ਹੋਟਲ ਮਾਲਕ ਨਾਲ ਲੱਟ-ਖੋਹ ਕਰਨ ਵਾਲੇ ਲੁਟੇਰਿਆਂ ਅਤੇ ਪੁਲਿਸ ਵਿਚਕਾਰ ਚੱਲੀਆਂ ਗੋਲੀਆਂ, 6 ਗ੍ਰਿਫ਼ਤਾਰ

ਲੁਟੇਰਿਆਂ ਨੇ ਵੀਰਵਾਰ ਨੂੰ ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ 'ਤੇ ਭੁੱਚੋ ਨੇੜੇ ਗ੍ਰੀਨ ਹੋਟਲ ਦੇ ਮਾਲਕ ਤੋਂ ਪਿਸਤੌਲ ਅਤੇ ਇੱਕ ਮੋਬਾਈਲ ਫੋਨ ਲੁੱਟ ਲਿਆ ਸੀ। ਉਸਨੂੰ ਏਕੇ-47 ਦੀ ਨੋਕ 'ਤੇ ਨਾਲ ਧਮਕੀਆਂ ਦਿੱਤੀਆਂ ਗਈਆਂ ਸਨ। ਇਸ ਸਬੰਧੀ ਕੈਂਟ ਪੁਲਿਸ ਸਟੇਸ਼ਨ ਨੇ ਮਾਮਲਾ ਦਰਜ ਕਰ ਲਿਆ ਸੀ। ਲੁਟੇਰਿਆਂ ਵਿੱਚੋਂ ਦੋ ਨੌਜਵਾਨ ਫੌਜ ਵਿੱਚ ਸੇਵਾ ਨਿਭਾ ਰਹੇ ਹਨ।

Share:

Gunfire erupts between robbers and police : ਬਠਿੰਡਾ ਵਿੱਚ ਹੋਈ ਲੁੱਟ-ਖੋਹ ਦੀ ਵਾਰਦਾਤ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਜਦੋਂ ਪੁਲਿਸ ਸ਼ਹਿਰ ਦੇ ਨੇੜੇ ਕਾਰ ਸਵਾਰ ਲੁਟੇਰਿਆਂ ਕੋਲ ਪਹੁੰਚੀ ਤਾਂ ਉਨ੍ਹਾਂ ਨੇ ਪੁਲਿਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਐਸਪੀ (ਡੀ) ਨਰਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਲੁਟੇਰਿਆਂ ਨੇ ਵੀਰਵਾਰ ਨੂੰ ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ 'ਤੇ ਭੁੱਚੋ ਨੇੜੇ ਗ੍ਰੀਨ ਹੋਟਲ ਦੇ ਮਾਲਕ ਤੋਂ ਪਿਸਤੌਲ ਅਤੇ ਇੱਕ ਮੋਬਾਈਲ ਫੋਨ ਲੁੱਟ ਲਿਆ ਸੀ। ਉਸਨੂੰ ਏਕੇ-47 ਦੀ ਨੋਕ 'ਤੇ ਨਾਲ ਧਮਕੀਆਂ ਦਿੱਤੀਆਂ ਗਈਆਂ ਸਨ। ਇਸ ਸਬੰਧੀ ਕੈਂਟ ਪੁਲਿਸ ਸਟੇਸ਼ਨ ਨੇ ਮਾਮਲਾ ਦਰਜ ਕਰ ਲਿਆ ਸੀ ਅਤੇ ਪੁਲਿਸ ਟੀਮਾਂ ਬਣਾ ਕੇ ਇਨ੍ਹਾਂ ਲੁਟੇਰਿਆਂ ਦੇ ਪਿੱਛੇ ਭੇਜੀਆਂ ਗਈਆਂ ਸਨ। 

