ਪੰਜਾਬ 'ਚ 8 ਮਾਰਚ ਨੂੰ ਸਰਕਾਰੀ ਰਾਖਵੀਂ ਛੁੱਟੀ

ਦਰਅਸਲ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਹੈ। ਇਹ ਛੁੱਟੀ ਪੰਜਾਬ ਸਰਕਾਰ ਦੁਆਰਾ ਕਰਮਚਾਰੀਆਂ ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਦੀ ਲਿਸਟ ਵਿੱਚ ਵੀ ਸ਼ਾਮਲ ਹੈ।

Courtesy: file photo

Share:

ਪੰਜਾਬ ਭਰ ਦੇ ਵਿਦਿਆਰਥੀਆਂ ਸਣੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ 8 ਮਾਰਚ ਨੂੰ ਸੂਬੇ ਵਿੱਚ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਹੈ। ਦਰਅਸਲ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਹੈ। ਇਹ ਛੁੱਟੀ ਪੰਜਾਬ ਸਰਕਾਰ ਦੁਆਰਾ ਕਰਮਚਾਰੀਆਂ ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਦੀ ਲਿਸਟ ਵਿੱਚ ਵੀ ਸ਼ਾਮਲ ਹੈ। ਸਰਕਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਸਰਕਾਰੀ ਕਰਮਚਾਰੀ ਇੱਕ ਸਾਲ ਵਿੱਚ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ। 

ਸਕੂਲ-ਕਾਲਜ ਖੁੱਲ੍ਹੇ ਰਹਿਣਗੇ 

ਇੱਥੇ ਗੱਲ ਸਪੱਸ਼ਟ ਕਰ ਦਈਏ ਕਿ 8 ਮਾਰਚ ਨੂੰ ਸੂਬੇ ਵਿੱਚ ਗਜ਼ਟਿਡ ਛੁੱਟੀ ਨਹੀਂ ਹੈ, ਸਗੋਂ ਰਾਖਵੀਂ ਛੁੱਟੀ ਹੈ। ਇਸ ਕਾਰਨ ਸਕੂਲ, ਕਾਲਜ ਅਤੇ ਵਪਾਰਕ ਅਦਾਰੇ ਆਮ ਵਾਂਗ ਖੁੱਲ੍ਹਣਗੇ ਅਤੇ ਕੋਈ ਛੁੱਟੀ ਨਹੀਂ ਹੋਵੇਗੀ। ਸਰਕਾਰੀ ਮੁਲਾਜ਼ਮ ਆਪਣੀਆਂ ਸਾਲ ਦੀਆਂ 2 ਰਾਖਵੀਆਂ ਛੁੱਟੀਆਂ ਚੋਂ ਇਹ ਛੁੱਟੀ ਕਰ ਸਕਦੇ ਹਨ। 

 

ਇਹ ਵੀ ਪੜ੍ਹੋ