Hoshiarpur: ਟਰੱਕ-ਕਾਰ ਦੀ ਟੱਕਰ ਤੋਂ ਬਾਅਦ ਭਿਆਨਕ ਅੱਗ; 4 ਲੋਕ ਜਿੰਦਾ ਸੜੇ

Hoshiarpur: ਦਸਿਆ ਜਾ ਰਿਹਾ ਹੈ ਕਿ ਹਾਦਸਾ ਹੋਣ ਤੇ ਅੱਗ ਕਾਫੀ ਭਿਆਨਕ ਲਗੀ ਸੀ। ਅਜੇ ਤੱਕ ਕਿਸੇ ਵੀ ਮ੍ਰਿਤਕ ਦੀ ਪਛਾਣ ਨਹੀਂ ਹੋ ਪਾਈ ਹੈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ਤੇ ਪਹੁੰਚਿਆ ਅਤੇ ਅੱਗ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ।

Share:

Hoshiarpur: ਹੁਸ਼ਿਆਰਪੁਰ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਇਥੇ ਹੋਏ ਇਕ ਵੱਡੇ ਸੜਕ ਹਾਦਸੇ ਵਿੱਚ 4 ਲੋਕਾਂ ਦੀ ਜਿੰਦਾ ਸੜਨ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਹਾਦਸੇ ਵਿੱਚ ਪੰਜਵਾਂ ਵਿਅਕਤੀ ਜ਼ਖਮੀ ਹੈ। ਦਸਿਆ ਜਾ ਰਿਹਾ ਹੈ ਕਿ ਹਾਦਸਾ ਹੋਣ ਤੇ ਅੱਗ ਕਾਫੀ ਭਿਆਨਕ ਲਗੀ ਸੀ। ਅਜੇ ਤੱਕ ਕਿਸੇ ਵੀ ਮ੍ਰਿਤਕ ਦੀ ਪਛਾਣ ਨਹੀਂ ਹੋ ਪਾਈ ਹੈ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ਤੇ ਪਹੁੰਚਿਆ ਅਤੇ ਅੱਗ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਟੱਕਰ ਹੁੰਦੇ ਹੀ ਲਗੀ ਕਾਰ ਨੂੰ ਅੱਗ

ਜਾਣਕਾਰੀ ਦੇ ਮੁਤਾਬਿਕ ਦਸੂਹਾ ਨੇੜੇ ਇੱਕ ਟਰੱਕ ਅਤੇ ਕਾਰ ਦੀ ਸਿੱਧੀ ਟੱਕਰ ਹੋ ਗਈ। ਹਾਦਸਾ ਇੰਨਾ ਜਬਰਦਸਤ ਸੀ ਕਿ ਕਾਰ ਨੂੰ ਤੁਰੰਤ ਅੱਗ ਲੱਗ ਗਈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸੇ ਸਮੇਂ ਕਾਰ ਵਿੱਚ ਪੰਜ ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚੋਂ ਚਾਰ ਜ਼ਿੰਦਾ ਸੜ ਗਏ। ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਜ਼ਖਮੀ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਅੱਗ ਇੰਨੀ ਭਿਆਨਕ ਸੀ ਕਿ ਆਸ-ਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚੀ।

ਟਰੱਕ ਬੇਕਾਬੂ ਹੋ ਕੇ ਸੜਕ ਕਿਨਾਰੇ ਝਾੜੀਆਂ ਵਿੱਚ ਪਲਟਿਆ

ਹਾਦਸੇ ਤੋਂ ਬਾਅਦ ਟਰੱਕ ਬੇਕਾਬੂ ਹੋ ਕੇ ਸੜਕ ਕਿਨਾਰੇ ਝਾੜੀਆਂ ਵਿੱਚ ਪਲਟ ਗਿਆ। ਉਸ ਨੂੰ ਵੀ ਗੰਭੀਰ ਸੱਟਾਂ ਲੱਗੀਆਂ। ਜਿਸ ਦਾ ਇਲਾਜ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ। ਰਾਹਗੀਰਾਂ ਨੇ ਤੁਰੰਤ ਮਾਮਲੇ ਦੀ ਸੂਚਨਾ ਥਾਣਾ ਦਸੂਹਾ ਦੀ ਪੁਲਿਸ ਨੂੰ ਦਿੱਤੀ। ਪੁਲਿਸ ਨੇ ਨੁਕਸਾਨੇ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਹਾਦਸੇ ਵਿੱਚ ਨੁਕਸਾਨੀ ਗਈ ਕਾਰ ਜਲੰਧਰ ਨੰਬਰ ਦੀ

ਥਾਣਾ ਦਸੂਹਾ ਦੇ ਐਸਐਚਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪੁੱਜੇ। ਇਹ ਹਾਦਸਾ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਵਾਪਰਿਆ। ਹਾਦਸੇ ਵਿੱਚ ਨੁਕਸਾਨੀ ਗਈ ਕਾਰ ਜਲੰਧਰ ਨੰਬਰ ਦੀ ਸੀ। ਕਾਰ ਦੇ ਵੇਰਵਿਆਂ ਦੇ ਆਧਾਰ 'ਤੇ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਮਾਮਲਾ ਦਰਜ ਕੀਤਾ ਜਾਵੇਗਾ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦਸੂਹਾ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ

Tags :