Lok Sabha Elections 2024: ਹੰਸ ਰਾਜ ਹੰਸ ਨੇ ਕੀਤੀ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ, ਆਪ ਵਿੱਚ ਸ਼ਾਮਲ ਹੋਣ ਦੀ ਚਰਚਾ ਤੇਜ਼

Lok Sabha Elections 2024: ਜਾਣਕਾਰੀ ਮੁਤਾਬਕ ਰਾਜ ਗਾਇਕ ਹੰਸਰਾਜ ਹੰਸ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ। ਹੰਸਰਾਜ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਸ ਸਮੇਂ ਗਾਇਕ ਉੱਤਰ ਪੱਛਮੀ ਦਿੱਲੀ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ।

Share:

Lok Sabha Elections 2024: ਲੋਕ ਸਭਾ ਚੋਣਾਂ ਨੂੰ ਲੈ ਕੇ ਆਗੂਆਂ ਵਿੱਚ ਦਲ-ਬਦਲੀ ਦਾ ਸਿਲਸਿਲਾ ਜਾਰੀ ਹੈ। ਪਿਛਲੇ ਦਿਨੀਂ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ 2 ਆਗੂ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਹੁਣ ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡਾ ਧਮਾਕਾ ਹੋਣ ਜਾ ਰਿਹਾ ਹੈ। ਮਸ਼ਹੂਰ ਗਾਇਕ ਹੰਸਰਾਜ ਹੰਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਹੈ। ਜਾਣਕਾਰੀ ਮੁਤਾਬਕ ਰਾਜ ਗਾਇਕ ਹੰਸਰਾਜ ਹੰਸ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ। ਹੰਸਰਾਜ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਸ ਸਮੇਂ ਗਾਇਕ ਉੱਤਰ ਪੱਛਮੀ ਦਿੱਲੀ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਆਪ ਜਲੰਧਰ ਲੋਕ ਸਭਾ ਸੀਟ ਤੋਂ ਹੰਸਰਾਜ ਹੰਸ ਨੂੰ ਚੋਣ ਮੈਦਾਨ ਵਿੱਚ ਉਤਾਰਦੇ ਹੈ ਜਾਂ ਨਹੀਂ।

ਦਿੱਲੀ ਤੋਂ ਭਾਜਪਾ ਦੇ ਸਾਂਸਦ ਹਨ ਹੰਸਰਾਜ ਹੰਸ

ਦੱਸ ਦੇਈਏ ਕਿ ਹੰਸਰਾਜ ਹੰਸ ਇਸ ਤੋਂ ਪਹਿਲਾਂ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਰਹਿ ਚੁੱਕੇ ਹਨ ਪਰ ਇਸ ਵਾਰ ਭਾਜਪਾ ਨੇ ਉਨ੍ਹਾਂ ਨੂੰ ਦਿੱਲੀ ਦੀ ਬਜਾਏ ਪੰਜਾਬ ਤੋਂ ਚੋਣ ਮੈਦਾਨ ਵਿੱਚ ਉਤਾਰਨ ਦੀ ਯੋਜਨਾ ਬਣਾਈ ਹੈ। ਪਰ ਹੰਸਰਾਜ ਹੰਸ ਨੂੰ ਹੁਣ ਤੱਕ ਟਿਕਟ ਨਾ ਮਿਲਣ ਕਾਰਨ ਹੁਣ ਖਬਰਾਂ ਆ ਰਹੀਆਂ ਹਨ ਕਿ ਬਹੁਤ ਜਲਦ ਉਹ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਝਾੜੂ ਫੜ ਸਕਦੇ ਹਨ।

ਇਹ ਵੀ ਪੜ੍ਹੋ