ਖਹਿਰਾ ਦੀਆਂ ਦੋਵੇਂ ਜ਼ਮਾਨਤ ਪਟੀਸ਼ਨਾਂ 'ਤੇ ਹਾਈ ਕੋਰਟ ਨੇ ਰੱਖਿਆ ਫੈਸਲਾ ਰਾਖਵਾਂ 

ਪਟੀਸ਼ਨ ਵਿਚ ਖਹਿਰਾ ਨੇ ਖਦਸ਼ਾ ਪ੍ਰਗਟਾਇਆ ਕਿ ਸਰਕਾਰ ਉਸ ਨੂੰ ਕਿਸੇ ਹੋਰ ਮਾਮਲੇ ਵਿਚ ਫਸ ਸਕਦੀ ਹੈ। ਇਸ ਲਈ ਉਸ ਵਿਰੁੱਧ ਕੋਈ ਕਾਰਵਾਈ ਕਰਨ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦਿੱਤਾ ਜਾਵੇ।

Share:

ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀਆਂ ਦੋਵੇਂ ਜ਼ਮਾਨਤ ਪਟੀਸ਼ਨਾਂ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਡਰੱਗ ਰੈਕੇਟ ਮਾਮਲੇ 'ਚ ਗ੍ਰਿਫਤਾਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ 'ਤੇ ਅੱਜ ਹਾਈਕੋਰਟ 'ਚ ਸੁਣਵਾਈ ਹੋਈ। ਇਸ ਤੋਂ ਇਲਾਵਾ ਦੂਜੀ ਪਟੀਸ਼ਨ ਵਿਚ ਖਹਿਰਾ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਸਰਕਾਰ ਉਸ ਨੂੰ ਕਿਸੇ ਹੋਰ ਮਾਮਲੇ ਵਿਚ ਫਸ ਸਕਦੀ ਹੈ। ਇਸ ਲਈ ਉਸ ਵਿਰੁੱਧ ਕੋਈ ਕਾਰਵਾਈ ਕਰਨ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਹਾਈ ਕੋਰਟ ਨੇ ਇਸ ਕੇਸ ਨੂੰ ਰੱਦ ਕਰਨ ਦੀ ਪਟੀਸ਼ਨ 'ਤੇ ਪਹਿਲਾਂ ਹੀ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਵਿਧਾਇਕ ਤੇ  ਦੋਸ਼ ਹਨ ਕਿ 8 ਸਾਲ ਪਹਿਲਾਂ ਸਰਹੱਦ ਪਾਰੋਂ ਆਈ 2 ਕਿਲੋ ਹੈਰੋਇਨ ਦੇ ਮਾਮਲੇ ਨਾਲ ਸਬੰਧ ਸੀ। ਜਾਣਕਾਰੀ ਮੁਤਾਬਕ ਖਹਿਰਾ ਦੇ ਖਿਲਾਫ 2015 ਦੇ ਇਕ ਪੁਰਾਣੇ ਡਰੱਗ ਮਾਮਲੇ 'ਚ ਜਾਂਚ ਚੱਲ ਰਹੀ ਸੀ। ਇਸ ਵਿੱਚ ਡੀ.ਆਈ.ਜੀ. ਦੀ ਅਗਵਾਈ ਵਾਲੀ ਐਸ.ਆਈ.ਟੀ. ਦੀ ਰਿਪੋਰਟ ਦੇ ਆਧਾਰ ’ਤੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਖਹਿਰਾ ਨੇ ਗ੍ਰਿਫਤਾਰੀ ਨੂੰ ਦੱਸਿਆ ਸੀ ਗੈਰ-ਕਾਨੂੰਨੀ 

ਖਹਿਰਾ ਨੇ ਕਰੀਬ ਇੱਕ ਮਹੀਨਾ ਪਹਿਲਾਂ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਸੀ। ਉਨ੍ਹਾਂ ਦੇ ਵਕੀਲ ਨੇ ਪਟੀਸ਼ਨ 'ਚ ਇਹ ਵੀ ਕਿਹਾ ਹੈ ਕਿ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਫਿਰ ਵੀ ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨਾ ਸੁਪਰੀਮ ਕੋਰਟ ਦੇ ਹੁਕਮਾਂ ਦੀ ਪੂਰੀ ਤਰ੍ਹਾਂ ਉਲੰਘਣਾ ਹੈ, ਕਿਉਂਕਿ ਉਸ ਨੂੰ ਪਹਿਲਾਂ ਹੀ ਹਾਈਕੋਰਟ ਤੋਂ ਰਾਹਤ ਮਿਲ ਚੁੱਕੀ ਸੀ। ਜਾਂਚ ਕਮੇਟੀ ਨੇ ਸੁਖਪਾਲ ਸਿੰਘ ਖਹਿਰਾ ਦੀ ਕਾਲ ਡਿਟੇਲ ਹਾਸਲ ਕਰ ਲਈ ਸੀ। ਜਿਸ 'ਚ ਸਪੱਸ਼ਟ ਹੋ ਗਿਆ ਕਿ ਖਹਿਰਾ ਡਰੱਗ ਮਾਮਲੇ ਦੇ ਮੁਲਜ਼ਮ ਗੁਰਦੇਵ ਸਿੰਘ ਨਾਲ ਚਰਨਜੀਤ ਕੌਰ ਨਾਂ ਦੀ ਔਰਤ ਰਾਹੀਂ ਗੱਲਬਾਤ ਕਰਦਾ ਸੀ। ਚਰਨਜੀਤ ਕੌਰ ਨਸ਼ਾ ਤਸਕਰ ਗੁਰਦੇਵ ਸਿੰਘ ਦੀ ਭੈਣ ਹੈ, ਜੋ ਲੰਡਨ ਵਿੱਚ ਰਹਿੰਦਾ ਹੈ। ਚਰਨਜੀਤ ਕੌਰ ਸੁਖਪਾਲ ਖਹਿਰਾ ਨਾਲ ਉਨ੍ਹਾਂ ਦੇ ਪੀਏ ਜੋਗਾ ਸਿੰਘ ਦੇ ਨੰਬਰ 'ਤੇ ਗੱਲ ਕਰਦੀ ਸੀ। ਖਹਿਰਾ ਨੇ ਮਾਰਚ 2015 ਵਿੱਚ ਗ੍ਰਿਫਤਾਰੀ ਤੋਂ ਇੱਕ ਦਿਨ ਪਹਿਲਾਂ ਚਰਨਜੀਤ ਕੌਰ ਨਾਲ ਕਈ ਵਾਰ ਗੱਲਬਾਤ ਕੀਤੀ ਸੀ। ਫਿਰ ਚਰਨਜੀਤ ਨੇ ਖਹਿਰਾ ਦਾ ਸੁਨੇਹਾ ਗੁਰਦੇਵ ਸਿੰਘ ਨੂੰ ਦਿੱਤਾ। ਗੁਰਦੇਵ ਸਿੰਘ ਪਾਕਿਸਤਾਨ ਸਥਿਤ ਨਸ਼ਾ ਤਸਕਰ ਇਮਤਿਆਜ਼ ਉਰਫ਼ ਕਾਲਾ ਦੇ ਸਿੱਧੇ ਸੰਪਰਕ ਵਿੱਚ ਸੀ ਅਤੇ ਗੁਰਦੇਵ ਨਸ਼ੇ ਦੇ ਸਮੁੱਚੇ ਗਠਜੋੜ ਦਾ ਪ੍ਰਬੰਧ ਦੇਖ ਰਿਹਾ ਸੀ।

ਇਹ ਵੀ ਪੜ੍ਹੋ