂ ਕਿ ਪੰਥਕ ਸੋਚ ਇਕ ਨਵੇਂ ਰੂਪ ਵਿੱਚ ਉਭਰ ਸਕੇ। ਉਨ੍ਹਾਂ ਨੇ ਕਿਹਾ ਹੈ ਕਿ ਤਖ਼ਤ ਹਮੇਸ਼ਾ ਸਰਕਾਰਾਂ ਦੀਆਂ ਅੱਖਾਂ ਵਿੱਚ ਰੜਕਦਾ ਰਹੇਗਾ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਲਗਾਤਾਰ ਹਮਲੇ ਹੋ ਰਹੇ ਹਨ ਜੋ ਕਿਸੇ ਵੀ ਰੂਪ ਵਿੱਚ ਹੋਣ।

ਅਕਾਲੀਆਂ 'ਤੇ ਸਾਧੇ ਨਿਸ਼ਾਨੇ 

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ 2 ਦਸੰਬਰ ਵਾਲੇ ਹੁਕਮਨਾਮੇ ਨੂੰ ਕਈ ਤਾਂ ਮੰਨਣ ਤੋਂ ਵੀ ਇਨਕਾਰ ਰਹੇ ਹਨ। ਉਨ੍ਹਾਂ ਨੇ ਕਿਹਾ  ਕਿ ਇਕ ਆਗੂ ਨੇ ਤਾਂ ਇਹ ਵੀ ਦਿੱਤਾ ਹੈ ਕਿ ਅਕਾਲ ਤਖ਼ਤ ਸਾਹਿਬ ਤੋਂ ਬਣੀ 7 ਮੈਂਬਰੀ ਕਮੇਟੀ ਗੈਰ ਕਾਨੂੰਨੀ ਹੈ।ਉਨ੍ਹਾਂ ਕਿਹਾ  ਕਿ ਇੰਨ੍ਹਾਂ ਦੇ ਟੰਗਣ ਰਣੌਤ ਗਰੁੱਪ ਨੇ ਤਾਂ ਕੋਈ ਕਸਰ ਹੀ ਨਹੀਂ ਛੱਡੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਵਕਤ ਆਏਗਾ ਪੰਥ ਵਿਰੁੱਧ ਚੱਲਣ ਵਾਲਿਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਧੂਹ ਕੇ ਬਾਹਰ ਕੱਢਾਂਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਅਪੀਲ ਕਰਦੇ ਹਾਂ 5 ਮੈਂਬਰੀ ਕਮੇਟੀ ਵੱਲੋਂ ਅਕਾਲੀ ਦਲ ਦੀ ਪੁਨਰਸੁਰਜੀਤੀ ਹੋ ਰਹੀ ਹੈ ਇਸ ਲਈ ਵੱਧ ਤੋਂ ਵੱਧ ਮੈਂਬਰ ਬਣੋ ਤਾਂ ਇੰਨ੍ਹਾਂ ਨੂੰ ਧੂਹ ਕੇ ਬਾਹਰ ਕੱਢਿਆ ਜਾ ਸਕੇ।

ਇਹ ਵੀ ਪੜ੍ਹੋ