Goindwal thermal plant:ਬਿਜਲੀ ਸੰਕਟ ਨਾਲ ਨਿਪਟਣ ਲਈ ਪੰਜਾਬ ਸਰਕਾਰ ਕਰ ਰਹੀ ਤਿਆਰੀ,ਝੋਨੇ ਦੀ ਸੀਜ਼ਨ ਵਿੱਚ ਸ਼ੁਰੂ ਹੋਵੇਗਾ ਪਲਾਂਟ

540 ਮੈਗਾਵਾਟ ਦੀ ਸਮਰੱਥਾ ਰੱਖਣ ਵਾਲਾ ਇਹ ਥਰਮਲ ਪਲਾਂਟ ਪਹਿਲਾਂ ਆਪਣੀ ਅੱਧੀ ਸਮਰੱਥਾ 'ਤੇ ਚੱਲ ਰਿਹਾ ਸੀ। ਹੁਣ ਇਸ ਨੂੰ ਵੱਧ ਸਮਰੱਥਾ ਨਾਲ ਚਲਾਉਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ।

Share:

ਹਾਈਲਾਈਟਸ

  • ਗੋਇੰਦਵਾਲ ਥਰਮਲ ਪਲਾਂਟ ਨੂੰ ਅਗਲੇ ਝੋਨੇ ਦੇ ਸੀਜ਼ਨ ਭਾਵ ਜੂਨ ਤੱਕ ਚਾਲੂ ਕਰਨ ਦੀ ਰਣਨੀਤੀ ਬਣਾਈ ਗਈ ਹੈ

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਇੱਕ ਵੱਡੀ ਰਾਹਤ ਦੇਣ ਜਾ ਰਹੀ ਹੈ। ਹੁਣ ਸੂਬੇ ਦੇ ਲੋਕਾਂ ਅਤੇ ਕਿਸਾਨਾਂ ਨੂੰ ਬਿਜਲੀ ਦੇ ਕੱਟਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਬਿਜਲੀ ਸੰਕਟ ਨੂੰ ਦੂਰ ਕਰਨ ਲਈ ਪੰਜਾਬ ਦੀ ਸੱਤਾ ਤੇ ਕਾਬਜ਼ ਆਮ ਆਦਮੀ ਪਾਰਟੀਦੇ ਸਰਕਾਰ ਨੇ ਨਵੀਂ ਰਣਨੀਤੀ ਘੜੀ ਹੈ। ਇਸੇ ਕੜੀ ਤਹਿਤ ਸਰਕਾਰ ਵੱਲੋਂ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੇ ਗਏ ਗੋਇੰਦਵਾਲ ਥਰਮਲ ਪਲਾਂਟ ਨੂੰ ਅਗਲੇ ਝੋਨੇ ਦੇ ਸੀਜ਼ਨ ਭਾਵ ਜੂਨ ਤੱਕ ਚਾਲੂ ਕਰਨ ਦੀ ਰਣਨੀਤੀ ਬਣਾਈ ਗਈ ਹੈ। ਪਲਾਂਟ ਦੀ ਸੰਭਾਲ ਲਈ ਇੱਕ ਕਮੇਟੀ ਬਣਾਈ ਗਈ ਹੈ।

 

ਕਮੇਟੀ ਵਿੱਚ ਨਾਮਵਰ ਮਾਹਿਰ ਸ਼ਾਮਲ

ਪੰਜਾਬ ਸਰਕਾਰ ਵੱਲੋਂ ਥਰਮਲ ਪਲਾਂਟਾਂ ਸਬੰਧੀ ਬਣਾਈ ਗਈ ਕਮੇਟੀ ਵਿੱਚ ਥਰਮਲ ਪਲਾਂਟਾਂ ਦੇ ਨਾਮਵਰ ਮਾਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚੀਫ਼ ਇੰਜਨੀਅਰ ਐਮਆਰ ਬਾਂਸਲ ਦੀ ਅਗਵਾਈ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੌਰਾਨ ਕਮੇਟੀ ਵਿੱਚ ਲਹਿਰਾ ਥਰਮਲ ਦੇ ਉਪ ਮੁੱਖ ਇੰਜਨੀਅਰ ਇੰਦਰਜੀਤ ਸਿੰਘ ਸੰਧੂ, ਉਪ ਮੁੱਖ ਇੰਜਨੀਅਰ ਫਿਊਲ ਕੇਕੇ ਬਾਂਸਲ, ਰੋਪੜ ਥਰਮਲ ਪਲਾਂਟ ਦੇ ਸੁਪਰਡੈਂਟ ਇੰਜਨੀਅਰ ਰਣਜੀਤ ਸਿੰਘ, ਚੀਫ਼ ਆਡੀਟਰ ਰਾਜਨ ਗੁਪਤਾ, ਲਹਿਰਾ ਥਰਮਲ ਪਲਾਂਟ ਦੇ ਇੰਜਨੀਅਰ ਬਲਜੀਤ ਸਿੰਘ ਅਤੇ ਰੋਪੜ ਥਰਮਲ ਦੇ ਇੰਜਨੀਅਰ ਗੁਰਿੰਦਰ ਸਿੰਘ ਸ਼ਾਮਲ ਹਨ।

