ਅੰਮ੍ਰਿਤਸਰ ਵਿੱਚ ਫੁੱਟਬਾਲ ਟੂਰਨਾਮੈਂਟ ਦੌਰਾਨ ਚੱਲੀਆਂ ਗੋਲੀਆਂ, 14 ਸਾਲਾ ਨੌਜਵਾਨ ਦੀ ਮੌਤ, ਗੋਲ ਕੀਪਰ ਦੀ ਭੂਮਿਕਾ ਨਿਭਾ ਰਿਹਾ ਸੈਨਿਕ ਵੀ ਜਖਮੀ

ਗੋਲੀਬਾਰੀ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ, ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੇ ਫਰਾਰ ਹੋ ਗਏ ਸਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਅਨੁਸਾਰ ਹਮਲਾਵਰਾਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Share:

ਅੰਮ੍ਰਿਤਸਰ ਦੇ ਪਿੰਡ ਖਾਬੇ ਰਾਜਪੂਤਾਂ ਵਿੱਚ ਸ਼ਨੀਵਾਰ ਦੇਰ ਰਾਤ ਨੂੰ ਇੱਕ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਦੌਰਾਨ ਅਣਪਛਾਤੇ ਬਾਈਕ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸ ਕਾਰਨ ਇੱਕ ਨਾਬਾਲਗ ਦੀ ਮੌਤ ਹੋ ਗਈ, ਜਦੋਂ ਕਿ ਛੁੱਟੀ 'ਤੇ ਆਇਆ ਇੱਕ ਸਿਪਾਹੀ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਬੱਚੇ ਦੀ ਪਛਾਣ 14 ਸਾਲਾ ਗੁਰਸੇਵਕ ਸਿੰਘ ਵਾਸੀ ਪਿੰਡ ਨੰਗਲੀ ਵਜੋਂ ਹੋਈ ਹੈ। 

ਸਮਾਗਮ ਵਿੱਚ ਮਚੀ ਹਫੜਾ-ਦਫੜੀ

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ ਜੇਤੂ ਟੀਮਾਂ ਨੂੰ ਇਨਾਮ ਵੰਡੇ ਜਾ ਰਹੇ ਸਨ। ਫਿਰ ਅਚਾਨਕ ਗੋਲੀਬਾਰੀ ਸ਼ੁਰੂ ਹੋ ਗਈ, ਜਿਸ ਨਾਲ ਪੂਰੇ ਸਮਾਗਮ ਵਿੱਚ ਹਫੜਾ-ਦਫੜੀ ਮਚ ਗਈ। ਹਮਲੇ ਦੌਰਾਨ, ਫੌਜ ਦਾ ਜਵਾਨ ਗੁਰਪ੍ਰੀਤ ਸਿੰਘ ਜਾਨਾ (25), ਪਰਮਜੀਤ ਸਿੰਘ ਦਾ ਪੁੱਤਰ, ਜੋ ਗੋਲਕੀਪਰ ਦੀ ਭੂਮਿਕਾ ਨਿਭਾ ਰਿਹਾ ਸੀ, ਗੋਲੀਆਂ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ। ਉਹ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਸੀ ਅਤੇ ਛੁੱਟੀ 'ਤੇ ਘਰ ਆਇਆ ਸੀ। ਦੂਜੀ ਗੋਲੀ ਗੁਰਸੇਵਕ ਨੂੰ ਲੱਗੀ।

ਪੇਟ ਵਿੱਚ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ

ਜਗ ਗੁਰਸੇਵਕ ਸਿੰਘ ਨੂੰ ਗੋਲੀ ਲੱਗੀ ਸੀ, ਉਹ ਸਾਹ ਲੈ ਰਿਹਾ ਸੀ। ਉਹ ਨੇੜਲੇ ਸਰਕਾਰੀ ਸਕੂਲ ਵਿੱਚ ਪੜ੍ਹਦਾ ਸੀ ਅਤੇ ਆਪਣੀਆਂ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਚਸ਼ਮਦੀਦਾਂ ਦੇ ਅਨੁਸਾਰ, ਗੁਰਸੇਵਕ ਹੋਰ ਬੱਚਿਆਂ ਅਤੇ ਪਿੰਡ ਵਾਸੀਆਂ ਨਾਲ ਫੁੱਟਬਾਲ ਮੈਚ ਦੇਖਣ ਗਿਆ ਸੀ। ਅਚਾਨਕ ਚਲਾਈ ਗਈ ਇੱਕ ਗੋਲੀ ਉਸਦੇ ਪੇਟ ਵਿੱਚ ਲੱਗ ਗਈ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਪਰਿਵਾਰਕ ਮੈਂਬਰ ਅਤੇ ਸਥਾਨਕ ਲੋਕ ਉਸਨੂੰ ਤੁਰੰਤ ਹਸਪਤਾਲ ਲੈ ਗਏ, ਪਰ ਗੰਭੀਰ ਸੱਟਾਂ ਕਾਰਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਲੋਕਾਂ ਦਾ ਕਹਿਣਾ ਹੈ ਕਿ ਗੁਰਸੇਵਕ ਪੜ੍ਹਾਈ ਵਿੱਚ ਚੰਗਾ ਸੀ ਅਤੇ ਪਰਿਵਾਰ ਦਾ ਸਹਾਰਾ ਸੀ।

ਇਹ ਵੀ ਪੜ੍ਹੋ