Goindwal Thermal Plant: ਸੀਐਮ ਮਾਨ ਅਤੇ ਕੇਜਰੀਵਾਲ ਅੱਜ ਕਰਨਗੇ ਲੋਕ ਅਰਪਣ

ਗੋਇੰਦਵਾਲ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਨੇ ਬਣਵਾਇਆ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਦੀ ਤਰਫੋਂ ਇਹ ਥਰਮਲ ਪਲਾਂਟ ਉਨ੍ਹਾਂ ਦੇ ਨਾਂ 'ਤੇ ਸਮਰਪਿਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਇਸ ਥਰਮਲ ਪਲਾਂਟ ਦੇ ਸ਼ੇਅਰ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ (ਜੀਏਟੀਪੀਐਲ) ਦੇ ਨਾਂ ਤਬਦੀਲ ਕਰ ਦਿੱਤੇ ਗਏ ਹਨ।

Share:

Punjab News: ਅੱਜ ਆਮ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੋਇੰਦਵਾਲ ਥਰਮਲ ਪਲਾਂਟ ਨੂੰ ਖਰੀਦਣ ਤੋਂ ਬਾਅਦ ਲੋਕ ਅਰਪਣ ਕਰਨ ਜੇ ਰਹੇ ਹਨ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤਰਨਤਾਰਨ ਪਹੁੰਚ ਰਹੇ ਹਨ। ਜਿੱਥੇ ਥਰਮਲ ਪਲਾਂਟ ਦੀਆਂ ਚਾਬੀਆਂ ਉਨ੍ਹਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਇਸ ਤੋਂ ਬਾਅਦ ਤਰਨਤਾਰਨ ਦੇ ਪਿੰਡ ਸ਼ੇਰੋਂ ਪਹੁੰਚ ਕੇ ਕੇਜਰੀਵਾਲ ਅਤੇ ਸੀਐਮ ਮਾਨ ਜਨ ਸਭਾ ਨੂੰ ਸੰਬੋਧਨ ਕਰਨਗੇ।

1080 ਕਰੋੜ ਰੁਪਏ ਵਿੱਚ ਖਰੀਦਿਆ ਗਿਆ ਪਲਾਂਟ

ਪੰਜਾਬ ਸਰਕਾਰ ਵੱਲੋਂ ਇਹ ਥਰਮਲ ਪਲਾਂਟ 1080 ਕਰੋੜ ਰੁਪਏ ਵਿੱਚ ਖਰੀਦਿਆ ਗਿਆ ਹੈ। ਇਸਦੀ ਜਾਣਕਾਰੀ ਖੁਦ ਮੁੱਖ ਮੰਤਰੀ ਮਾਨ ਨੇ 1 ਜਨਵਰੀ ਨੂੰ ਪੰਜਾਬ ਦੇ ਲੋਕਾਂ ਨੂੰ ਦਿੱਤੀ ਸੀ। ਇਸ ਥਰਮਲ ਪਲਾਂਟ ਦੀ ਪੂਰੀ ਸਮਰੱਥਾ 540 ਮੈਗਾਵਾਟ ਹੈ ਪਰ ਹੁਣ ਤੱਕ ਇਹ ਕੋਲੇ ਦੀ ਸੀਮਤ ਮਾਤਰਾ ਹੋਣ ਕਾਰਨ ਅੱਧੀ ਸਮਰੱਥਾ 'ਤੇ ਹੀ ਚੱਲ ਰਿਹਾ ਸੀ। ਸੀਐਮ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਝਾਰਖੰਡ ਵਿੱਚ ਪੰਜਾਬ ਸਰਕਾਰ ਦੀ ਖਾਣ ਵਿੱਚ ਵਾਧੂ ਕੋਲਾ ਹੈ, ਜਿੱਥੋਂ ਕੋਲਾ ਲਿਆ ਕੇ ਇਸ ਪਲਾਂਟ ਨੂੰ ਪੂਰੀ ਤਰ੍ਹਾਂ ਚਲਾਇਆ ਜਾਵੇਗਾ।

ਸਸਤੀ ਮਿਲੇਗੀ ਬਿਜਲੀ

ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਹੁਣ ਤੱਕ ਇਸ ਪਲਾਂਟ ਤੋਂ ਕਰੀਬ 9 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮਿਲਦੀ ਸੀ। ਪਰ ਹੁਣ ਜਦੋਂ ਪੰਜਾਬ ਸਰਕਾਰ ਇਸ ਪਲਾਂਟ ਵਿੱਚ ਬਿਜਲੀ ਦਾ ਉਤਪਾਦਨ ਸ਼ੁਰੂ ਕਰੇਗੀ ਤਾਂ ਬਿਜਲੀ ਦਾ ਉਤਪਾਦਨ ਸਿਰਫ਼ 4.25 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਸ਼ੁਰੂ ਹੋਵੇਗਾ।

ਇਹ ਵੀ ਪੜ੍ਹੋ