 

ਪਾਵਰਕਾਮ ਪਲਾਂਟ ਦੀਆਂ ਖਾਮੀਆਂ ਪਤਾ ਕਰ ਤਿਆਰ ਕਰੇਗੀ ਰਿਪੋਰਟ

ਥਰਮਲ ਪਲਾਂਟ ਦੀ ਪਿਛਲੇ ਲੰਮੇ ਸਮੇਂ ਤੋਂ ਮੁਰੰਮਤ ਨਹੀਂ ਹੋਈ। ਅਜਿਹੇ 'ਚ ਪਾਵਰਕਾਮ ਨੇ ਇਸ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇਸ ਦੀਆਂ ਸਾਰੀਆਂ ਖਾਮੀਆਂ ਦਾ ਪਤਾ ਲਗਾਉਣ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦੀ ਪੂਰੀ ਰਿਪੋਰਟ ਜਲਦੀ ਹੀ ਤਿਆਰ ਕਰ ਲਈ ਜਾਵੇਗੀ। ਇਸ ਦੇ ਨਾਲ ਹੀ ਪਾਵਰਕਾਮ ਨੇ ਪਲਾਂਟ ਲਈ ਸ਼੍ਰੀ ਗੁਰੂ ਰਾਮਦਾਸ ਥਰਮਲ ਪਲਾਂਟ ਲਿਮਟਿਡ ਨਾਂ ਦੀ ਕੰਪਨੀ ਰਜਿਸਟਰਡ ਕੀਤੀ ਹੈ। ਸਰਕਾਰ ਇਸ ਹਫ਼ਤੇ ਜਾਂ ਅਗਲੇ ਹਫ਼ਤੇ ਤੱਕ ਪਲਾਂਟ ਦਾ ਕਬਜ਼ਾ ਲੈ ਲਵੇਗੀ। ਇਸ ਤੋਂ ਬਾਅਦ ਹਰ ਸਾਲ ਮੁਰੰਮਤ ਕੀਤੀ ਜਾਵੇਗੀ।

 

ਪਾਵਰਕਮ ਨੇ ਕੋਲਾ ਖਰੀਦਣ ਲਈ ਕੇਂਦਰ ਸਰਕਾਰ ਨੂੰ ਲਿਖੀ ਚਿੱਠੀ

ਪਾਵਰਕਾਮ ਨੇ ਪਛਵਾੜਾ ਕੋਲਾ ਖਾਣ ਦੀ ਵਰਤੋਂ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਸੂਤਰਾਂ ਦੀ ਮੰਨੀਏ ਤਾਂ ਪੰਜਾਬ ਸਰਕਾਰ ਇਸ ਥਰਮਲ ਪਲਾਂਟ ਦੀਆਂ ਸਾਰੀਆਂ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਸਮਾਗਮ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਪਿਛਲੇ ਛਿਮਾਹੀ ਦੌਰਾਨ ਪਾਵਰਕਾਮ ਨੇ 33 ਲੱਖ ਮੀਟ੍ਰਿਕ ਟਨ ਕੋਲੇ ਦੀ ਵਰਤੋਂ ਕਰਕੇ ਇਸ ਨੂੰ ਰਾਜ ਦੇ ਬਿਜਲੀ ਥਰਮਲ ਪਲਾਂਟਾਂ ਤੱਕ ਪਹੁੰਚਾ ਕੇ 564 ਕਰੋੜ ਰੁਪਏ ਦਾ ਮੁਨਾਫਾ ਕਮਾਇਆ ਹੈ।

 

400 ਏਕੜ ਜ਼ਮੀਨ ਨੂੰ ਵਰਤਣ ਲਈ ਬਣਾਈ ਜਾ ਰਹੀ ਰਣਨੀਤੀ

ਥਰਮਲ ਪਲਾਂਟ ਚਲਾਉਣ ਵਾਲੇ ਜੀਵੀਕੇ ਗਰੁੱਪ ਨੇ ਇਸ ਲਈ 1600 ਏਕੜ ਜ਼ਮੀਨ ਐਕੁਆਇਰ ਕੀਤੀ ਸੀ। ਥਰਮਲ ਪਲਾਂਟ ਤੋਂ ਬਿਜਲੀ ਦਾ ਉਤਪਾਦਨ 2016 ਵਿੱਚ ਸ਼ੁਰੂ ਹੋਇਆ ਸੀ। 400 ਏਕੜ ਜ਼ਮੀਨ ਅਜੇ ਵੀ ਖਾਲੀ ਪਈ ਹੈ। ਇਸ ਦੀ ਵਰਤੋਂ ਲਈ ਸਰਕਾਰ ਵੱਲੋਂ ਰਣਨੀਤੀ ਬਣਾਈ ਜਾ ਰਹੀ ਹੈ। ਤਾਂ ਜੋ ਲੋਕਾਂ ਨੂੰ ਲਾਭ ਮਿਲ ਸਕੇ।

ਇਹ ਵੀ ਪੜ੍ਹੋ