Good News: ਪੰਜਾਬ ਦੇ ਆਦਮਪੁਰ ਹਵਾਈ ਅੱਡੇ ਤੋਂ ਜਲਦੀ ਸ਼ੁਰੂ ਹੋਣਗੀਆਂ ਉਡਾਣਾਂ

ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਦੱਸਿਆ ਕਿ ਮੰਤਰਾਲੇ ਮੁਤਾਬਕ ਉਡਾਨ ਸਕੀਮ ਤਹਿਤ ਆਦਮਪੁਰ ਹਵਾਈ ਅੱਡੇ ਤੋਂ ਨਵੀਂ ਦਿੱਲੀ, ਮੁੰਬਈ ਅਤੇ ਜੈਪੁਰ ਲਈ ਉਡਾਣ ਸੇਵਾ ਸ਼ੁਰੂ ਕੀਤੀ ਗਈ ਸੀ ਪਰ ਤਿੰਨ ਸਾਲਾਂ ਦੇ ਅਰਸੇ ਬਾਅਦ ਇਸ ਨੂੰ ਬੰਦ ਕਰ ਦਿੱਤਾ ਗਿਆ।

Share:

Punjab News: ਪੰਜਾਬ  ਦੇ ਜਲੰਧਰ ਵਾਸੀਆਂ ਨੂੰ ਜਲਦ ਹੀ ਇੱਕ ਨਵੀਂ ਖੁਸ਼ਖਬਰੀ ਮਿਲਣ ਜਾ ਰਹੀ ਹੈ। ਪੰਜਾਬ ਦੇ ਜਲੰਧਰ ਸਥਿਤ ਆਦਮਪੁਰ ਹਵਾਈ ਅੱਡੇ ਤੋਂ ਜਲਦ ਹੀ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਕੋਲਕਾਤਾ, ਗੋਆ, ਬੈਂਗਲੁਰੂ ਉਡਾਣਾਂ ਲਈ ਰੂਟ ਅਲਾਟ ਕਰ ਦਿੱਤੇ ਹਨ। ਦੱਸ ਦੇਈਏ ਕਿ ਜਲੰਧਰ ਤੋਂ 'ਆਪ' ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਇਸ ਸਬੰਧੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੂੰ ਜਲੰਧਰ ਵਾਸੀਆਂ ਦੀ ਸਹੂਲਤ ਲਈ ਇਕ ਪੱਤਰ ਵੀ ਸੌਂਪਿਆ ਗਿਆ। ਹੁਣ ਸਰਕਾਰ ਨੇ ਇਸ ਬਾਰੇ ਫੈਸਲਾ ਲਿਆ ਹੈ। ਜਲਦੀ ਹੀ ਆਦਮਪੁਰ ਹਵਾਈ ਅੱਡੇ ਤੋਂ ਕਈ ਸ਼ਹਿਰਾਂ ਲਈ ਉਡਾਣਾਂ ਸ਼ੁਰੂ ਹੋ ਜਾਣਗੀਆਂ।

ਏਅਰਲਾਈਨਾਂ ਨੂੰ ਰੂਟ ਕੀਤੇ ਅਲਾਟ

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਦੱਸਿਆ ਕਿ ਸ਼ਹਿਰ ਦੇ ਲੋਕਾਂ ਨੂੰ ਹੁਣ ਦਿੱਲੀ ਜਾ ਕੇ ਫਲਾਈਟ ਨਹੀਂ ਫੜਨੀ ਪਵੇਗੀ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਐਮ ਸਿੰਧੀਆ ਨੇ ਸੰਸਦ ਮੈਂਬਰ ਨੂੰ ਲਿਖੇ ਪੱਤਰ ਦੇ ਜਵਾਬ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ ਹੈ। ਮੰਤਰਾਲੇ ਨੇ ਸੰਸਦ ਮੈਂਬਰ ਨੂੰ ਸੂਚਿਤ ਕੀਤਾ ਹੈ ਕਿ ਉਡਾਨ 5.0 ਦੇ ਤਹਿਤ ਆਦਮਪੁਰ ਤੋਂ ਵੱਖ-ਵੱਖ ਏਅਰਲਾਈਨਾਂ ਨੂੰ ਰੂਟ ਅਲਾਟ ਕੀਤੇ ਗਏ ਹਨ। ਇਸ 'ਤੇ ਜਲਦ ਹੀ ਉਡਾਣਾਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

ਆਧੁਨਿਕ ਸਹੂਲਤਾਂ ਨਾਲ ਲੈਸ ਆਦਮਪੁਰ ਹਵਾਈ ਅੱਡਾ

ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਦੱਸਿਆ ਕਿ ਆਦਮਪੁਰ ਹਵਾਈ ਅੱਡੇ ਨੂੰ 125 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਇਸ ਹਵਾਈ ਅੱਡੇ ਤੋਂ ਉਕਤ ਉਡਾਣਾਂ ਸ਼ੁਰੂ ਹੋਣ ਨਾਲ ਦੋਆਬੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਜ਼ਿਕਰਯੋਗ ਹੈ ਕਿ ਇਸ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ 'ਤੇ ਰੱਖਣ ਦੀ ਮੰਗ ਸੰਸਦ 'ਚ ਵੀ ਉਠਾਈ ਗਈ ਸੀ।

ਇਹ ਵੀ ਪੜ੍ਹੋ