Chandigarh ਮੇਅਰ ਦੀਆਂ ਚੋਣਾਂ ਨੂੰ ਲਾ ਕੇ ਦਾਇਰ ਪਟੀਸ਼ਨ ਤੇ ਹਾਈਕੋਰਟ ‘ਚ ਸੁਣਵਾਈ ਅੱਜ

Petition ਵਿੱਚ ਦੋਸ਼ ਲਾਇਆ ਗਿਆ ਹੈ ਕਿ ਮੇਅਰ ਦੀ ਚੋਣ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨਹੀਂ ਕਰਵਾਈ ਗਈ ਅਤੇ ਵੋਟਾਂ ਦੀ ਗਿਣਤੀ ਦੌਰਾਨ ਨਿਯਮਾਂ ਦੀ ਉਲੰਘਣਾ ਕੀਤੀ ਗਈ। ਇਸ ਲਈ ਇਸ ਚੋਣ ਨੂੰ ਰੱਦ ਕਰਕੇ ਦੁਬਾਰਾ ਕਰਵਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ।

Share:

ਹਾਈਲਾਈਟਸ

  • ਅਦਾਲਤ ਚੋਣ ਪ੍ਰਕਿਰਿਆ ਦੌਰਾਨ ਲਈ ਗਈ ਵੀਡੀਓਗ੍ਰਾਫੀ ਅਤੇ ਚੋਣ ਨਾਲ ਸਬੰਧਤ ਸਾਰੇ ਦਸਤਾਵੇਜ਼ਾਂ ਨੂੰ ਸੁਰੱਖਿਅਤ ਰੱਖਣ ਦੇ ਨਿਰਦੇਸ਼ ਜਾਰੀ ਕਰ ਸਕਦੀ ਹੈ

 

Punjab News: ਕੱਲ ਚੰਡੀਗੜ੍ਹ ਵਿੱਚ ਮੇਅਰ ਦੀਆਂ ਹੋਈਆਂ ਚੋਣਾਂ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਮੇਅਰ ਚੋਣਾਂ ਸਬੰਧੀ ਉਮੀਦਵਾਰ ਕੁਲਦੀਪ ਕੁਮਾਰ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ 'ਚ ਉਨ੍ਹਾਂ ਨੇ ਪ੍ਰੀਜ਼ਾਈਡਿੰਗ ਅਫ਼ਸਰ 'ਤੇ ਧਾਂਦਲੀ ਦਾ ਦੋਸ਼ ਲਾਉਂਦਿਆਂ ਚੋਣ ਰੱਦ ਕਰਨ ਦੀ ਮੰਗ ਕੀਤੀ ਹੈ।

ਪ੍ਰਸ਼ਾਸਨ ਮੰਗ ਸਕਦਾ ਹੈ ਸਮਾਂ

ਅਦਾਲਤ ਵਿੱਚ ਅੱਜ ਗਠਜੋੜ ਦੇ ਮੇਅਰ ਉਮੀਦਵਾਰ ਕੁਲਦੀਪ ਕੁਮਾਰ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਤੋਂ ਦੋਸ਼ਾਂ ਬਾਰੇ ਜਵਾਬ ਮੰਗਿਆ ਜਾਵੇਗਾ। ਸੂਤਰਾਂ ਅਨੁਸਾਰ ਪ੍ਰਸ਼ਾਸਨ ਅਦਾਲਤ ਤੋਂ ਜਵਾਬ ਲਈ ਕੁਝ ਸਮਾਂ ਮੰਗ ਸਕਦਾ ਹੈ ਅਤੇ ਦੂਜੇ ਪਾਸੇ ਅਦਾਲਤ ਚੋਣ ਪ੍ਰਕਿਰਿਆ ਦੌਰਾਨ ਲਈ ਗਈ ਵੀਡੀਓਗ੍ਰਾਫੀ ਅਤੇ ਚੋਣ ਨਾਲ ਸਬੰਧਤ ਸਾਰੇ ਦਸਤਾਵੇਜ਼ਾਂ ਨੂੰ ਸੁਰੱਖਿਅਤ ਰੱਖਣ ਦੇ ਨਿਰਦੇਸ਼ ਜਾਰੀ ਕਰ ਸਕਦੀ ਹੈ।

ਵਿਰੋਧੀ ਧਿਰ ਨੇ ਲਗਾਏ ਆਰੋਪ

ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪ੍ਰੀਜ਼ਾਈਡਿੰਗ ਅਫ਼ਸਰ ਨੇ ਬਹੁਤ ਹੀ ਅਜੀਬ ਢੰਗ ਨਾਲ ਸਦਨ ਨੂੰ ਸੰਬੋਧਨ ਕਰਦਿਆਂ ਵੋਟਾਂ ਦੀ ਗਿਣਤੀ ਖ਼ੁਦ ਕਰਵਾਈ ਹੈ। ਇਸ ਵਿੱਚ ਦੋਵਾਂ ਉਮੀਦਵਾਰਾਂ ਦੇ ਕਿਸੇ ਵੀ ਏਜੰਟ ਨੂੰ ਵੋਟਾਂ ਦੀ ਗਿਣਤੀ ਲਈ ਨਹੀਂ ਬੁਲਾਇਆ ਗਿਆ। ਇਸ ਦੇ ਨਾਲ ਹੀ ਪ੍ਰੀਜ਼ਾਈਡਿੰਗ ਅਫਸਰ ਨੇ 8 ਸੀਟਾਂ ਨੂੰ ਅਯੋਗ ਠਹਿਰਾਉਣ ਲਈ ਵਿਰੋਧੀ ਧਿਰ ਨੂੰ ਕੋਈ ਕਾਰਨ ਨਹੀਂ ਦਿਖਾਇਆ। ਚੋਣਾਂ ਦੀ ਵੀਡੀਓ ਤੋਂ ਪਤਾ ਲੱਗਦਾ ਹੈ ਕਿ ਪ੍ਰੀਜ਼ਾਈਡਿੰਗ ਅਫ਼ਸਰ ਸਿਰਫ਼ ਭੰਬਲਭੂਸਾ ਪੈਦਾ ਕਰਨ ਦੇ ਮਕਸਦ ਨਾਲ ਵੋਟਾਂ ਨੂੰ ਇੱਕ ਤੋਂ ਦੂਜੀ ਟੋਕਰੀ ਵਿੱਚ ਤਬਦੀਲ ਕਰ ਰਿਹਾ ਸੀ। ਇਸ ਦੌਰਾਨ ਉਨ੍ਹਾਂ ਨੇ ਜਾਅਲਸਾਜ਼ੀ ਅਤੇ ਛੇੜਛਾੜ ਕਰਕੇ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਵਿਗਾੜ ਦਿੱਤਾ ਹੈ।

ਇਹ ਵੀ ਪੜ੍ਹੋ