ਪੁਲਿਸ ਲਗਾਤਾਰ ਕਰ ਰਹੀ ਸੀ ਪਿੱਛਾ

ਉਨ੍ਹਾਂ ਦਾ ਲਗਾਤਾਰ ਪਿੱਛਾ ਕੀਤਾ ਜਾ ਰਿਹਾ ਸੀ। ਸ਼ੁੱਕਰਵਾਰ ਨੂੰ ਜਦੋਂ ਪੁਲਿਸ ਨੂੰ ਪਤਾ ਲੱਗਾ ਕਿ ਲੁਟੇਰੇ ਭੁੱਚੋ ਮੰਡੀ ਨੇੜੇ ਗੁਰਦੁਆਰਾ ਲਵਾਰੀਸਰ ਦੇ ਨੇੜੇ ਹਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇਨ੍ਹਾਂ ਲੁਟੇਰਿਆਂ ਨੇ ਸਾਹਮਣੇ ਤੋਂ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ, ਜੋ ਪੁਲਿਸ ਦੀ ਗੱਡੀ ਨੂੰ ਲੱਗੀਆਂ। ਪੁਲਿਸ ਨੇ ਵੀ ਗੋਲੀਆਂ ਚਲਾਈਆਂ, ਜੋ ਇੱਕ ਲੁਟੇਰੇ ਦੀ ਲੱਤ ਵਿੱਚ ਲੱਗੀਆਂ। ਪੁਲਿਸ ਨੇ ਉਨ੍ਹਾਂ ਵਿੱਚੋਂ ਛੇ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ। ਜ਼ਖਮੀ ਨੂੰ ਸਿਵਲ ਹਸਪਤਾਲ ਬਠਿੰਡਾ ਭੇਜਿਆ ਗਿਆ ਹੈ ਅਤੇ ਬਾਕੀ ਲੁਟੇਰਿਆਂ ਨੂੰ ਪੁੱਛਗਿੱਛ ਲਈ ਕੈਂਟ ਪੁਲਿਸ ਸਟੇਸ਼ਨ ਲਿਜਾਇਆ ਗਿਆ ਹੈ। 

ਫੌਜ ਦੀ AK-47 ਕੀਤੀ ਸੀ ਚੋਰੀ 

ਇਹ ਵੀ ਜ਼ਿਕਰਯੋਗ ਹੈ ਕਿ ਇਨ੍ਹਾਂ ਨੇ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਇਨ੍ਹਾਂ ਵਿੱਚੋਂ ਕੁਝ ਵਿਰੁੱਧ ਪਹਿਲਾਂ ਹੀ ਮਾਮਲੇ ਦਰਜ ਹਨ। ਉਨ੍ਹਾਂ ਨੇ ਫੌਜ ਦੀ AK-47 ਵੀ ਚੋਰੀ ਕੀਤੀ ਸੀ ਕਿਉਂਕਿ ਇਨ੍ਹਾਂ ਵਿੱਚੋਂ ਦੋ ਨੌਜਵਾਨ ਫੌਜ ਵਿੱਚ ਸੇਵਾ ਨਿਭਾ ਰਹੇ ਹਨ। ਫੌਜ ਆਪਣੇ ਪੱਧਰ 'ਤੇ ਚੋਰੀ ਦੀ ਜਾਂਚ ਕਰ ਰਹੀ ਹੈ। 

ਹੋਟਲ ਮਾਲਕ ਨੇ ਕੀਤਾ ਸੀਐੱਮ ਦਾ ਧੰਨਵਾਦ

ਦੂਜੇ ਪਾਸੇ, ਜਿਸ ਹੋਟਲ ਵਿੱਚ ਡਕੈਤੀ ਹੋਈ ਸੀ, ਉਸ ਦੇ ਮਾਲਕ ਲਵ ਗਰਗ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਡੀਜੀਪੀ ਗੌਰਵ ਯਾਦਵ ਅਤੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਇਨ੍ਹਾਂ ਲੁਟੇਰਿਆਂ ਨੂੰ ਕੁਝ ਹੀ ਸਮੇਂ ਵਿੱਚ ਫੜ ਲਿਆ। ਉਨ੍ਹਾਂ ਨੇ ਕਿਹਾ ਕਿ ਜੇਕਰ ਫੌਜੀ ਜਵਾਨ ਅਜਿਹੀਆਂ ਘਟਨਾਵਾਂ ਕਰਨ ਲੱਗ ਪੈਣ, ਤਾਂ ਕਿਸ 'ਤੇ ਭਰੋਸਾ ਕੀਤਾ ਜਾ ਸਕਦਾ ਹੈ। ਉਹ ਫਿਰ ਵੀ ਪੰਜਾਬ ਪੁਲਿਸ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਸਮੇਂ ਸਿਰ ਲੁਟੇਰਿਆਂ ਨੂੰ ਫੜ ਲਿਆ।
 

ਇਹ ਵੀ ਪੜ੍ਹੋ