Goldie Brar ਤੇ ਬਿਸ਼ਨੋਈ ਗੈਂਗ ਦੇ ਤਿੰਨ ਸਾਥੀ ਚੜੇ Police ਦੇ ਅੜਿੱਕੇ,ਟਾਰਗੇਟ ਕਿਲਿੰਗ ਦੀ ਬਣਾ ਰਹੇ ਸਨ ਯੋਜਨਾ

ਮੁਲਜ਼ਮ ਅਜੇ ਅਤੇ ਅੰਕਿਤ ਨੇ ਰਾਜਸਥਾਨ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਅਸਫਲ ਕੋਸ਼ਿਸ਼ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਮਾਡਿਊਲ ਦੀਆਂ ਅਪਰਾਧਿਕ ਗਤੀਵਿਧੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Share:

Punjab News: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ  ਨੇ ਜ਼ੀਰਕਪੁਰ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਤਿੰਨ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਜੇ ਸਿੰਘ ਉਰਫ ਅਜੈਪਾਲ ਅਤੇ ਅੰਕਿਤ ਵਜੋਂ ਹੋਈ ਹੈ, ਦੋਵੇਂ ਵਾਸੀ ਭਿਵਾਨੀ, ਹਰਿਆਣਾ, ਤੀਜਾ ਲਖਵਿੰਦਰ ਸਿੰਘ ਉਰਫ ਲੱਕੀ ਵਾਸੀ ਏਕੇਐਸ ਕਲੋਨੀ ਜ਼ੀਰਕਪੁਰ ਵੱਜੋ ਹੋਈ ਹੈ। ਮੁਲਜ਼ਮ ਅੰਕਿਤ ਹਿਸਟਰੀ-ਸ਼ੀਟਰ ਹੈ। ਮੁਲਜ਼ਮਾਂ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਅਤੇ ਆਰਮਡ ਐਕਟ ਦੇ ਕੇਸ ਦਰਜ ਹਨ। ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਦੋ .32 ਕੈਲੀਬਰ ਪਿਸਤੌਲ ਸਮੇਤ 11 ਕਾਰਤੂਸ ਅਤੇ ਹੁੰਡਈ ਔਰਾ ਕਾਰ ਵੀ ਬਰਾਮਦ ਕੀਤੀ ਹੈ।

ਗੈਂਗਸਟਰਾਂ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਰੋਹਿਤ ਗੋਦਾਰਾ ਦੀਆਂ ਹਦਾਇਤਾਂ ਤੇ ਕਰ ਰਹੇ ਸਨ ਕੰਮ

ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਟੀਮਾਂ ਨੇ ਤਿੰਨਾਂ ਮੁਲਜ਼ਮਾਂ ਦਾ ਪਿੱਛਾ ਕਰਕੇ ਜ਼ੀਰਕਪੁਰ ਵਿੱਚ ਏਅਰਪੋਰਟ ਰੋਡ ਨੇੜੇ ਸਥਿਤ ਇੱਕ ਫਲੈਟ ਵਿੱਚੋਂ ਗ੍ਰਿਫ਼ਤਾਰ ਕਰ ਲਿਆ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਰਹਿੰਦੇ ਫਰਾਰ ਗੈਂਗਸਟਰਾਂ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਰੋਹਿਤ ਗੋਦਾਰਾ ਦੀਆਂ ਹਦਾਇਤਾਂ ’ਤੇ ਕਾਰਵਾਈ ਕਰ ਰਹੇ ਸਨ।

ਮੁਲਜ਼ਮ ਟਾਰਗੇਟ ਕਿਲਿੰਗ ਦੀ ਸੀ ਯੋਜਨਾ

ਮੁਲਜ਼ਮ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਦਾ ਨਿਸ਼ਾਨਾ ਵਿਰੋਧੀ ਗਰੋਹਾਂ ਦੇ ਸਾਥੀ ਸਨ। ਮੁਲਜ਼ਮ ਅੰਕਿਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਵਿਰੋਧੀ ਗੈਂਗਸਟਰ ਜੈ ਕੁਮਾਰ ਉਰਫ ਭੱਦਰ ਦਾ ਦਿਨ-ਦਿਹਾੜੇ ਸਨਸਨੀਖੇਜ਼ ਢੰਗ ਨਾਲ ਕਤਲ ਕਰ ਦਿੱਤਾ। ਅੰਕਿਤ ਨੇ 6 ਨਵੰਬਰ 2023 ਨੂੰ ਉਸ ਦਾ ਕਤਲ ਕਰ ਦਿੱਤਾ ਸੀ ਅਤੇ ਉਦੋਂ ਤੋਂ ਉਹ ਫਰਾਰ ਸੀ।

ਇਹ ਵੀ ਪੜ੍ਹੋ