ਦੁਬਈ 'ਚ ਦਿਲ ਦਾ ਦੌਰਾ ਪੈਣ ਕਾਰਨ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ

ਪੀੜਤ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਪਰਮਜੀਤ ਸਿੰਘ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ, ਤਾਂ ਜੋ ਉਸ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ।

Share:

ਦੁਬਈ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਗੁਰਦਾਸਪੁਰ ਦੇ ਪਿੰਡ ਸਿੰਘਪੁਰਾ ਦਾ ਰਹਿਣ ਵਾਲਾ ਸੀ। ਉਸ ਦੀ ਪਛਾਣ 45 ਸਾਲਾ ਪਰਮਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਪੈਸੇ ਕਮਾਣ ਦੁਬਈ ਗਿਆ ਸੀ। ਪੀੜਤ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਪਰਮਜੀਤ ਸਿੰਘ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ, ਤਾਂ ਜੋ ਉਸ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ।

ਇਲਾਜ ਲਈ ਲਿਜਾਇਆ ਗਿਆ ਹਸਪਤਾਲ 

ਮ੍ਰਿਤਕ ਪਰਮਜੀਤ ਸਿੰਘ ਦੀ ਪਤਨੀ ਅਤੇ ਚਾਚੇ ਨੇ ਦੱਸਿਆ ਕਿ 5 ਜਨਵਰੀ ਦੀ ਸ਼ਾਮ ਨੂੰ ਉਨ੍ਹਾਂ ਨੂੰ ਫੋਨ 'ਤੇ ਪਤਾ ਲੱਗਾ ਕਿ ਪਰਮਜੀਤ ਸਿੰਘ ਸਵੇਰੇ ਡਿਊਟੀ 'ਤੇ ਗਿਆ ਸੀ। ਜਦੋਂ ਉਹ ਆਪਣੇ ਕੰਮ ਵਾਲੀ ਥਾਂ 'ਤੇ ਪਹੁੰਚਿਆ ਤਾਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਜਿੱਥੋਂ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਜਿੱਥੇ ਸ਼ਾਮ ਸਮੇਂ ਉਸ ਦੀ ਮੌਤ ਹੋ ਗਈ।

ਤਿੰਨ ਬੱਚੇ ਛੱਡ ਗਿਆ ਪਿੱਛੇ

ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਦੀਆਂ ਦੋ ਬੇਟੀਆਂ ਅਤੇ ਇਕ ਲੜਕਾ ਹੈ, ਜਿਨ੍ਹਾਂ 'ਚੋਂ ਇਕ ਬੇਟੀ ਦਾ ਵਿਆਹ ਹੋ ਚੁੱਕਾ ਹੈ, ਜਦਕਿ ਦੂਜੀ ਬੇਟੀ 11ਵੀਂ ਅਤੇ ਬੇਟਾ 7ਵੀਂ ਕਲਾਸ 'ਚ ਪੜ੍ਹਦਾ ਹੈ। ਪਰਮਜੀਤ ਸਿੰਘ ਆਪਣੀ ਲੜਕੀ ਦੇ ਵਿਆਹ ਲਈ ਪਿੰਡ ਆਇਆ ਹੋਇਆ ਸੀ, ਉਹ 29 ਦਸੰਬਰ ਨੂੰ ਮੁੜ ਦੁਬਈ ਗਿਆ ਸੀ।

ਇਹ ਵੀ ਪੜ੍ਹੋ