SC ‘ਚ ਰਾਜਪਾਲ ਬਨਾਮ ਪੰਜਾਬ ਸਰਕਾਰ ਵਿਵਾਦ ਦੀ ਸੁਣਵਾਈ ਅੱਜ

ਰਾਜਪਾਲ ਬਨਾਮ ਪੰਜਾਬ ਸਰਕਾਰ ਵਿਵਾਦ ਦੀ ਸੁਣਵਾਈ ਅੱਜ ਯਾਨੀ ਕਿ 10 ਨਵੰਬਰ ਨੂੰ ਹੋਵੇਗੀ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ‘ਚ ਇਹ ਸੁਣਵਾਈ ਹੋਵੇਗੀ। ਇਸਤੋਂ ਪਹਿਲਾਂ ਵਾਲੀ ਤਾਰੀਕ ‘ਤੇ ਮਾਣਯੋਗ ਅਦਾਲਤ ਨੇ ਰਾਜਪਾਲ ਨੂੰ ਝਾੜ ਲਾਈ ਸੀ। ਸੀਜੇਆਈ ਡੀਵਾਈ ਚੰਦਰਚੂੜ ਨੇ ਪਿਛਲੀ ਸੁਣਵਾਈ ਵਿੱਚ ਕਿਹਾ ਸੀ ਕਿ ਰਾਜਪਾਲਾਂ ਨੂੰ ਸਮਝਣਾ ਚਾਹੀਦਾ ਹੈ ਕਿ […]

Share:

ਰਾਜਪਾਲ ਬਨਾਮ ਪੰਜਾਬ ਸਰਕਾਰ ਵਿਵਾਦ ਦੀ ਸੁਣਵਾਈ ਅੱਜ ਯਾਨੀ ਕਿ 10 ਨਵੰਬਰ ਨੂੰ ਹੋਵੇਗੀ। ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ‘ਚ ਇਹ ਸੁਣਵਾਈ ਹੋਵੇਗੀ। ਇਸਤੋਂ ਪਹਿਲਾਂ ਵਾਲੀ ਤਾਰੀਕ ‘ਤੇ ਮਾਣਯੋਗ ਅਦਾਲਤ ਨੇ ਰਾਜਪਾਲ ਨੂੰ ਝਾੜ ਲਾਈ ਸੀ। ਸੀਜੇਆਈ ਡੀਵਾਈ ਚੰਦਰਚੂੜ ਨੇ ਪਿਛਲੀ ਸੁਣਵਾਈ ਵਿੱਚ ਕਿਹਾ ਸੀ ਕਿ ਰਾਜਪਾਲਾਂ ਨੂੰ ਸਮਝਣਾ ਚਾਹੀਦਾ ਹੈ ਕਿ ਉਹ ਚੁਣੇ ਹੋਏ ਅਧਿਕਾਰੀ ਨਹੀਂ ਹਨ। ਰਾਜ ਸਰਕਾਰਾਂ ਦੇ ਅਦਾਲਤ ਵਿੱਚ ਜਾਣ ਤੋਂ ਬਾਅਦ ਹੀ ਰਾਜਪਾਲ ਬਿੱਲ ‘ਤੇ ਕਾਰਵਾਈ ਕਿਉਂ ਕਰਦੇ ਹਨ? ਇਸ ‘ਤੇ ਰੋਕ ਲੱਗਣੀ ਚਾਹੀਦੀ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਜਿੱਥੇ ਰਾਜਪਾਲ ਵਿਰੁੱਧ ਪੰਜਾਬ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ, ਉੱਥੇ ਹੀ ਤਾਮਿਲਨਾਡੂ ਅਤੇ ਕੇਰਲਾ ਦੇ ਰਾਜਪਾਲਾਂ ਵਿਰੁੱਧ ਦਾਇਰ ਪਟੀਸ਼ਨਾਂ ‘ਤੇ ਵੀ ਸੁਣਵਾਈ ਹੋਵੇਗੀ। ਇਨ੍ਹਾਂ ਤਿੰਨਾਂ ਰਾਜਾਂ ਦੇ ਰਾਜਪਾਲਾਂ ‘ਤੇ ਲੰਬੇ ਸਮੇਂ ਤੋਂ ਪੈਂਡਿੰਗ ਬਿੱਲਾਂ ‘ਤੇ ਦਸਤਖਤ ਨਾ ਕਰਨ ਦਾ ਦੋਸ਼ ਹੈ।

ਰਾਜਪਾਲ ਖਿਲਾਫ਼ ਸੁਪਰੀਮ ਕੋਰਟ ਕਿਉਂ ਗਈ ਸਰਕਾਰ 

ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ ਸੀ ਅਤੇ ਸਦਨ ਵਿੱਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਸੀ। ਇਸ ਸਬੰਧੀ 28 ਅਕਤੂਬਰ ਨੂੰ  ਰਾਜ ਸਰਕਾਰ ਨੇ ਰਾਜਪਾਲ ਦੇ ਰਵੱਈਏ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਦਾਇਰ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸਟੈਂਡ ਤੋਂ ਯੂ-ਟਰਨ ਲੈ ਲਿਆ ਸੀ। ਉਨ੍ਹਾਂ ਨੇ ਵਿਧਾਨ ਸਭਾ ‘ਚ ਪਾਸ ਹੋਣ ਲਈ ਤਿਆਰ ਕੀਤੇ 3 ‘ਚੋਂ 2 ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਸੀ। ਸਦਨ ‘ਚ ਪਾਸ ਕੀਤੇ ਕਈ ਬਿੱਲ ਅਜੇ ਵੀ ਮਨਜ਼ੂਰੀ ਲਈ ਉਨ੍ਹਾਂ ਕੋਲ ਪੈਂਡਿੰਗ ਹਨ।

ਕੀ ਹੈ ਪੰਜਾਬ ਸਰਕਾਰ ਦੀ ਮੰਗ 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਟੀਸ਼ਨ ‘ਚ ਮੰਗ ਕੀਤੀ ਹੈ ਕਿ ਸੁਪਰੀਮ ਕੋਰਟ ਰਾਜਪਾਲ ਨੂੰ ਵਿਧਾਨ ਸਭਾ ‘ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਨਿਰਦੇਸ਼ ਦੇਵੇ। ਸਰਕਾਰ ਨੇ ਇਹ ਵੀ ਕਿਹਾ ਕਿ ਅਜਿਹੀ ਸੰਵਿਧਾਨਕ ਕਾਰਵਾਈ ਕਾਰਨ ਪ੍ਰਸ਼ਾਸਨ ਦਾ ਕੰਮਕਾਜ ਠੱਪ ਹੋ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਜੂਨ ਮਹੀਨੇ ਦੇ ਵਿਸ਼ੇਸ਼ ਸੈਸ਼ਨ ਵਿੱਚ ਪਾਸ ਕੀਤੇ ਚਾਰ ਬਿੱਲਾਂ ਨੂੰ ਰਾਜਪਾਲ ਨੇ ਅਜੇ ਤੱਕ  ਮਨਜ਼ੂਰੀ ਨਹੀਂ ਦਿੱਤੀ ਹੈ। ਇਸ ‘ਤੇ ਮੁੱਖ ਮੰਤਰੀ ਨੇ ਇਤਰਾਜ਼ ਜਤਾਇਆ ਹੈ।