ਲੁਧਿਆਣਾ 'ਚ ਫੜੀ 13 ਕਰੋੜ ਦੀ ਹੈਰੋਇਨ

ਐੱਸਟੀਐੱਫ ਦੇ ਹੱਥ ਵੱਡੀ ਸਫਲਤਾ ਲੱਗੀ। ਸਰਹੱਦੀ ਇਲਾਕੇ ਦਾ ਸਮੱਗਲਰ ਕਾਰ 'ਚ ਸਪਲਾਈ ਕਰਨ ਜਾ ਰਿਹਾ ਸੀ। ਜਿਸਨੂੰ ਗ੍ਰਿਫਤਾਰ ਕੀਤਾ ਗਿਆ।

Share:

ਹਾਈਲਾਈਟਸ

  • ਹੈਰੋਇਨ
  • ਅੰਤਰਰਾਸ਼ਟਰੀ ਬਾਜ਼ਾਰ

ਲੁਧਿਆਣਾ ਵਿਖੇ ਐੱਸਟੀਐੱਫ ਦੇ ਹੱਥ ਵੱਡੀ ਸਫਲਤਾ ਲੱਗੀ। ਕਰੀਬ 13 ਕਰੋੜ ਰੁਪਏ ਕੀਮਤ ਦੀ ਹੈਰੋਇਨ ਬਰਾਮਦ ਕੀਤੀ ਗਈ। ਇੱਕ ਸਮੱਗਲਰ ਨੂੰ ਫੜਿਆ ਗਿਆ। ਇਹ ਮੁਲਜ਼ਮ ਸਰਹੱਦੀ ਇਲਾਕੇ ਦਾ ਹੈ ਜੋਕਿ ਆਪਣੀ ਕਾਰ 'ਚ ਹੈਰੋਇਨ ਦੀ ਖੇਪ ਦੀ ਸਪਲਾਈ ਦੇਣ ਜਾ ਰਿਹਾ ਸੀ। ਐੱਸਟੀਐੱਫ ਨੇ ਪਹਿਲਾਂ ਤੋਂ ਲਾਏ ਟ੍ਰੈਪ 'ਚ ਉਸਨੂੰ ਗ੍ਰਿਫਤਾਰ ਕਰ ਲਿਆ।  ਐੱਸਟੀਐੱਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਅਧਾਰ ਤੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦੇ ਹੋਏ ਇੱਕ ਕਾਰ ਸਵਾਰ ਨੂੰ 2 ਕਿਲੋ 600 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੀਬ 13 ਕਰੋੜ ਰੁਪਏ ਦੱਸੀ ਜਾ ਰਹੀ ਹੈ। 

ਮੁਲਜ਼ਮ ਖਿਲਾਫ ਪਹਿਲਾਂ ਵੀ ਕਈ ਕੇਸ ਦਰਜ

ਪ੍ਰੈੱਸ ਕਾਨਫਰਸ ਦੌਰਾਨ ਐੱਸਟੀਐੱਫ ਲੁਧਿਆਣਾ ਰੇਂਜ ਦੇ ਡੀਐਸਪੀ ਦਵਿੰਦਰ ਚੌਧਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਇੱਕ ਕਾਰ ਸਵਾਰ ਮੁਲਜ਼ਮ ਨੂੰ ਜਦੋਂ ਰੋਕਕੇ ਉਸਦੀ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ਚੋਂ 2 ਕਿੱਲੋ 600 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਗੁਰਜੰਟ ਸਿੰਘ ਉਰਫ ਜੰਟਾ ਵਾਸੀ ਭੀਖੀ ਪਿੰਡ ਜਿਲ੍ਹਾ ਤਰਨਤਾਰਨ ਵਜੋਂ ਹੋਈ। ਗੁਰਜੰਟ ਸਿੰਘ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਦੇ ਮੁਕੱਦਮੇ ਦਰਜ ਹਨ। ਡੀਐੱਸਪੀ ਨੇ ਦੱਸਿਆ ਕਿ ਮੁਲਜ਼ਮ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦਾ ਗੈਰ ਕਾਨੂੰਨੀ ਕਾਰੋਬਾਰ ਕਰਦਾ ਆ ਰਿਹਾ ਸੀ। ਤਰਨਤਾਰਨ ਇਲਾਕੇ ਤੋਂ ਹੈਰੋਇਨ ਲਿਆ ਕੇ ਲੁਧਿਆਣਾ ਅਤੇ ਇਸਦੇ ਆਸਪਾਸ ਦੇ ਇਲਾਕੇ ਵਿੱਚ ਵੇਚਦਾ ਸੀ। 

ਇਹ ਵੀ ਪੜ੍ਹੋ

Tags :