Goldy Brar 'ਤੇ ਪੰਜਾਬ-ਹਰਿਆਣਾ ਚ 54 ਅਪਰਾਧਿਕ ਮਾਮਲੇ ਦਰਜ-ਯੂਐਸ-ਕੈਨੇਡਾ 'ਚ ਕਿਤੇ ਬੈਠਕੇ ਚਲਾ ਰਿਹਾ ਨੈੱਟਵਰਕ

ਚਾਰਜਸ਼ੀਟ 'ਚ ਗੋਲਡੀ ਬਰਾੜ ਅਤੇ ਭਾਰਤ 'ਚ ਉਸ ਦੇ ਨੈੱਟਵਰਕ ਨਾਲ ਜੁੜੀਆਂ ਕਈ ਅਹਿਮ ਜਾਣਕਾਰੀਆਂ ਸਾਹਮਣੇ ਆਈਆਂ ਹਨ। ਇਹ ਖੁਲਾਸਾ ਹੋਇਆ ਹੈ ਕਿ ਬਰਾੜ ਅਮਰੀਕਾ-ਕੈਨੇਡਾ ਵਿੱਚ ਕਿਸੇ ਅਣਪਛਾਤੀ ਥਾਂ ਤੋਂ ਭਾਰਤ ਵਿੱਚ ਅਪਰਾਧ ਦਾ ਨੈੱਟਵਰਕ ਚਲਾ ਰਿਹਾ ਹੈ। ਗੋਲਡੀ ਬਰਾੜ ਮੂਲ ਰੂਪ ਵਿੱਚ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ ਅਤੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਸ਼ਾਮਲ ਹੈ। ਉਸ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਵਿੱਚ 54 ਅਪਰਾਧਿਕ ਮਾਮਲੇ ਦਰਜ ਹਨ।

Share:

ਚੰਡੀਗੜ੍ਹ। NIA ਵੱਲੋਂ ਕੀਤੀ ਗਈ ਜਾਂਚ ਤੋਂ ਪਤਾ ਲੱਗਾ ਹੈ ਕਿ ਕੈਨੇਡਾ ਸਥਿਤ ਅੱਤਵਾਦੀ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ ਖਿਲਾਫ ਪੰਜਾਬ ਅਤੇ ਹਰਿਆਣਾ 'ਚ 54 ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਵਿੱਚੋਂ 40 ਮਾਮਲੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਹਨ, ਜਦਕਿ 14 ਹਰਿਆਣਾ ਨਾਲ ਸਬੰਧਤ ਹਨ। ਇਸ ਸਾਲ 19 ਜਨਵਰੀ ਨੂੰ ਇਕ ਵਪਾਰੀ ਕੁਲਦੀਪ ਸਿੰਘ ਮੱਕੜ ਦੇ ਘਰ 'ਤੇ ਗੋਲੀਆਂ ਚਲਾਈਆਂ ਗਈਆਂ ਸਨ ਅਤੇ ਉਸ ਤੋਂ 3 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਹ ਘਟਨਾ ਗੋਲਡੀ ਬਰਾੜ ਦੇ ਇਸ਼ਾਰੇ 'ਤੇ ਵਾਪਰੀ ਹੈ, ਜਿਸ ਦੀ ਜਾਂਚ ਐਨ.ਆਈ.ਏ. ਐਨਆਈਏ ਨੇ ਪਿਛਲੇ ਮਹੀਨੇ ਬਰਾੜ ਸਮੇਤ 10 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ।

ਨੈੱਟਵਰਕ ਨਾਲ ਸਬੰਧਿਤ ਅਹਿਮ ਜਾਣਕਾਰੀਆਂ ਮਿਲੀਆਂ 

ਚਾਰਜਸ਼ੀਟ 'ਚ ਗੋਲਡੀ ਬਰਾੜ ਅਤੇ ਭਾਰਤ 'ਚ ਉਸ ਦੇ ਨੈੱਟਵਰਕ ਨਾਲ ਜੁੜੀਆਂ ਕਈ ਅਹਿਮ ਜਾਣਕਾਰੀਆਂ ਸਾਹਮਣੇ ਆਈਆਂ ਹਨ। ਇਹ ਖੁਲਾਸਾ ਹੋਇਆ ਹੈ ਕਿ ਬਰਾੜ ਅਮਰੀਕਾ-ਕੈਨੇਡਾ ਵਿੱਚ ਕਿਸੇ ਅਣਪਛਾਤੀ ਥਾਂ ਤੋਂ ਭਾਰਤ ਵਿੱਚ ਅਪਰਾਧ ਦਾ ਨੈੱਟਵਰਕ ਚਲਾ ਰਿਹਾ ਹੈ। ਹਾਲਾਂਕਿ NIA ਨੂੰ ਸ਼ੱਕ ਹੈ ਕਿ ਉਹ ਇਸ ਸਮੇਂ ਕੈਨੇਡਾ ਦੇ ਬਰੈਮਟਨ ਸ਼ਹਿਰ 'ਚ ਹੈ। ਦੇਸ਼ ਦੇ ਕਈ ਸ਼ਹਿਰਾਂ ਵਿੱਚ ਅਪਰਾਧਿਕ ਗਰੋਹ ਚੱਲ ਰਹੇ ਹਨ, ਜਿਨ੍ਹਾਂ ਦੇ ਮੈਂਬਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਹਨ। ਬਰਾੜ ਦੇ ਇਸ਼ਾਰੇ 'ਤੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਧਨਾਢ ਲੋਕਾਂ ਨੂੰ ਡਰਾ ਧਮਕਾ ਕੇ ਜਬਰੀ ਵਸੂਲੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਸ੍ਰੀ ਮੁਕਤਸਰ ਸਾਹਿਬ ਦਾ ਰਹਿਣਾ ਵਾਲਾ ਹੈ ਬਰਾੜ 

30 ਸਾਲਾ ਗੋਲਡੀ ਬਰਾੜ ਮੂਲ ਰੂਪ ਵਿੱਚ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ ਅਤੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਸ਼ਾਮਲ ਹੈ। ਬਰਾੜ ਖ਼ਿਲਾਫ਼ ਪਹਿਲਾ ਅਪਰਾਧਿਕ ਮਾਮਲਾ 2012 ਵਿੱਚ ਫਰੀਦਕੋਟ ਵਿੱਚ ਦਰਜ ਹੋਇਆ ਸੀ, ਜਿਸ ਵਿੱਚੋਂ ਉਹ ਬਰੀ ਹੋ ਗਿਆ ਸੀ।

ਇਹ ਵੀ ਪੜ੍ਹੋ