ਗੁਰਦੁਆਰਾ ਅਕਾਲ ਬੁੰਗਾ ਸਾਹਿਬ ਮਾਮਲਾ,ਰਾਜਪਾਲ ਦੇ ਦਰ ਪਹੁੰਚੇ ਅਕਾਲੀ

ਸੁਖਬੀਰ ਬਾਦਲ ਨੇ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੀ ਦੋਸ਼ ਲਾਏ ਹਨ। ਸੁਖਬੀਰ ਨੇ ਸੀਐਮ ਮਾਨ ਨੂੰ ਸਵਾਲ ਕੀਤਾ ਕਿ ਇਹ ਕਿਹੜੀ ਵੱਡੀ ਗੱਲ ਸੀ ਕਿ ਪੁਲਿਸ ਹਥਿਆਰਾਂ ਸਮੇਤ ਗੁਰੂ ਘਰ ਵਿੱਚ ਦਾਖਲ ਹੋਈ। ਇਸ ਤੋਂ ਬਾਅਦ ਹਮਲਾ ਹੋਇਆ ਅਤੇ ਇੱਕ ਪੁਲਿਸ ਮੁਲਾਜ਼ਮ ਦੀ ਵੀ ਮੌਤ ਹੋ ਗਈ।

Share:

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ਼ੁੱਕਰਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲਣ ਪਹੁੰਚੇ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਨੇ 23 ਨਵੰਬਰ ਨੂੰ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕਰਨ ਦੀ ਬੇਨਤੀ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਤੇ ਦੋਸ਼ ਲਾਉਂਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਇਸ ਬਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਪੁੱਛਿਆ ਹੈ। ਜਿਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੀਐਮ ਮਾਨ ਦਾ ਰਾਤ ਨੂੰ ਫ਼ੋਨ ਆਇਆ ਸੀ, ਜਿਸ 'ਚ ਉਨ੍ਹਾਂ ਨੇ ਸਵੇਰੇ 6 ਵਜੇ ਤੋਂ ਪਹਿਲਾਂ ਕਬਜਾ ਲੈਣ ਦੀ ਗੱਲ ਕੀਤੀ ਸੀ।

 

ਜਾਂਚ ਵੀ ਸਵਾਲਾਂ ਦੇ ਘੇਰੇ ਵਿੱਚ

ਸੁਖਬੀਰ ਬਾਦਲ ਨੇ ਇਸ ਦੌਰਾਨ SIT 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਜਾਂਚ ਲਈ ਐਸਆਈਟੀ ਬਣਾਈ ਹੈ ਪਰ ਇਹ ਐਸਆਈਟੀ ਉਸੇ ਐਸਐਸਪੀ ਦੀ ਅਗਵਾਈ ਹੇਠ ਬਣਾਈ ਗਈ ਹੈ ਜਿਸ ਨੇ ਗੁਰੂ ਘਰ ਤੇ ਹਮਲਾ ਕੀਤਾ ਸੀ। ਸੁਖਬੀਰ ਬਾਦਲ ਨੇ ਦੱਸਿਆ ਕਿ ਉਨ੍ਹਾਂ ਨੇ ਰਾਜਪਾਲ ਨਾਲ ਮੁਲਾਕਾਤ ਕਰਕੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ।

ਇਹ ਵੀ ਪੜ੍ਹੋ