ਸਿਹਤ ਵਿਭਾਗ ਦੀ ਮੁੱਖ ਮੰਤਰੀ ਦੇ ਨਾਲ ਮੀਟਿੰਗ ਅੱਜ, ਵਿਰੋਧੀ ਧਿਰ ਦੇ ਨੇਤਾ ਬਾਜਵਾ PHC ਨੂੰ ਲੈ ਕੇ ਸਰਕਾਰ ਚੁੱਕੇ ਸਵਾਲ

ਬਾਜਵਾ ਨੇ ਸ਼ੋਸ਼ਲ ਮੀਡੀਆ ਤੇ ਇੱਕ ਪੋਸਟ ਵਿੱਚ ਕਿਹਾ ਕਿ ਪੀਐਚਸੀਜ਼ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕਰਨ ਲਈ ਹੋਏ ਖਰਚੇ ਲਈ ਕੌਣ ਜ਼ਿੰਮੇਵਾਰ ਹੋਵੇਗਾ।

Share:

ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਅੱਜ ਸਿਹਤ ਵਿਭਾਗ ਨਾਲ ਮੀਟਿੰਗ ਕੀਤੀ ਜਾਵੇਗੀ। ਇੱਥੇ ਦੱਸਣਯੋਗ ਹੈ ਕਿ ਬੁੱਧਵਾਰ ਨੂੰ ਵੱਖ-ਵੱਖ ਵਿਭਾਗਾਂ ਦੇ ਸਕੱਤਰਾਂ ਨਾਲ ਹੋਈ ਮੀਟਿੰਗ ਦੌਰਾਨ ਸਿਹਤ ਵਿਭਾਗ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਸੀ। ਇਸ ਦੌਰਾਨ ਸੀਐਮ ਮਾਨ ਨੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਅਤੇ ਨਵੇਂ ਆਮ ਆਦਮੀ ਕਲੀਨਿਕ ਬਾਰੇ ਚਰਚਾ ਕੀਤੀ।

ਪ੍ਰਤਾਪ ਬਾਜਵਾ ਦਾ ਸੂਬਾ ਸਰਕਾਰ ਤੇ ਵਾਰ

ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਵੱਲੋਂ 650 ਕਰੋੜ ਰੁਪਏ ਦੇ ਫੰਡ ਰੋਕੇ ਜਾਣ 'ਤੇ ਸੂਬਾ ਸਰਕਾਰ ਨੂੰ ਘੇਰਿਆ ਹੈ। ਬਾਜਵਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਕਿਹਾ ਕਿ ਆਮ ਆਦਮੀ ਦੀ ਸਰਕਾਰ ਹੁਣ ਸੂਬੇ ਵਿੱਚ PHC ਨੂੰ ਖੋਲਣ ਦੀ ਸੰਭਾਵਨਾ ਤਲਾਸ਼ਣ ਦੀ ਯੋਜਨਾ ਬਣਾ ਬਣਾ ਰਹੀ ਹੈ ਕਿਉਕਿ  ਕੇਂਦਰ ਸਿਹਤ ਮੰਤਰਾਲੇ ਨੇ ਰਾਸ਼ਟਰੀ ਸਵਸਥ ਮਿਸ਼ਨ ਦੇ ਤਹਿਤ 650 ਕਰੋੜ ਦਾ ਫੰਡ ਰੋਕ ਦਿੱਤਾ ਹੈ। ਅਜਿਹਾ ਲਗਦਾ ਹੈ ਕਿ ਇੱਕ ਬਿਹਤਰ ਸਮਝ 'ਤੇ ਪਹੁੰਚ ਗਈ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਹੁਣ ਪੀਐਚਸੀ ਨੂੰ ਦੁਬਾਰਾ ਖੋਲ੍ਹਣ ਦੀ ਯੋਜਨਾ ਬਣਾ ਰਹੀ ਹੈ। ਹਾਲਾਂਕਿ, 'ਆਪ' ਸਰਕਾਰ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਪੀਐਚਸੀਜ਼ ਨੂੰ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਕਰਨ ਲਈ ਹੋਏ ਖਰਚੇ ਲਈ ਕੌਣ ਜ਼ਿੰਮੇਵਾਰ ਹੋਵੇਗਾ। ਕੀ ਆਮ ਆਦਮੀ ਪਾਰਟੀ ਇਸ ਨੂੰ ਆਪਣੇ ਪਾਰਟੀ ਫੰਡ ਵਿੱਚੋਂ ਜਮ੍ਹਾ ਕਰਵਾਏਗੀ?

ਇਸ ਗੱਲ ਨੂੰ ਲੈ ਕੇ ਹੋਇਆ ਸੀ ਵਿਵਾਦ

ਪੰਜਾਬ ਵਿੱਚ ਪੀਐਚਸੀ ਨੂੰ ਆਮ ਆਦਮੀ ਕਲੀਨਿਕ ਵਿੱਚ ਤਬਦੀਲ ਕਰਨ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਜਿਸ 'ਚ ਵਿਰੋਧੀ ਧਿਰ ਨੇ ਪੰਜਾਬ ਸਰਕਾਰ 'ਤੇ ਸਵਾਲ ਚੁੱਕੇ ਸਨ। ਪੰਜਾਬ ਵਿੱਚ ਲਗਭਗ 500 ਪ੍ਰਾਇਮਰੀ ਹੈਲਥ ਸੈਂਟਰ ਹਨ ਜੋ ਕਿ ਆਮ ਆਦਮੀ ਕਲੀਨਿਕਾਂ ਵਿੱਚ ਤਬਦੀਲ ਹੋ ਗਏ ਹਨ ਜਾਂ ਭਵਿੱਖ ਵਿੱਚ ਤਬਦੀਲ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