ਗੁਰਦਾਸਪੁਰ ਪੁਲਿਸ-BSF ਦਾ Joint operation, 2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ, 66 ਜ਼ਿੰਦਾ ਰੌੰਦ ਬਰਾਮਦ

ਐੱਸਐੱਸਪੀ ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਹੋਰ ਸੁਰੱਖਿਆ ਏਜੰਸੀਆਂ ਅਤੇ ਲੋਕਾਂ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ ਨੂੰ ਹਰ ਹੀਲੇ ਫ਼ਤਹਿ ਕੀਤਾ ਜਾਵੇਗਾ।

Share:

Gurdaspur Police-BSF joint operation : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਗੁਰਦਾਸਪੁਰ ਪੁਲਿਸ ਤੇ ਬੀਐੱਸਐੱਫ ਨੂੰ ਸਾਂਝੇ ਓਪਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। ਪੁਲਿਸ ਅਤੇ ਬੀਐੱਸਐੱਫ ਦੇ ਜਵਾਨਾਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਨਸ਼ੇ ਤੇ ਹਥਿਆਰਾਂ ਦੀ ਵੱਡੀ ਖੇਪ ਨੂੰ ਬਰਾਮਦ ਕਰਦਿਆਂ 2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਰਿਕਵਰ ਕੀਤੇ ਹਨ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਾਮਯਾਬੀ

ਐੱਸਐੱਸਪੀ ਗੁਰਦਾਸਪੁਰ ਆਦਿੱਤਿਆ, ਆਈਪੀਐੱਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਤੇ ਡੀਜੀਪੀ ਸ੍ਰੀ ਗੌਰਵ ਯਾਦਵ, ਆਈਪੀਐੱਸ ਦੀਆਂ ਹਦਾਇਤਾਂ ਤਹਿਤ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਨੇ ਬੀਐੱਸਐੱਫ ਦੇ ਨਾਲ ਮਿਲ ਕੇ ਖੁਫੀਆ ਜਾਣਕਾਰੀ ਦੇ ਅਧਾਰ `ਤੇ ਸਾਂਝੇ ਓਪਰੇਸ਼ਨ ਦੌਰਾਨ ਦੋਰਾਂਗਲਾ ਖੇਤਰ ਵਿਚੋਂ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੀ ਗਈ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਬਰਾਮਦ ਕਰਦਿਆਂ 2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਥਾਣਾ ਦੋਰਾਂਗਲਾ ਵਿੱਚ ਇਸ ਸਬੰਧੀ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਨਸ਼ਾ ਤਸਕਰਾਂ ਦੇ ਅਗਲੇ-ਪਿਛਲੇ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ। 

ਜਵਾਨਾਂ ਨੂੰ ਸ਼ਾਬਾਸ਼ੀ ਦਿੱਤੀ

ਐੱਸਐੱਸਪੀ ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਹੋਰ ਸੁਰੱਖਿਆ ਏਜੰਸੀਆਂ ਅਤੇ ਲੋਕਾਂ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ ਨੂੰ ਹਰ ਹੀਲੇ ਫ਼ਤਹਿ ਕੀਤਾ ਜਾਵੇਗਾ। ਐੱਸਐੱਸਪੀ. ਗੁਰਦਾਸਪੁਰ ਨੇ ਇਸ ਸਫਲ ਓਪਰੇਸ਼ਨ ਲਈ ਪੰਜਾਬ ਪੁਲਿਸ ਤੇ ਬੀਐੱਸਐੱਫ ਦੇ ਜਵਾਨਾਂ ਨੂੰ ਸ਼ਾਬਾਸ਼ੀ ਦਿੱਤੀ ਹੈ।
 

ਇਹ ਵੀ ਪੜ੍ਹੋ

Tags :