ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਵਿਚੋਂ ਇੰਟਰਵਿਊ ਦੇਣ ਦੇ ਮਾਮਲੇ ਦੀ ਸੁਣਵਾਈ ਅੱਜ

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ੍ਹ ਤੋਂ ਲਾਈਵ ਹੋ ਕੇ 14 ਮਾਰਚ ਦੀ ਸ਼ਾਮ ਨੂੰ ਇਕ ਨਿੱਜੀ ਚੈਨਲ 'ਤੇ ਇੰਟਰਵਿਊ ਦਿੱਤੀ ਸੀ। ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਲਾਰੈਂਸ ਦੇ ਇੰਟਰਵਿਊ ਨੇ ਪੰਜਾਬ ਭਰ ਵਿੱਚ ਸਨਸਨੀ ਮਚਾ ਦਿੱਤੀ ਸੀ।

Share:

ਜੇਲ੍ਹ 'ਚ ਬੰਦ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੇ ਮਾਸਟਰ ਮਾਈਂਡ ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਹੋਵੇਗੀ। ਇਸ ਮਾਮਲੇ ਵਿੱਚ ਹਾਈ ਕੋਰਟ ਨੇ ਪਿਛਲੇ ਦਿਨੀਂ ਨੇ ਏਡੀਜੀਪੀ ਜੇਲ੍ਹ ਨੂੰ ਇਸ ਸਬੰਧੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਸਨ। ਹੁਣ ਦੇਖਣਾ ਇਹ ਹੈ ਕਿ ਅੱਜ ਹੋਣ ਜਾ ਰਹੀ ਸੁਣਵਾਈ ਵਿੱਚ ਏਡੀਜੀਪੀ ਜੇਲ੍ਹ ਵਲੋਂ ਕੀ ਪੱਖ ਰੱਖਿਆ ਜਾਵੇਗਾ। ਦਸ ਦੇਈਏ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ ਤੋਂ ਲਾਈਵ ਹੋ ਕੇ 14 ਮਾਰਚ ਦੀ ਸ਼ਾਮ ਨੂੰ ਇਕ ਨਿੱਜੀ ਚੈਨਲ 'ਤੇ ਇੰਟਰਵਿਊ ਦਿੱਤੀ ਸੀ। ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਲਾਰੈਂਸ ਦੇ ਇੰਟਰਵਿਊ ਨੇ ਪੰਜਾਬ ਭਰ ਵਿੱਚ ਸਨਸਨੀ ਮਚਾ ਦਿੱਤੀ ਸੀ। ਇਸ ਤੋਂ ਬਾਅਦ ਦਾਅਵੇ ਕੀਤੇ ਗਏ ਕਿ ਇੰਟਰਵਿਊ ਪੁਰਾਣੀ ਹੈ। ਪਰ ਇਸ ਤੋਂ ਬਾਅਦ ਫਿਰ ਲਾਰੈਂਸ ਦਾ ਦੂਜਾ ਇੰਟਰਵਿਊ ਵੀ ਇਸੇ ਚੈਨਲ 'ਤੇ ਪ੍ਰਸਾਰਿਤ ਕੀਤਾ ਗਿਆ ਸੀ। ਇਸ ਇੰਟਰਵਿਊ ਤੋਂ ਬਾਅਦ ਪੰਜਾਬ ਸਰਕਾਰ ਅਤੇ ਡੀਜੀਪੀ ਦੋਵਾਂ ਵੱਲੋਂ ਕੋਈ ਜਵਾਬ ਨਹੀਂ ਸੀ ਦਿੱਤਾ ਗਿਆ। ਇੰਟਰਵਿਊ ਭਾਗ-2 ਤੋਂ ਬਾਅਦ ਪੰਜਾਬ ਪੁਲਿਸ ਅਤੇ ਜੇਲ੍ਹ ਵਿਭਾਗ 'ਤੇ ਇੱਕ ਵਾਰ ਫਿਰ ਸਵਾਲ ਉੱਠੇ ਸਨ।

ਹਾਈ ਕੋਰਟ ਨੇ ਸੂਓ ਮੋਟੋ ਆਧਾਰ 'ਤੇ ਸ਼ੁਰੂ ਕੀਤੀ ਸੁਣਵਾਈ 

ਇਸ ਮਾਮਲੇ ਵਿੱਚ ਹਾਈ ਕੋਰਟ ਨੇ ਸੂਓ ਮੋਟੋ ਆਧਾਰ 'ਤੇ ਸੁਣਵਾਈ ਸ਼ੁਰੂ ਕੀਤੀ। 18 ਦਿਨ ਪਹਿਲਾਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਟੀਮ ਦੀ ਜਾਂਚ ਕਿਸ ਹੱਦ ਤੱਕ ਪਹੁੰਚੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ? ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਜਾਂਚ ਲਈ ਕਮੇਟੀ ਬਣਾ ਦਿੱਤੀ ਗਈ ਹੈ ਅਤੇ ਮਾਮਲਾ ਅਜੇ ਵਿਚਾਰ ਅਧੀਨ ਹੈ। ਇਸ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਦਾਇਰ ਜਵਾਬ ’ਤੇ ਅਸੰਤੁਸ਼ਟੀ ਪ੍ਰਗਟਾਈ। ਇਸ 'ਤੇ ਹੈਰਾਨੀ ਪ੍ਰਗਟ ਕਰਦੇ ਹੋਏ ਹਾਈਕੋਰਟ ਨੇ ਕਿਹਾ ਕਿ ਇਹ ਇੰਨਾ ਗੰਭੀਰ ਮਾਮਲਾ ਹੋਣ ਦੇ ਬਾਵਜੂਦ 7 ਮਹੀਨਿਆਂ 'ਚ ਵੀ ਜਾਂਚ ਪੂਰੀ ਨਹੀਂ ਕੀਤੀ ਗਈ। 

ਇਹ ਵੀ ਪੜ੍ਹੋ