Golden Temple ਨਤਮਸਤਕ ਹੋਏ ਸਾਂਸਦ ਸੀਚੇਵਾਲ, ਤੁੰਗ ਢਾਬ ਨਾਲੇ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

ਸੀਚੇਵਾਲ ਨੇ ਕਿਹਾ ਕਿ ਧਰਤੀ ਮਾਤਾ ਦੀ ਰੱਖਿਆ ਕਰਨਾ ਹਰ ਮਨੁੱਖ ਦੀ ਜ਼ਿੰਮੇਵਾਰੀ ਹੈ ਅਤੇ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਇਸ ਨੂੰ ਬਚਾਉਣ ਲਈ ਠੋਸ ਕਦਮ ਚੁੱਕੀਏ। ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਸਰ ਦੇ ਤੁੰਗ ਢਾਬ ਡਰੇਨ ਦੇ ਗੰਭੀਰ ਪ੍ਰਦੂਸ਼ਣ ਦੇ ਮੁੱਦੇ 'ਤੇ ਅਧਿਕਾਰੀਆਂ ਨੂੰ ਮਿਲਣ ਆਏ ਹਨ, ਤਾਂ ਜੋ ਇਸ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

Share:

ਰਾਜ ਸਭਾ ਮੈਂਬਰ ਅਤੇ ਵਾਤਾਵਰਣ ਕਾਰਕੁਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੋਮਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਾਰਿਆਂ ਦੀ ਭਲਾਈ ਲਈ ਪ੍ਰਾਰਥਨਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਸ਼ਵ ਧਰਤੀ ਦਿਵਸ ਦੇ ਮੌਕੇ 'ਤੇ ਦੁਨੀਆ ਭਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਵਾਤਾਵਰਣ ਸੁਰੱਖਿਆ ਦਾ ਸੰਦੇਸ਼ ਦਿੱਤਾ। ਸੀਚੇਵਾਲ ਨੇ ਕਿਹਾ ਕਿ ਧਰਤੀ ਮਾਤਾ ਦੀ ਰੱਖਿਆ ਕਰਨਾ ਹਰ ਮਨੁੱਖ ਦੀ ਜ਼ਿੰਮੇਵਾਰੀ ਹੈ ਅਤੇ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਇਸ ਨੂੰ ਬਚਾਉਣ ਲਈ ਠੋਸ ਕਦਮ ਚੁੱਕੀਏ। ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਸਰ ਦੇ ਤੁੰਗ ਢਾਬ ਡਰੇਨ ਦੇ ਗੰਭੀਰ ਪ੍ਰਦੂਸ਼ਣ ਦੇ ਮੁੱਦੇ 'ਤੇ ਅਧਿਕਾਰੀਆਂ ਨੂੰ ਮਿਲਣ ਆਏ ਹਨ, ਤਾਂ ਜੋ ਇਸ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

ਧਾਰਮਿਕ ਪ੍ਰਚਾਰ ਲਹਿਰ ਦੀ ਕੀਤੀ ਸ਼ਲਾਘਾ

ਸੰਤ ਸੀਚੇਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਚਲਾਈ ਜਾ ਰਹੀ ਧਾਰਮਿਕ ਪ੍ਰਚਾਰ ਲਹਿਰ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ "ਇਹ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਅਤੇ ਅਸੀਂ ਹਮੇਸ਼ਾ ਜਥੇਦਾਰ ਸਾਹਿਬ ਦੇ ਨਾਲ ਹਾਂ। ਧਰਮ ਦੀਆਂ ਸਹੀ ਸਿੱਖਿਆਵਾਂ ਦਾ ਪ੍ਰਚਾਰ ਸਮੇਂ ਦੀ ਲੋੜ ਹੈ।"

ਵਾਤਾਵਰਣ ਬਚਾਉਣ ਲਈ ਕੀਤੀ ਅਪੀਲ

ਸੰਤ ਸੀਚੇਵਾਲ ਨੇ ਕਿਹਾ ਕਿ ਮੈਂ ਅੱਜ ਦਰਬਾਰ ਸਾਹਿਬ ਮੱਥਾ ਟੇਕਣ ਆਇਆ ਹਾਂ। ਮੈਂ ਸਾਰਿਆਂ ਨੂੰ ਵਿਸ਼ਵ ਧਰਤੀ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਅਪੀਲ ਕਰਦਾ ਹਾਂ ਕਿ ਅਸੀਂ ਸਾਰੇ ਇਕੱਠੇ ਹੋ ਕੇ ਆਪਣੇ ਵਾਤਾਵਰਣ ਨੂੰ ਬਚਾ ਸਕੀਏ। ਉਨ੍ਹਾਂ ਕਿਹਾ ਕਿ ਵਾਤਾਵਰਣ ਦਾ ਦੂਸ਼ਿਤ ਹੋਣਾ ਬੜੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਜਿਸ ਨਾਲ ਵਾਤਾਵਰਣ ਵਿੱਚ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ।  ਗਰਮੀ ਦੀ ਤਪਿਸ਼ ਵੀ ਵੱਧਦੀ ਜਾ ਰਹੀ ਹੈ। ਇਸ ਨੂੰ ਹੋਰ ਅੱਗੇ ਵੱਧਣ ਤੋਂ ਰੋਕਣ ਲਈ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ। ਸਰਕਾਰ ਵੱਲੋਂ ਵਾਤਾਵਰਣ ਨੂੰ ਬਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹੈ। ਵਾਤਾਵਰਣ ਪ੍ਰਦੂਸ਼ਣ ਹੋਣ ਨਾਲ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਜੋ ਧਾਰਮਿਕ ਪ੍ਰਚਾਰ ਮੁਹਿੰਮ ਚਲਾ ਰਹੇ ਹਨ, ਉਹ ਬਹੁਤ ਵਧੀਆ ਹੈ ਅਤੇ ਅਸੀਂ ਹਮੇਸ਼ਾ ਉਨ੍ਹਾਂ ਦੇ ਨਾਲ ਹਾਂ।

ਇਹ ਵੀ ਪੜ੍ਹੋ

Tags :