Good News: ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ 'ਤੋਂ ਭਲਕੇ ਸ਼ੁਰੂ ਹੋਣਗੀਆਂ 3 ਨਵੀਆਂ ਉਡਾਣਾਂ

ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਜੰਮੂ ਲਈ ਪਹਿਲੀ ਉਡਾਣ ਮੰਗਲਵਾਰ ਤੋਂ ਹੀ ਸ਼ੁਰੂ ਹੋਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਚੰਡੀਗੜ੍ਹ ਤੋਂ ਸਵੇਰੇ 9:15 'ਤੇ ਟੇਕ ਆਫ ਕਰੇਗੀ ਅਤੇ ਸਵੇਰੇ 10:20 'ਤੇ ਜੰਮੂ ਪਹੁੰਚੇਗੀ।

Share:

Punjab News: ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਭਲਕੇ 3 ਨਵੀਆਂ ਉਡਾਣਾਂ ਸ਼ੁਰੂ ਹੋ ਰਹੀਆਂ ਹਨ। ਗਰਮੀਆਂ ਲਈ ਜਾਰੀ ਕੀਤੇ ਗਏ ਸ਼ਡਿਊਲ 'ਚ ਜੰਮੂ, ਧਰਮਸ਼ਾਲਾ ਅਤੇ ਦਿੱਲੀ ਲਈ ਇਹ ਉਡਾਣਾਂ ਮੰਗਲਵਾਰ 2 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ। ਜਿਸ ਲਈ ਏਅਰਲਾਈਨਜ਼ ਕੰਪਨੀ ਨੇ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ।

ਚੰਡੀਗੜ੍ਹ ਤੋਂ ਧਰਮਸ਼ਾਲਾ 1 ਘੰਟੇ ਵਿੱਚ ਪਹੁੰਚ ਸਕੋਗੇ

ਇਸ ਉਡਾਣ ਰਾਹੀਂ ਯਾਤਰੀ ਹੁਣ ਸਿਰਫ਼ ਇੱਕ ਘੰਟਾ 5 ਮਿੰਟ ਵਿੱਚ ਚੰਡੀਗੜ੍ਹ ਤੋਂ ਧਰਮਸ਼ਾਲਾ ਪਹੁੰਚ ਸਕਣਗੇ। ਇਹ ਫਲਾਈਟ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਧਰਮਸ਼ਾਲਾ ਲਈ ਦੁਪਹਿਰ 12:45 'ਤੇ ਰਵਾਨਾ ਹੋਵੇਗੀ। ਜੋ 1:50 ਵਜੇ ਧਰਮਸ਼ਾਲਾ ਪਹੁੰਚੇਗੀ। ਇਹ ਉਥੋਂ ਬਾਅਦ ਦੁਪਹਿਰ 2:10 'ਤੇ ਵਾਪਸ ਆਵੇਗੀ ਅਤੇ 3:15 'ਤੇ ਚੰਡੀਗੜ੍ਹ ਪਹੁੰਚੇਗੀ। ਇਸ 'ਚ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਫਲੈਕਸੀ ਕਿਰਾਏ ਦੇ ਆਧਾਰ 'ਤੇ ਲਗਭਗ 4,500 ਰੁਪਏ ਦੇਣੇ ਹੋਣਗੇ।

40 ਮਿੰਟ ਬਾਅਦ ਜੰਮੂ ਤੋਂ ਹੋਵੇਗੀ ਵਾਪਸੀ

ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਜੰਮੂ ਲਈ ਪਹਿਲੀ ਉਡਾਣ ਮੰਗਲਵਾਰ ਤੋਂ ਹੀ ਸ਼ੁਰੂ ਹੋਵੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਚੰਡੀਗੜ੍ਹ ਤੋਂ ਸਵੇਰੇ 9:15 'ਤੇ ਟੇਕ ਆਫ ਕਰੇਗੀ ਅਤੇ ਸਵੇਰੇ 10:20 'ਤੇ ਜੰਮੂ ਪਹੁੰਚੇਗੀ।

ਇਸ ਦੇ ਬਦਲੇ ਇਹ ਫਲਾਈਟ ਜੰਮੂ ਤੋਂ ਸਵੇਰੇ 11 ਵਜੇ ਉਡਾਣ ਭਰੇਗੀ ਅਤੇ ਦੁਪਹਿਰ 12:15 ਵਜੇ ਚੰਡੀਗੜ੍ਹ ਪਹੁੰਚੇਗੀ। ਇਸ ਦੇ ਲਈ ਯਾਤਰੀਆਂ ਨੂੰ ਫਲੈਕਸੀ ਕਿਰਾਏ ਦੇ ਹਿਸਾਬ ਨਾਲ ਲਗਭਗ 3400 ਰੁਪਏ ਦਾ ਕਿਰਾਇਆ ਦੇਣਾ ਹੋਵੇਗਾ। ਦਿੱਲੀ ਦੀ ਪਿਛਲੀ ਦਰ 3400 ਰੁਪਏ ਦੇ ਕਰੀਬ ਹੀ ਰਹੇਗੀ।

ਇਹ ਵੀ ਪੜ੍ਹੋ

Tags :