NEET ਤੇ JEE ਵਰਗੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਲਈ ਆਈ ਵੱਡੀ ਖੁਸ਼ਖਬਰੀ

ਜੋ ਵਿਦਿਆਰਥੀ ਪ੍ਰਤਿਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਕੋਟਾ ਅਤੇ ਦਿੱਲੀ ਵਰਗੇ ਸ਼ਹਿਰਾਂ ਵਿੱਚ ਜਾਣ ਦੇ ਯੋਗ ਨਹੀਂ ਹਨ, ਉਹਨਾਂ ਨੂੰ ਸਰਕਾਰ ਮੁਫਤ ਕੋਚਿੰਗ ਪ੍ਰਦਾਨ ਕਰੇਗੀ। ਉਹਨਾਂ ਨੂੰ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਲਈ ਸੁਪਰ 5000 ਪ੍ਰੋਗਰਾਮ ਬਣਾਇਆ ਹੈ। 

Share:

NEET ਤੇ JEE ਵਰਗੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ। ਹੁਣ ਪੰਜਾਬ ਸਰਕਾਰ ਹੋਣਹਾਰ ਵਿਦਿਆਰਥੀਆਂ ਲਈ ਜ਼ਲਦ ਹੀ ਪਹਿਲ ਕਰਨ ਜਾ ਰਹੀ ਹੈ। ਇਸ ਦੇ ਤਹਿਤ ਹੁਣ ਸਰਕਾਰ ਸਰਕਾਰੀ ਸਕੂਲਾਂ ਦੇ ਹੁਸ਼ਿਆਰ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰੇਗੀ। ਜੋ ਵਿਦਿਆਰਥੀ ਪ੍ਰਤਿਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਕੋਟਾ ਅਤੇ ਦਿੱਲੀ ਵਰਗੇ ਸ਼ਹਿਰਾਂ ਵਿੱਚ ਜਾਣ ਦੇ ਯੋਗ ਨਹੀਂ ਹਨ, ਉਹਨਾਂ ਨੂੰ ਸਰਕਾਰ ਮੁਫਤ ਕੋਚਿੰਗ ਪ੍ਰਦਾਨ ਕਰੇਗੀ। ਉਹਨਾਂ ਨੂੰ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਲਈ ਸੁਪਰ 5000 ਪ੍ਰੋਗਰਾਮ ਬਣਾਇਆ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਇਹ ਆਪਣੀ ਕਿਸਮ ਦਾ ਪਹਿਲਾ ਪ੍ਰੋਗਰਾਮ ਹੈ।

ਸੁਪਰ 5000 ਪ੍ਰੋਗਰਾਮ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਕਰੇਗਾ ਸਾਕਾਰ: ਸਿੱਖਿਆ ਮੰਤਰੀ 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੁਪਰ 5000 ਪ੍ਰੋਗਰਾਮ ਹੁਸ਼ਿਆਰ ਅਤੇ ਸਿੱਖਣ ਦੇ ਚਾਹਵਾਨ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਰਦਾਨ ਸਾਬਤ ਹੋਵੇਗਾ। ਜਲਦੀ ਹੀ ਇਹ ਪ੍ਰੋਗਰਾਮ ਸਕੂਲਾਂ ਵਿੱਚ ਸ਼ੁਰੂ ਕੀਤਾ ਜਾਵੇਗਾ। ਸੁਪਰ 5000 ਪ੍ਰੋਗਰਾਮ ਵਿੱਚ ਸੂਬੇ ਭਰ ਵਿੱਚ ਸਥਿਤ 2000 ਤੋਂ ਵੱਧ ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ ਵਿਦਿਆਰਥੀਆਂ ਦੀ ਚੋਣ ਪ੍ਰਕਿਰਿਆ ਕੀਤੀ ਜਾਵੇਗੀ। ਇਸ ਦੇ ਲਈ ਵਿਸ਼ੇਸ਼ ਕਮੇਟੀਆਂ ਬਣਾਈਆਂ ਜਾਣਗੀਆਂ ਜੋ ਯੋਗਤਾ ਦੇ ਆਧਾਰ 'ਤੇ ਹੋਣਹਾਰ ਬੱਚਿਆਂ ਦੀ ਚੋਣ ਕਰਨਗੀਆਂ। ਇਸ ਤੋਂ ਬਾਅਦ ਇਹ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਇਸ ਵਿੱਚ ਇਨ੍ਹਾਂ ਵਿਦਿਆਰਥੀਆਂ ਨੂੰ JEE, NEET ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾਵੇਗਾ। ਇਸ ਦੇ ਬੱਚਿਆਂ ਨੂੰ ਆਪਣੇ ਟੀਚਿਆਂ ਤੱਕ ਪਹੁੰਚਣ ਲਈ ਪ੍ਰੇਰਿਤ ਕਰਨ ਲਈ ਪ੍ਰੇਰਣਾਤਮਕ ਲੈਕਚਰ ਅਤੇ ਹੋਰ ਪ੍ਰਬੰਧ ਕੀਤੇ ਜਾਣਗੇ। ਇਸ ਦੇ ਨਾਲ ਹੀ ਵਿਦਿਆਰਥੀਆਂ ਲਈ ਵਾਧੂ ਕੋਚਿੰਗ ਅਤੇ ਕਲਾਸਾਂ ਦਾ ਪ੍ਰਬੰਧ ਕੀਤਾ ਜਾਵੇਗਾ।

ਸੂਬੇ ਵਿੱਚ ਖੋਲ੍ਹੇ ਜਾਣਗੇ 8 ਯੂਪੀਐਸਸੀ ਕੋਚਿੰਗ ਸੈਂਟਰ

ਇਸੇ ਤਰ੍ਹਾਂ ਯੂਪੀਐਸਸੀ ਕੋਚਿੰਗ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਸੂਬਾ ਸਰਕਾਰ ਸੂਬੇ ਭਰ ਵਿੱਚ ਅੱਠ ਕੇਂਦਰ ਖੋਲ੍ਹਣ ਜਾ ਰਹੀ ਹੈ। ਜਿੱਥੇ ਪੰਜਾਬ ਦੇ ਕਿਸੇ ਵੀ ਵਰਗ ਦੇ ਵਿਦਿਆਰਥੀ ਕੋਚਿੰਗ ਲੈ ਸਕਣਗੇ। ਕੇਂਦਰਾਂ ਦੀ ਸਥਾਪਨਾ ਦਾ ਕੰਮ ਅੰਤਿਮ ਪੜਾਅ 'ਤੇ ਪਹੁੰਚ ਗਿਆ ਹੈ। ਜਿਵੇਂ ਹੀ ਇਹ ਸਥਾਪਿਤ ਹੋ ਜਾਣਗੇ, ਵਿਦਿਆਰਥੀਆਂ ਲਈ ਸਿਖਲਾਈ ਪ੍ਰਾਪਤ ਕਰਨਾ ਆਸਾਨ ਹੋ ਜਾਵੇਗਾ।
 

ਇਹ ਵੀ ਪੜ੍ਹੋ