Mukhyamantri Tirth Yatra Scheme: ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਦੇ ਚਾਹਵਾਨਾਂ ਲਈ ਆਈ ਵੱਡੀ ਖ਼ਬਰ, ਜਾਣੋ ਕੀ ਹੈ ਮਾਮਲਾ

Mukhyamantri Tirth Yatra Scheme: ਟ੍ਰੇਨਾਂ ਸ਼ੁਰੂ ਹੋਣ ਨਾਲ ਲੋਕਾਂ ਨੂੰ ਵੱਡਾ ਫਾਇਦਾ ਇਹ ਹੋਵੇਗਾ ਕਿ ਉਹ ਹੁਣ ਰੇਲ ਰਾਹੀਂ ਬਾਹਰਲੇ ਰਾਜਾਂ ਵਿੱਚ ਸਥਿਤ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਸਕਣਗੇ। ਸਾਰੇ ਜ਼ਿਲ੍ਹਿਆਂ ਵਿੱਚ ਯਾਤਰਾ ਦੇ ਸ਼ਡਿਊਲ ਨਵੇਂ ਸਿਰੇ ਤੋਂ ਬਣਾਏ ਜਾ ਰਹੇ ਹਨ। 

Share:

Mukhyamantri Tirth Yatra Scheme: ਪੰਜਾਬ ਦੇ ਲੋਕਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਲੋਕਾਂ ਨੂੰ ਯਾਤਰਾ ਕਰਵਾਉਣ ਲਈ ਹੁਣ ਰੇਲਵੇ ਵੀ ਟ੍ਰੇਨਾਂ ਮੁਹੱਈਆ ਕਰਵਾਉਣ ਲਈ ਤਿਆਰ ਹੋ ਗਿਆ ਹੈ। ਇਸ ਨੂੰ ਲੈ ਕੇ ਰੇਲਵੇ ਵਲੋਂ ਇਕ ਪੱਤਰ ਵੀ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਹੈ। ਇਸ ਤੋਂ ਬਾਅਦ ਰੇਲਵੇ ਨੇ ਤਿਆਰੀ ਵੀ ਸ਼ੁਰੂ ਕਰ ਦਿੱਤੀ ਹੈ। ਟ੍ਰੇਨਾਂ ਸ਼ੁਰੂ ਹੋਣ ਨਾਲ ਲੋਕਾਂ ਨੂੰ ਵੱਡਾ ਫਾਇਦਾ ਇਹ ਹੋਵੇਗਾ ਕਿ ਉਹ ਹੁਣ ਰੇਲ ਰਾਹੀਂ ਬਾਹਰਲੇ ਰਾਜਾਂ ਵਿੱਚ ਸਥਿਤ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਸਕਣਗੇ। ਸਾਰੇ ਜ਼ਿਲ੍ਹਿਆਂ ਵਿੱਚ ਯਾਤਰਾ ਦੇ ਸ਼ਡਿਊਲ ਨਵੇਂ ਸਿਰੇ ਤੋਂ ਬਣਾਏ ਜਾ ਰਹੇ ਹਨ। 

ਨਵੰਬਰ 2023 'ਚ ਸ਼ੁਰੂ ਕੀਤੀ ਗਈ ਸੀ ਮੁੱਖ ਮੰਤਰੀ ਤੀਰਥ ਯੋਜਨਾ

ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਮੰਨਿਆ ਹੈ ਕਿ ਰੇਲਵੇ ਤੋਂ ਚਿੱਠੀ ਮਿਲੀ ਹੈ। ਜਲਦੀ ਹੀ ਲੋਕ ਬਾਹਰਲੇ ਰਾਜਾਂ ਵਿੱਚ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਦਸ ਦੇਈਏ ਕਿ ਮਾਨ ਸਰਕਾਰ ਵਲੋਂ ਨਵੰਬਰ 2023 ਵਿੱਚ ਮੁੱਖ ਮੰਤਰੀ ਤੀਰਥ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਸਕੀਮ 95 ਦਿਨਾਂ ਤੱਕ ਚੱਲਣੀ ਸੀ। ਇਸ ਵਿੱਚ 53 ਹਜ਼ਾਰ ਲੋਕਾਂ ਨੂੰ ਸਫਰ ਕੀਤਾ ਜਾਣਾ ਸੀ। ਪਰ ਰੇਲ ਗੱਡੀਆਂ ਨਾ ਮਿਲਣ ਕਾਰਨ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਖਵਾਜਾ ਅਜਮੇਰ ਸ਼ਰੀਫ਼ ਦਰਗਾਹ, ਵਾਰਾਣਸੀ ਅਤੇ ਵ੍ਰਿੰਦਾਵਨ ਜਾਣ ਵਿਚ ਮੁਸ਼ਕਲ ਪੇਸ਼ ਆਈ। ਜਦੋਂਕਿ ਏ.ਸੀ.ਬੱਸਾਂ ਰਾਹੀਂ ਹੋਰ ਥਾਵਾਂ ਦਾ ਸਫਰ ਚੱਲ ਰਿਹਾ ਸੀ।

ਤੀਰਥ ਯਾਤਰਾ ਯੋਜਨਾ ਲਈ 40 ਕਰੋੜ ਦਾ ਰੱਖਿਆ ਬਜਟ

ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਚਾਲੂ ਵਿੱਤੀ ਸਾਲ ਵਿੱਚ ਧਾਰਮਿਕ ਸਥਾਨਾਂ ਲਈ 13 ਰੇਲ ਗੱਡੀਆਂ ਭੇਜਣ ਦੀ ਯੋਜਨਾ ਹੈ। ਯੋਜਨਾ ਅਨੁਸਾਰ ਹਰ ਹਫ਼ਤੇ ਇੱਕ ਰੇਲਗੱਡੀ ਸ਼ਰਧਾਲੂਆਂ ਨੂੰ ਲੈ ਕੇ ਜਾਣੀ ਸੀ। ਹਰੇਕ ਰੇਲਗੱਡੀ ਵਿੱਚ 1000 ਸ਼ਰਧਾਲੂ ਸ਼ਾਮਲ ਕੀਤੇ ਜਾਣੇ ਸਨ। ਪੰਜਾਬ ਸਰਕਾਰ ਨੇ ਇਸ ਕੰਮ ਲਈ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਨਾਲ ਸਮਝੌਤਾ ਕੀਤਾ ਹੈ। ਨਾਲ ਹੀ ਪੰਜਾਬ ਅਤੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਵੀ ਬੱਸ ਰਾਹੀਂ ਕੀਤੀ ਜਾਂਦੀ ਹੈ। ਯਾਤਰਾ ਦੀ ਰੂਪ ਰੇਖਾ ਤਿਆਰ ਕਰਨ ਲਈ ਮੰਤਰੀ ਮੰਡਲ ਵੱਲੋਂ ਇੱਕ ਸਬ-ਕਮੇਟੀ ਬਣਾਈ ਗਈ ਹੈ। ਇਸ ਵਿੱਚ ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ ਅਤੇ ਅਮਨ ਅਰੋੜਾ ਸ਼ਾਮਲ ਹਨ।

ਇਹ ਵੀ ਪੜ੍ਹੋ