GURDASPUR: ਬੀਐੱਸਐੱਫ ਦੇ ਜਵਾਨਾਂ ਨੇ ਪਾਕਿਸਤਾਨੀ ਡਰੋਨ 'ਤੇ ਕੀਤੀ ਗੋਲੀਬਾਰੀ

ਬੀਐਸਐਫ ਸੈਕਟਰ ਗੁਰਦਾਸਪੁਰ ਅਧੀਨ ਪੈਂਦੀ 27ਵੀਂ ਬਟਾਲੀਅਨ ਬੀਓਪੀ ਕਮਲਜੀਤ ਪੋਸਟ ’ਤੇ ਅੱਜ ਸਵੇਰੇ ਬੀਐਸਐਫ ਜਵਾਨਾਂ ਨੇ ਕੌਮਾਂਤਰੀ ਸਰਹੱਦ ਤੋਂ ਭਾਰਤ ਵਿੱਚ ਦਾਖ਼ਲ ਹੋਏ ਪਾਕਿਸਤਾਨੀ ਡਰੋਨਾਂ ’ਤੇ ਗੋਲੀਬਾਰੀ ਕੀਤੀ।

Share:

ਬੀਐਸਐਫ ਦੀ ਬੀਓਪੀ ਕਮਲਜੀਤ ਪੋਸਟ ਅਤੇ ਬੀਓਪੀ ਕਮਾਲਪੁਰ ਜੱਟਾਂ ਵਿਚਕਾਰ ਕੜਾਕੇ ਦੀ ਸਰਦੀ ਦੌਰਾਨ ਡਿਊਟੀ ’ਤੇ ਮੌਜੂਦ ਚੌਕਸੀ ਜਵਾਨਾਂ ਵੱਲੋਂ ਐਤਵਾਰ ਰਾਤ ਕਰੀਬ 12 ਵਜੇ ਪਾਕਿਸਤਾਨੀ ਡਰੋਨ ਨੂੰ ਭਾਰਤੀ ਖੇਤਰ ਵਿੱਚ ਦਾਖ਼ਲ ਹੁੰਦੇ ਦੇਖਿਆ ਗਿਆ। ਜਿਸ ਤੋਂ ਬਾਅਦ ਨੌਜਵਾਨਾਂ ਵੱਲੋਂ ਚਾਰ ਗੋਲੀਆਂ ਚਲਾਈਆਂ ਗਈਆਂ ਅਤੇ ਇਕ ਇਲੂ ਬੰਬ ਨਾਲ ਫਾਇਰ ਕੀਤਾ ਗਿਆ। 

ਬਾਰੀਕੀ ਨਾਲ ਕੀਤੀ ਜਾਂਚ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਬੀਐੱਸਐੱਫ ਦੀ 27 ਬਟਾਲੀਅਨ ਦੇ ਅਧਿਕਾਰੀਆਂ ਤੋਂ ਇਲਾਵਾ ਡੀਐੱਸਪੀ ਰਵਿੰਦਰ ਸਿੰਘ ਅਤੇ ਐੱਸਐੱਚਓ ਮੇਜਰ ਸਿੰਘ ਸੁਰੱਖਿਆ ਬਲਾਂ ਨਾਲ ਮੌਕੇ ’ਤੇ ਪੁੱਜੇ ਅਤੇ ਸੋਮਵਾਰ ਨੂੰ ਇਸ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਬਾਰੀਕੀ ਨਾਲ ਜਾਂਚ ਕੀਤੀ ਗਈ। ਪਰ ਕੋਈ ਵਸਤੂ ਬਰਾਮਦ ਨਹੀਂ ਹੋਈ। ਇਸ ਸਬੰਧੀ ਥਾਣਾ ਕਲਾਨੌਰ ਦੇ ਐੱਸਐੱਚਓ ਮੇਜਰ ਸਿੰਘ ਦਾ ਕਹਿਣਾ ਹੈ ਕਿ ਬੀਐੱਸਐੱਫ ਜਵਾਨਾਂ ਦੇ ਬਿਆਨਾਂ ਦੇ ਆਧਾਰ ’ਤੇ ਡਰੋਨ ਗਤੀਵਿਧੀ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ

Tags :