ਪੁਲਿਸ 'ਤੇ ਭਾਰੀ ਪਰਾਲੀ, 11 ਜ਼ਿਲ੍ਹਿਆਂ ਦੇ SSP ਨੂੰ ਨੋਟਿਸ ਜਾਰੀ

ਡੀਜੀਪੀ ਗੌਰਵ ਯਾਦਵ ਨੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਨੋਟਿਸ ਰਾਹੀਂ ਜਵਾਬ ਮੰਗਿਆ ਗਿਆ ਹੈ ਕਿ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲੇ ਰੁਕ ਕਿਉਂ ਨਹੀਂ ਰਹੇ?

Share:

ਪੰਜਾਬ ਪੁਲਿਸ 'ਤੇ ਪਰਾਲੀ ਭਾਰੀ ਪੈਂਦੀ ਦਿਖਾਈ ਦੇ ਰਹੀ ਹੈ। ਜਿੱਥੇ ਇੱਕ ਪਾਸੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ ਹੈ ਤਾਂ ਹੁਣ ਦੂਜੇ ਪਾਸੇ ਸੂਬੇ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਪਰਾਲੀ ਸਾੜਨ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ 11 ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਨੋਟਿਸ ਜਾਰੀ ਕੀਤਾ। ਜਵਾਬ ਮੰਗਿਆ ਗਿਆ ਹੈ ਕਿ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲੇ ਵਧ ਕਿਉਂ ਰਹੇ ਹਨ। 
 
ਕਿਉਂ ਹੋਏ ਨੋਟਿਸ ਜਾਰੀ
 
ਜਿਨ੍ਹਾਂ ਜ਼ਿਲ੍ਹਿਆਂ ਵਿੱਚ 100 ਤੋਂ ਵੱਧ ਮਾਮਲੇ ਆਏ ਹਨ, ਉਨ੍ਹਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਭੇਜੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਵੀ ਨੋਟਿਸ ਵਿੱਚ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਬਰਨਾਲਾ, ਬਠਿੰਡਾ, ਫ਼ਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਨੂੰ ਨੋਟਿਸ ਭੇਜ ਕੇ ਤਿੰਨ ਦਿਨਾਂ ਅੰਦਰ ਜਵਾਬ ਮੰਗਿਆ ਗਿਆ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਦੀ ਸਖਤੀ ਤੋਂ ਬਾਅਦ ਪੰਜਾਬ ‘ਤੇ ਨਜ਼ਰ ਰੱਖਣ ਲਈ ਸੂਬੇ ਦੇ ਨਾਲ-ਨਾਲ ਕੇਂਦਰ ਦੀਆਂ ਕੁੱਲ 600 ਤੋਂ ਵੱਧ ਫਲਾਇੰਗ ਸਕੁਐਡ ਟੀਮਾਂ ਮੈਦਾਨ ‘ਚ ਹਨ। ਇਸ ਦੇ ਬਾਵਜੂਦ ਪੰਜਾਬ ਵਿੱਚ ਪਰਾਲੀ ਸਾੜਨ ਦੀ ਕੁੱਲ ਗਿਣਤੀ 33 ਹਜ਼ਾਰ ਤੋਂ ਪਾਰ ਹੋ ਗਈ ਹੈ।
 

ਇਹਨਾਂ ਜ਼ਿਲ੍ਹਿਆਂ ਦੇ SSP ਨੂੰ ਨੋਟਿਸ ਜਾਰੀ 

ਡੀਜੀਪੀ ਵੱਲੋਂ ਬਰਨਾਲਾ, ਬਠਿੰਡਾ, ਖੰਨਾ, ਜਗਰਾਉਂ, ਸੰਗਰੂਰ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਲੁਧਿਆਣਾ, ਮੋਗਾ ਅਤੇ ਮੁਕਤਸਰ ਦੇ ਐਸਐਸਪੀਜ਼ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਇਹ 11 ਪੁਲਿਸ ਜ਼ਿਲ੍ਹੇ ਉਨ੍ਹਾਂ 9 ਮਾਲ ਜ਼ਿਲ੍ਹਿਆਂ ਵਿੱਚੋਂ ਹਨ ਜਿੱਥੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਵਿੱਚ ਅਸਫਲ ਰਹਿਣ ਲਈ ਇੱਕ ਦਿਨ ਪਹਿਲਾਂ ਡੀਸੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਹਨਾਂ ਜ਼ਿਲ੍ਹਿਆਂ ਦੇ ਡੀਸੀ ਨੂੰ ਪੰਜਾਬ ਦੇ ਮੁੱਖ ਸਕੱਤਰ ਵੱਲੋਂ ਨੋਟਿਸ ਜਾਰੀ ਕੀਤੇ ਗਏ ਹਨ। 

ਇਹ ਵੀ ਪੜ੍ਹੋ