Good News: ਪੰਜਾਬ ਪੁਲਿਸ 'ਚ ਹੋਵੇਗੀ 1800 ਕਾਂਸਟੇਬਲ ਅਸਾਮੀਆਂ 'ਤੇ ਭਰਤੀ, 14 ਮਾਰਚ ਤੋਂ ਖੁੱਲੇਗਾ ਆਨਲਾਈਨ ਅਪਲਾਈ ਕਰਨ ਲਈ ਪੋਰਟਲ

ਇਹ ਭਰਤੀ ਕੇਂਦਰੀ ਕਾਂਸਟੇਬਲ ਭਰਤੀ ਬੋਰਡ, ਪੰਜਾਬ ਪੁਲਿਸ ਵੱਲੋਂ ਕੀਤੀ ਜਾਵੇਗੀ। ਸੀਐਮ ਭਗਵੰਤ ਮਾਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਵਿੱਚ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ। ਸਾਰੀ ਭਰਤੀ ਪ੍ਰਕਿਰਿਆ ਮੈਰਿਟ ਦੇ ਆਧਾਰ 'ਤੇ ਕੀਤੀ ਜਾਵੇਗੀ। ਹੁਣ ਤੱਕ 40 ਹਜ਼ਾਰ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦਿੱਤਾ ਜਾ ਚੁੱਕਾ ਹੈ।

Share:

Punjab News: ਪੰਜਾਬ ਪੁਲਿਸ 'ਚ ਭਰਤੀ ਹੋਣ ਸੁਪਨਾ ਦੇਖ ਰਹੇ ਇੱਕ ਸੁਨਹਿਰਾ ਮੌਕਾ ਪੰਜਾਬ ਸਰਕਾਰ ਦੇਣ ਜਾ ਰਹੀ ਹੈ। ਪੰਜਾਬ ਸਰਕਾਰ ਇਸ ਸਾਲ ਪੰਜਾਬ ਪੁਲਿਸ ਵਿੱਚ 1800 ਅਸਾਮੀਆਂ 'ਤੇ ਭਰਤੀ ਕਰਨ ਜਾ ਰਹੀ ਹੈ। ਇਹ ਭਰਤੀ ਜ਼ਿਲ੍ਹੇ ਵਿੱਚ ਕਾਂਸਟੇਬਲ ਅਤੇ ਪੁਲਿਸ ਦੇ ਹਥਿਆਰਬੰਦ ਕਾਡਰ ਲਈ ਹੋਵੇਗੀ। ਸਰਕਾਰ ਨੇ ਭਰਤੀ ਪ੍ਰਕਿਰਿਆ ਦੇ ਕਾਰਜਕ੍ਰਮ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਭਰਤੀ ਪ੍ਰਕਿਰਿਆ ਲਈ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ 14 ਮਾਰਚ ਨੂੰ ਸ਼ਾਮ 7 ਵਜੇ ਤੋਂ ਸ਼ੁਰੂ ਹੋਵੇਗੀ, ਜਦਕਿ ਅਪਲਾਈ ਕਰਨ ਦੀ ਆਖਰੀ ਮਿਤੀ 4 ਅਪ੍ਰੈਲ ਹੋਵੇਗੀ।

ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣ ਲਈ ਹਰ ਸਾਲ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਫੈਸਲਾ

ਪੰਜਾਬ ਸਰਕਾਰ ਨੇ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਂਦੇ ਹੀ ਫੈਸਲਾ ਕੀਤਾ ਸੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਆਪਣੇ ਦੇਸ਼ ਵਿੱਚ ਹੀ ਚੰਗੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ ਭਰਤੀ ਕੀਤੀ ਜਾਵੇਗੀ। ਭਰਤੀ ਪ੍ਰਕਿਰਿਆ ਲਈ ਇੱਕ ਪੂਰਾ ਸ਼ਡਿਊਲ ਹੋਵੇਗਾ ਤਾਂ ਜੋ ਨੌਜਵਾਨਾਂ ਨੂੰ ਪ੍ਰੀਖਿਆ ਦੀ ਤਿਆਰੀ ਕਰਨ ਅਤੇ ਆਪਣਾ ਕੈਰੀਅਰ ਬਣਾਉਣ ਦਾ ਮੌਕਾ ਮਿਲ ਸਕੇ। ਇਸ ਤੋਂ ਇਲਾਵਾ ਸਰਕਾਰ ਨੌਜਵਾਨਾਂ ਲਈ ਫਿਟਨੈਸ ਅਤੇ ਪ੍ਰੀਖਿਆ ਦੀ ਤਿਆਰੀ ਦਾ ਵੀ ਪ੍ਰਬੰਧ ਕਰਦੀ ਹੈ। ਇਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲੇ ਹਨ। ਇਸ ਦੇ ਨਾਲ ਹੀ ਕਰਮਚਾਰੀਆਂ 'ਤੇ ਕੰਮ ਦਾ ਬੋਝ ਵੀ ਘਟਿਆ ਹੈ।

ਇਹ ਵੀ ਪੜ੍ਹੋ