Poisonous Liquor Case: ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰੇ 21 ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ 'ਤੇ ਨੌਕਰੀ ਦੇਵੇ ਸਰਕਾਰ: SAD

Poisonous Liquor Case: ਅਕਾਲੀ ਦਲ ਦਾ ਕਹਿਣਾ ਹੈ ਕਿ ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਅਤੇ ਨੌਕਰੀਆਂ ਦੇਣ ਦੇ ਨਾਲ-ਨਾਲ ਸ਼ਰਾਬ ਕਾਂਡ ਦੇ ਅਸਲ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਧਰਨੇ ਉਪਰੰਤ ਡੀਸੀ ਸੰਗਰੂਰ ਨੂੰ ਮੰਗ ਪੱਤਰ ਸੌਂਪਿਆ ਗਿਆ।

Share:

Poisonous Liquor Case: ਪਿੰਡ ਗੁੱਜਰਾਂ, ਦਿੜਬਾ ਦੇ ਢੰਡੋਲੀ ਕਲਾਂ ਅਤੇ ਸੁਨਾਮ ਦੇ ਰਵਿਦਾਸਪੁਰਾ ਟਿੱਬੀ ਵਿੱਚ ਜ਼ਹਿਰੀਲੀ ਤੇ ਨਕਲੀ ਸ਼ਰਾਬ ਪੀਣ ਕਾਰਨ ਮਰਨ ਵਾਲੇ 21 ਲੋਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਗਈ। ਜ਼ਿਲ੍ਹਾ ਮੈਨੇਜਮੈਂਟ ਕੰਪਲੈਕਸ ਦੇ ਸਾਹਮਣੇ ਧਰਨਾ ਦਿੱਤਾ। ਧਰਨੇ ਦੌਰਾਨ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਅਤੇ ਕੋਰ ਕਮੇਟੀ ਦੇ ਵਰਕਰ ਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਪੀੜਤ ਪਰਿਵਾਰਾਂ ਦੀ ਆਰਥਿਕ ਮਦਦ ਕਰਨ ਤੋਂ ਟਾਲਾ ਵੱਟ ਰਹੀ ਹੈ, ਜੋ ਕਿ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੀੜਤ ਪਰਿਵਾਰਾਂ ਨੂੰ ਆਰਥਿਕ ਮਦਦ ਅਤੇ ਨੌਕਰੀਆਂ ਦੇਣ ਦੇ ਨਾਲ-ਨਾਲ ਸ਼ਰਾਬ ਕਾਂਡ ਦੇ ਅਸਲ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਧਰਨੇ ਉਪਰੰਤ ਡੀਸੀ ਸੰਗਰੂਰ ਨੂੰ ਮੰਗ ਪੱਤਰ ਸੌਂਪਿਆ ਗਿਆ।

ਦਲਿਤ ਪਰਿਵਾਰ ਨਾਲ ਸਬੰਧਤ ਸਨ ਮ੍ਰਿਤਕ

ਦੱਸ ਦੇਈਏ ਕਿ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਨਕਲੀ ਜ਼ਹਿਰੀਲੀ ਸ਼ਰਾਬ ਨਾਲ 21 ਲੋਕਾਂ ਦੀ ਮੌਤ ਹੋ ਗਈ ਹੈ। 20 ਤਰੀਕ ਨੂੰ ਪੰਜਾਬ ਦੇ ਸੰਗਰੂਰ ਦਿੜਬਾ ਦੇ ਪਿੰਡ ਗੁੱਜਰਾਂ ਵਿੱਚ ਸ਼ਰਾਬ ਪੀਣ ਕਾਰਨ 4 ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਭੋਲਾ ਸਿੰਘ (50), ਨਿਰਮਲ ਸਿੰਘ (42), ਪ੍ਰਗਟ ਸਿੰਘ (42) ਅਤੇ ਜਗਜੀਤ ਸਿੰਘ (30) ਦੀ ਮੌਤ ਹੋ ਗਈ। ਚਾਰ ਮੌਤਾਂ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਹੈ। ਥਾਣਾ ਦਿੜ੍ਹਬਾ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦਲਿਤ ਪਰਿਵਾਰ ਨਾਲ ਸਬੰਧਤ ਸੀ।

ਇਹ ਵੀ ਪੜ੍ਹੋ