Good News: ਹਾਈਕੋਰਟ ਨੇ ਪੰਜਾਬ 'ਚ 1317 ਫਾਇਰਮੈਨਾਂ ਦੀ ਭਰਤੀ ਤੇ ਲਾਈ ਰੋਕ ਹਟਾਈ

ਹਾਲਾਂਕਿ ਮੁੱਖ ਪਟੀਸ਼ਨਕਰਤਾ ਲਈ ਇੱਕ ਸੀਟ ਰਾਖਵੀਂ ਰੱਖਣ ਦਾ ਆਦੇਸ਼ ਦਿੱਤਾ ਗਿਆ ਹੈ।

Share:

ਹਾਈਲਾਈਟਸ

  • ਹਾਈ ਕੋਰਟ ਨੇ 24 ਨਵੰਬਰ 2023 ਨੂੰ ਭਰਤੀ ਪ੍ਰਕਿਰਿਆ ਨੂੰ ਅੱਗੇ ਵਧਾਉਣ 'ਤੇ ਰੋਕ ਲਗਾ ਦਿੱਤੀ

Punjab News: ਪੰਜਾਬ-ਹਰਿਆਣਾ ਹਾਈਕੋਰਟ ਨੇ 1317 ਫਾਇਰਮੈਨ, ਫਾਇਰ ਡਰਾਈਵਰ, ਫਾਇਰ ਅਪਰੇਟਰਾਂ ਦੀ ਭਰਤੀ ਦੇ ਮਾਮਲੇ ਵਿੱਚ ਬਿਨੈਕਾਰਾਂ ਅਤੇ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸ ਦਈਏ ਕਿ ਹਾਈਕੋਰਟ ਨੇ ਇਸ ਭਰਤੀ ਦੇ ਲਈ ਰਸਤਾ ਸਾਫ ਕਰ ਦਿੱਤਾ ਹੈ। ਭਰਤੀ 'ਚ ਹਿੱਸਾ ਲੈਣ ਵਾਲੇ ਬਿਨੈਕਾਰਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ 24 ਨਵੰਬਰ 2023 ਨੂੰ ਲਗਾਈ ਗਈ ਭਰਤੀ 'ਤੇ ਰੋਕ ਦਾ ਹੁਕਮ ਵਾਪਸ ਲੈ ਲਿਆ ਹੈ।

ਇਸ ਲਈ ਲਗਾਈ ਗਈ ਸੀ ਰੋਕ

1317 ਫਾਇਰਮੈਨ, ਫਾਇਰ ਡਰਾਈਵਰ ਅਤੇ ਫਾਇਰ ਆਪਰੇਟਰਾਂ ਦੀ ਭਰਤੀ ਨੂੰ ਲੈ ਕੇ ਮੁੱਖ ਪਟੀਸ਼ਨ ਦਾਇਰ ਕਰਦੇ ਹੋਏ ਗੁਰਿੰਦਰ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਸੀ ਉਸਨੇ ਅਤੇ ਹੋਰ ਲੋਕਾਂ ਨੇ ਇਸ ਭਰਤੀ ਲਈ ਅਪਲਾਈ ਕੀਤਾ ਅਤੇ ਭਰਤੀ ਪ੍ਰਕਿਰਿਆ ਵਿੱਚ ਹਿੱਸਾ ਲਿਆ। ਇਸ ਤੋਂ ਬਾਅਦ ਜਦੋਂ ਸਰੀਰਕ ਜਾਂਚ ਦੀ ਗੱਲ ਆਈ ਤਾਂ ਵੱਡੇ ਪੱਧਰ 'ਤੇ ਬੇਨਿਯਮੀਆਂ ਸਾਹਮਣੇ ਆਈਆਂ। ਕੁਝ ਬਿਨੈਕਾਰਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਲਾਭ ਦਿੱਤਾ ਗਿਆ ਸੀ ਅਤੇ ਇਸ ਕਾਰਨ ਪਟੀਸ਼ਨਰ ਇਸ ਭਰਤੀ ਤੋਂ ਵਾਂਝੇ ਰਹਿ ਗਏ ਸਨ। ਇਸ ਵਿਰੁੱਧ ਪਟੀਸ਼ਨਰ ਨੇ ਮੰਗ ਪੱਤਰ ਵੀ ਦਿੱਤਾ ਸੀ ਪਰ ਕੋਈ ਫਾਇਦਾ ਨਹੀਂ ਹੋਇਆ। ਹਾਈਕੋਰਟ ਨੇ ਪਟੀਸ਼ਨਰ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪੰਜਾਬ ਸਰਕਾਰ ਅਤੇ ਹੋਰ ਬਚਾਅ ਪੱਖ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਪਟੀਸ਼ਨਰ ਨੇ ਕਿਹਾ ਕਿ ਜੇਕਰ ਭਰਤੀ 'ਤੇ ਰੋਕ ਨਾ ਲਗਾਈ ਗਈ ਤਾਂ ਪਟੀਸ਼ਨ 'ਚ ਕੋਈ ਵੀ ਤਰਕ ਨਹੀਂ ਬਚੇਗਾ। ਇਸ ਕਾਰਨ ਹਾਈ ਕੋਰਟ ਨੇ 24 ਨਵੰਬਰ 2023 ਨੂੰ ਭਰਤੀ ਪ੍ਰਕਿਰਿਆ ਨੂੰ ਅੱਗੇ ਵਧਾਉਣ 'ਤੇ ਰੋਕ ਲਗਾ ਦਿੱਤੀ ਸੀ।

ਰੋਕ ਹਟਾਉਣ ਦੀ ਕੀਤੀ ਗਈ ਸੀ ਮੰਗ

ਹੁਣ ਭਰਤੀ ਵਿੱਚ ਸ਼ਾਮਲ ਕੁਝ ਬਿਨੈਕਾਰਾਂ ਨੇ ਐਡਵੋਕੇਟ ਅਭਿਸ਼ੇਕ ਕੁਮਾਰ ਪ੍ਰੇਮੀ ਰਾਹੀਂ ਅਰਜ਼ੀ ਦਾਇਰ ਕਰਕੇ ਪਾਬੰਦੀ ਹਟਾਉਣ ਦੀ ਮੰਗ ਕੀਤੀ ਸੀ। ਅਰਜ਼ੀ ਵਿੱਚ ਕਿਹਾ ਗਿਆ ਸੀ ਕਿ ਪਟੀਸ਼ਨਰ ਨੇ ਪ੍ਰੀਖਿਆ ਵੀ ਪਾਸ ਨਹੀਂ ਕੀਤੀ ਸੀ, ਇਸ ਦੇ ਬਾਵਜੂਦ ਉਸ ਦੇ ਦਾਅਵੇ ਕਾਰਨ ਸਾਰੀ ਭਰਤੀ ਰੋਕ ਦਿੱਤੀ ਗਈ ਸੀ।

ਇਹ ਵੀ ਪੜ੍ਹੋ