ਪੰਜਾਬੀਆਂ ਲਈ ਖੁਸ਼ਖਬਰੀ, ਸ਼ਨੀਵਾਰ ਨੂੰ ਪੂਰੇ ਸੂਬੇ 'ਚ ਪ੍ਰੋਪਰਟੀ ਦੇ ਇੰਤਕਾਲ ਲਈ ਲੱਗਣਗੇ ਵਿਸ਼ੇਸ਼ ਕੈਂਪ

ਜੇਕਰ ਕੋਈ ਕਰਮਚਾਰੀ ਜਾਂ ਅਧਿਕਾਰੀ ਲੋਕਾਂ ਦੀ ਗੱਲ ਨਹੀਂ ਸੁਣਦਾ ਤਾਂ ਲੋਕ ਵਟਸਐਪ 'ਤੇ ਵਿਭਾਗ ਨੂੰ ਸ਼ਿਕਾਇਤ ਕਰ ਸਕਣਗੇ। ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਲੋਕਾਂ ਨੂੰ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।

Share:

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤ ਨੂੰ ਮੁੱਖ ਰੱਖਦੇ ਹੋਏ ਇੱਕ ਨਵੀਂ ਪਹਿਲਕਦਮੀ ਕੀਤੀ ਹੈ। ਹੁਣ ਲੋਕਾਂ ਨੂੰ ਆਪਣੀ ਪ੍ਰੋਪਰਟੀ ਦਾ ਇੰਤਕਾਲ ਕਰਵਾਉਣ ਲਈ ਧੱਕੇ ਨਹੀਂ ਖਾਣੇ ਪੈਣਗੇ। ਲੋਕਾਂ ਦੀ ਸਹੂਲਤ ਲਈ ਸਰਕਾਰ ਵੱਲੋਂ 6 ਜਨਵਰੀ ਨੂੰ ਸ਼ਨੀਵਾਰ ਦੀ ਛੁੱਟੀ ਵਾਲੇ ਦਿਨ ਸੂਬੇ ਭਰ ਦੇ ਮਾਲ ਵਿਭਾਗ ਦੇ ਦਫ਼ਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਜਿੱਥੇ ਅਧਿਕਾਰੀ ਮੌਕੇ 'ਤੇ ਹੀ ਇੰਤਕਾਲ ਕਰਕੇ ਲੋਕਾਂ ਨੂੰ ਦੇਣਗੇ।

 

ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਜਿੰਪਾ ਨੇ ਕਿਹਾ ਕਿ ਉਹ ਲੰਬਿਤ ਪਏ ਇੰਤਕਾਲਾਂ ਦੇ ਨਿਪਟਾਰੇ ਦੇ ਕੰਮ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ ਤਾਂ ਜੋ ਇਸ ਕੰਮ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਸ ਕੰਮ ਵਿੱਚ ਕੋਈ ਅਣਗਹਿਲੀ ਨਾ ਦਿਖਾਉਣ। ਲੋਕਾਂ ਦੇ ਜਾਇਜ਼ ਕੰਮਕਾਜ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

 

ਸਰਕਾਰ ਵੱਲੋਂ ਹੈਲਪਲਾਈਨ ਨੰਬਰ ਵੀ ਜਾਰੀ

ਜੇਕਰ ਲੋਕਾਂ ਨੂੰ ਮਾਲ ਵਿਭਾਗ ਵਿੱਚ ਕਿਸੇ ਵੀ ਪੱਧਰ ਤੇ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਇਸ ਸਬੰਧੀ ਸਰਕਾਰ ਵੱਲੋਂ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਗਿਆ ਹੈ। ਜਿਸ 'ਤੇ ਵਟਸਐਪ 'ਤੇ ਲਿਖਤੀ ਸ਼ਿਕਾਇਤ ਕੀਤੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ ਨੰਬਰ 9464100168 'ਤੇ ਭੇਜ ਸਕਦੇ ਹਨ। ਮਾਲ ਵਿਭਾਗ ਦੇ ਸਾਰੇ ਕੰਮ ਵੀ ਸੁਚਾਰੂ ਢੰਗ ਨਾਲ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਜਾਇਦਾਦ ਸਬੰਧੀ ਕਿਸੇ ਕਿਸਮ ਦੇ ਝਗੜਿਆਂ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ

Tags :