ਫਾਜ਼ਿਲਕਾ 'ਚ 40 ਲੱਖ ਤੋਂ ਵੱਧ ਦੀ ਹੈਰੋਇਨ ਬਰਾਮਦ, ਡਰੋਨ ਰਾਹੀਂ ਸਰਹੱਦ ਪਾਰ ਕਰਾਉਣ ਦੀ ਕੋਸ਼ਿਸ਼ ਨਾਕਾਮ

ਬੀਐਸਐਫ 52 ਬਟਾਲੀਅਨ ਪੋਸਟ ਬਿਸੋਕੇ ਬਹਾਦਰ ਰਕਬਾ ਪ੍ਰਭਾਤ ਸਿੰਘ ਵਾਲਾ ਅੰਤਰਰਾਸ਼ਟਰੀ ਸਰਹੱਦ 'ਤੇ ਡਿਊਟੀ 'ਤੇ ਤਾਇਨਾਤ ਬੀਐਸਐਫ ਜਵਾਨਾਂ ਨੇ ਪਾਕਿਸਤਾਨ ਤੋਂ ਭਾਰਤ ਵੱਲ ਆ ਰਹੇ ਡਰੋਨ ਦੀ ਆਵਾਜ਼ ਸੁਣੀ, ਜਿਸ 'ਤੇ ਬੀਐਸਐਫ ਜਵਾਨਾਂ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ

Courtesy: ਫਾਜ਼ਿਲਕਾ 'ਚ ਬਰਾਮਦ ਡਰੋਨ

Share:

ਫਾਜ਼ਿਲਕਾ 'ਚ ਪਾਕਿਸਤਾਨ ਤੋਂ ਆ ਰਹੇ ਡਰੋਨ ਦੇ ਨਾਲ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਗਿਆ ਹੈ। ਪੁਲਿਸ ਅਤੇ ਬੀਐਸਐਫ ਦੀ 52ਵੀਂ ਬਟਾਲੀਅਨ ਨੇ ਸਾਂਝੀ ਕਾਰਵਾਈ ਕਰਦਿਆਂ ਇਸਨੂੰ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਤੋਂ ਬਰਾਮਦ ਕੀਤਾ। ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਨਸ਼ੀਲੇ ਪਦਾਰਥਾਂ ਦਾ ਆਰਡਰ ਦੇਣ ਵਾਲੇ ਤਸਕਰ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹੈਰੋਇਨ ਦੀ ਕੀਮਤ 40 ਲੱਖ ਤੋਂ ਵੱਧ ਦੱਸੀ ਜਾ ਰਹੀ ਹੈ। 

ਬੀਐਸਐਫ ਜਵਾਨਾਂ ਨੇ ਸੁਣੀ ਡਰੋਨ ਦੀ ਆਵਾਜ਼ 

ਬੀਐਸਐਫ 52 ਬਟਾਲੀਅਨ ਪੋਸਟ ਬਿਸੋਕੇ ਬਹਾਦਰ ਰਕਬਾ ਪ੍ਰਭਾਤ ਸਿੰਘ ਵਾਲਾ ਅੰਤਰਰਾਸ਼ਟਰੀ ਸਰਹੱਦ 'ਤੇ ਡਿਊਟੀ 'ਤੇ ਤਾਇਨਾਤ ਬੀਐਸਐਫ ਜਵਾਨਾਂ ਨੇ ਪਾਕਿਸਤਾਨ ਤੋਂ ਭਾਰਤ ਵੱਲ ਆ ਰਹੇ ਡਰੋਨ ਦੀ ਆਵਾਜ਼ ਸੁਣੀ, ਜਿਸ 'ਤੇ ਬੀਐਸਐਫ ਜਵਾਨਾਂ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਬੀਐਸਐਫ ਨੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ। ਇਸਤੋਂ ਤੁਰੰਤ ਬਾਅਦ ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਪਾਰਟੀ ਅਤੇ ਬੀਐਸਐਫ ਟੀਮ ਦੁਆਰਾ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਇੱਕ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਗਿਆ ਅਤੇ ਇਸ ਆਪ੍ਰੇਸ਼ਨ ਦੌਰਾਨ ਲਗਭਗ 542 ਗ੍ਰਾਮ ਵਜ਼ਨ ਵਾਲਾ ਹੈਰੋਇਨ ਦਾ ਇੱਕ ਪੈਕੇਟ ਅਤੇ ਇੱਕ ਡਰੋਨ ਬਰਾਮਦ ਕੀਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਇਹ ਖੇਪ ਇੱਕ ਤਸਕਰ ਦੁਆਰਾ ਆਰਡਰ ਕੀਤੀ ਗਈ ਸੀ। ਫਿਲਹਾਲ ਇਸ ਮਾਮਲੇ ਵਿੱਚ ਐਫਆਈਆਰ ਨੰਬਰ 24 ਦਰਜ ਕਰ ਲਈ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