Gurmeet Sandhawalia ਬਣੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ

ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਰਿਤੂ ਬਾਹਰੀ ਕਾਰਜਕਾਰੀ ਚੀਫ਼ ਜਸਟਿਸ ਦਾ ਅਹੁਦਾ ਸੰਭਾਲ ਰਹੇ ਸਨ।

Share:

Punjab News: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਅਹੁਦਾ ਗੁਰਮੀਤ ਸਿੰਘ ਸੰਧਾਵਾਲੀਆ ਨੇ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਜਸਟਿਸ ਰਿਤੂ ਬਾਹਰੀ ਕਾਰਜਕਾਰੀ ਚੀਫ਼ ਜਸਟਿਸ ਦਾ ਅਹੁਦਾ ਸੰਭਾਲ ਰਹੇ ਸਨ। ਉੱਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਉਨ੍ਹਾਂ ਦੀ ਨਿਯੁਕਤੀ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ।

ਕਾਨੂੰਨੀ ਪਰਿਵਾਰ ਨਾਲ ਸਬੰਧ

ਦੱਸਣ ਯੋਗ ਹੈ ਕਿ ਗੁਰਮੀਤ ਸੰਧਾਵਾਲੀਆ ਇੱਕ ਕਾਨੂੰਨੀ ਪਰਿਵਾਰ ਨਾਲ ਸਬੰਧ ਰੱਖਦੇ ਹਨ। ਸੰਧਾਵਾਲੀਆ ਦੇ ਪਿਤਾ 1978 ਤੋਂ 1983 ਤੱਕ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ 1983 ਤੋਂ 1987 ਤੱਕ ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ ਰਹੇ। 1 ਨਵੰਬਰ 1965 ਨੂੰ ਜਨਮੇ ਸੁਰਜੀਤ ਸਿੰਘ ਸੰਧਾਵਾਲੀਆ ਨੇ 1986 ਵਿੱਚ ਡੀਏਵੀ ਕਾਲਜ ਚੰਡੀਗੜ੍ਹ ਤੋਂ ਬੀਏ (ਆਨਰਜ਼) ਕੀਤੀ। 1989 ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਐਲਐਲਬੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਵਿੱਚ ਵਕੀਲ ਵਜੋਂ ਵੀ ਕੰਮ ਕੀਤਾ।

ਇਹ ਵੀ ਪੜ੍ਹੋ