ਤੀਜ਼ੀ ਵਾਰੀ ਐਸ.ਜੀ.ਪੀ.ਸੀ. ਦੇ ਪ੍ਰਧਾਨ ਬਣਨਗੇ ਧਾਮੀ!

ਸ਼੍ਰੋਮਣੀ ਅਕਾਲੀ ਦਲ ਨੇ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਮਾਨ ਦੇਣ ਦਾ ਫੈਸਲਾ ਕਰ ਲਿਤਾ ਹੈ। ਅਕਾਲੀ ਦਲ ਨੇ ਮੰਗਲਵਾਰ ਸਵੇਰੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚੋਣ ਵਾਸਤੇ ਮੁੜ ਉਮੀਦਵਾਰ ਐਲਾਨਿਆ ਹੈ। ਐਡਵੋਕੇਟ ਧਾਮੀ ਕੋਲ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਬਣਨ ਦਾ ਮੌਕਾ ਹੈ। ਸ਼੍ਰੋਮਣੀ […]

Share:

ਸ਼੍ਰੋਮਣੀ ਅਕਾਲੀ ਦਲ ਨੇ ਇਕ ਵਾਰ ਫਿਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਮਾਨ ਦੇਣ ਦਾ ਫੈਸਲਾ ਕਰ ਲਿਤਾ ਹੈ। ਅਕਾਲੀ ਦਲ ਨੇ ਮੰਗਲਵਾਰ ਸਵੇਰੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚੋਣ ਵਾਸਤੇ ਮੁੜ ਉਮੀਦਵਾਰ ਐਲਾਨਿਆ ਹੈ। ਐਡਵੋਕੇਟ ਧਾਮੀ ਕੋਲ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਬਣਨ ਦਾ ਮੌਕਾ ਹੈ। ਸ਼੍ਰੋਮਣੀ ਕਮੇਟੀ ਦੀਆਂ ਸਾਲਾਨਾ ਚੋਣਾਂ ਕੱਲ੍ਹ ਯਾਨੀ ਬੁੱਧਵਾਰ ਨੂੰ ਹੋਣਗੀਆਂ। ਚਰਚਾ ਹੈ ਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਵਫ਼ਾਦਾਰੀ ਬਦਲੇ ਐਡਵੋਕੇਟ ਧਾਮੀ ਨੂੰ ਇਹ ਮੌਕਾ ਦਿੱਤਾ ਹੈ। ਇਸ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵਨ ਟੂ ਵਨ ਮੀਟਿੰਗ ਕੀਤੀ ਹੈ। ਜਿਸ ਵਿੱਚ ਸਾਰਿਆਂ ਨੇ ਐਡਵੋਕੇਟ ਧਾਮੀ ਦੇ ਕੰਮ ‘ਤੇ ਪੂਰਾ ਭਰੋਸਾ ਪ੍ਰਗਟਾਇਆ ਹੈ। ਹਾਲਾਂਕਿ ਉਨ੍ਹਾਂ ਦੀ ਪ੍ਰਧਾਨਗੀ ‘ਤੇ ਮਨਜ਼ੂਰੀ ਦੀ ਅੰਤਿਮ ਮੋਹਰ ਮਹਾਸਭਾ ‘ਚ ਲੱਗ ਜਾਵੇਗੀ ਪਰ ਉਨ੍ਹਾਂ ਦੀ ਜਿੱਤ ਯਕੀਨੀ ਹੈ।

ਧਾਮੀ ਦਾ ਮੁੜ ਪ੍ਰਧਾਨ ਬਣਨਾ ਲਗਭਗ ਤੈਅ

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਰਾਏ ਲੈ ਕੇ ਹਰਜਿੰਦਰ ਸਿੰਘ ਧਾਮੀ ਦੇ ਕੰਮ ਤੇ ਪੂਰਾ ਭਰੋਸਾ ਪ੍ਰਗਟਾਇਆ ਹੈ। ਇਸ ਲਈ ਉਹ ਮੌਜੂਦਾ ਚੋਣਾਂ ਲਈ ਸਾਡੀ ਪਸੰਦ ਬਣੇ ਹੋਏ ਹਨ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਰਨਲ ਹਾਊਸ ਵਿੱਚ 8 ਨਵੰਬਰ ਨੂੰ ਬਾਅਦ ਦੁਪਹਿਰ 1 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅਹੁਦੇਦਾਰਾਂ ਦੀ ਚੋਣ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰਾਂ ਵਿੱਚੋਂ 30 ਮੈਂਬਰਾਂ ਦੀ ਮੌਤ ਅਤੇ 4 ਮੈਂਬਰਾਂ ਦੇ ਅਸਤੀਫ਼ੇ ਕਾਰਨ ਸਿਰਫ਼ 151 ਮੈਂਬਰ ਹੀ ਆਪਣੀ ਵੋਟ ਦੀ ਵਰਤੋਂ ਕਰ ਸਕਣਗੇ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੈਂਬਰਾਂ ਦੀ ਬਹੁਮਤ ਹੋਣ ਕਾਰਨ ਹਰਜਿੰਦਰ ਸਿੰਘ ਧਾਮੀ ਦਾ ਮੁੜ ਪ੍ਰਧਾਨ ਬਣਨਾ ਲਗਭਗ ਤੈਅ ਹੈ।