Highcourt ਨੇ ਭਰਤ ਇੰਦਰ ਚਾਹਲ ਨੂੰ ਦਿੱਤੀ ਰਾਹਤ, ਨਹੀਂ ਗ੍ਰਿਫ਼ਤਾਰ ਕਰ ਸਕਦੀ ਵਿਜੀਲੈਂਸ 

ਕੈਪਟਨ ਦੇ ਮੀਡੀਆ ਸਲਾਹਕਾਰ ਰਹਿ ਚੁੱਕੇ ਭਰਤ ਇੰਦਰ ਨੇ ਪਟੀਸ਼ਨ ਦਾਇਰ ਕੀਤੀ ਹੋਈ ਹੈ। ਵਿਜੀਲੈਂਸ ਵੱਲੋਂ ਦਰਜ ਮੁਕੱਦਮੇ ਚ ਅੰਤਰਿਮ ਜ਼ਮਾਨਤ ਮਿਲ ਗਈ ਹੈ।

Share:

ਹਾਈਲਾਈਟਸ

  • ਚਾਹਲ ਦੇ ਖਰਚ ਤੇ ਆਮਦਨ ਵਿਚਕਾਰ ਕਰੀਬ 300 ਫੀਸਦੀ ਦਾ ਫਰਕ
  • ਜਾਇਦਾਦ ਅਤੇ ਆਮਦਨ ਦਾ ਪੂਰਾ ਵੇਰਵਾ ਵਿਜੀਲੈਂਸ ਨੂੰ ਸੌਂਪ ਦਿੱਤਾ

ਪੰਜਾਬ ਨਿਊਜ਼। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ  ਭਰਤ ਇੰਦਰ ਸਿੰਘ ਚਾਹਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈ ਕੋਰਟ ਨੇ ਚਾਹਲ ਨੂੰ 25 ਜਨਵਰੀ ਤਕ ਅੰਤਰਿਮ ਜ਼ਮਾਨਤ ਦਿੱਤੀ। ਅਜਿਹੇ 'ਚ ਹੁਣ ਚਾਹਲ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੇਗੀ। ਦੱਸ ਦਈਏ ਕਿ ਵਿਜੀਲੈਂਸ ਨੇ ਚਾਹਲ ਦੇ ਖਿਲਾਫ ਆਮਦਨ ਤੋਂ ਵੱਧ ਖਰਚ ਸਬੰਧੀ ਮੁਕੱਦਮਾ ਦਰਜ ਕੀਤਾ ਹੋਇਆ ਹੈ। 

ਸਿਆਸੀ ਬਦਲਾ ਲੈ ਰਹੀ ਸਰਕਾਰ 

ਭਰਤ ਇੰਦਰ ਚਾਹਲ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਕਿਹਾ  ਕਿ ਮੌਜੂਦਾ ਸਰਕਾਰ ਸਿਆਸੀ ਰੰਜਿਸ਼ ਦੇ ਚੱਲਦਿਆਂ ਪਿਛਲੀ ਸਰਕਾਰ ਦੇ ਆਗੂਆਂ ਅਤੇ ਉਨ੍ਹਾਂ ਦੇ ਕਰੀਬੀਆਂ ਵਿਰੁਧ ਕਾਰਵਾਈ ਕਰ ਰਹੀ ਹੈ। ਇਸ ਤਹਿਤ ਪਟੀਸ਼ਨਰ ਨੂੰ ਵੀ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਚਾਹਲ ਨੇ ਹਾਈ ਕੋਰਟ ਨੂੰ ਅਪੀਲ ਕੀਤੀ  ਕਿ ਉਸਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਦਰਜ ਐਫਆਈਆਰ ਵਿਚ ਅਗਾਊਂ ਜ਼ਮਾਨਤ ਦਾ ਲਾਭ ਦਿਤਾ ਜਾਵੇ।

ਸਾਰਾ ਰਿਕਾਰਡ ਵਿਜੀਲੈਂਸ ਹਵਾਲੇ 

ਚਾਹਲ ਨੇ ਦਸਿਆ ਕਿ ਉਸ ਵਲੋਂ ਆਪਣੇ ਸਾਰੇ ਬੈਂਕ ਖਾਤਿਆਂ, ਜਾਇਦਾਦ ਅਤੇ ਆਮਦਨ ਦਾ ਪੂਰਾ ਵੇਰਵਾ ਵਿਜੀਲੈਂਸ ਨੂੰ ਸੌਂਪ ਦਿਤਾ ਗਿਆ ਹੈ। ਇਸਦੇ ਬਾਵਜੂਦ ਉਸਨੂੰ ਰੰਜਿਸ਼ ਕਾਰਨ ਫਸਾਇਆ ਜਾ ਰਿਹਾ ਹੈ।  ਚਾਹਲ ਨੇ ਕਿਹਾ ਕਿ ਉਹ 75 ਸਾਲ ਦੇ ਹੋ ਚੁੱਕੇ ਹਨ। ਇਸਦੇ ਬਾਵਜੂਦ  ਉਹ ਜਾਂਚ ਵਿਚ ਸਹਿਯੋਗ ਕਰਨ ਲਈ ਤਿਆਰ ਹਨ। ਉਸਨੂੰ ਅੰਤਰਿਮ ਜ਼ਮਾਨਤ ਦਾ ਲਾਭ ਦਿੰਦਿਆਂ ਹਾਈ ਕੋਰਟ ਨੇ ਸੁਣਵਾਈ 25 ਜਨਵਰੀ ਤਕ ਮੁਲਤਵੀ ਕਰ ਦਿੱਤੀ ਹੈ।

300 ਫੀਸਦੀ ਵੱਧ ਖਰਚ

ਵਿਜੀਲੈਂਸ ਨੇ ਆਪਣੀ ਜਾਂਚ ਦੇ ਦੌਰਾਨ ਭਰਤ ਇੰਦਰ ਚਾਹਲ ਦੇ ਖਰਚ ਤੇ ਆਮਦਨ ਵਿਚਕਾਰ ਕਰੀਬ 300 ਫੀਸਦੀ ਦਾ ਫਰਕ ਪਾਇਆ। ਦੱਸਿਆ ਜਾ ਰਿਹਾ ਹੈ ਕਿ ਮਾਰਚ 2017 ਤੋਂ ਲੈ ਕੇ ਸਤੰਬਰ 2021 ਤੱਕ ਚਾਹਲ ਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਆਮਦਨ ਕਰੀਬ 7 ਕਰੋੜ 85 ਲੱਖ ਰੁਪਏ ਪਾਈ ਗਈ। ਇਸਦੇ ਉਲਟ ਖਰਚ 31 ਕਰੋੜ 79 ਲੱਖ ਦੇ ਕਰੀਬ ਨਿਕਲਿਆ। ਇਹ ਆਮਦਨ ਕਿੱਥੋਂ ਆਈ। ਇਸਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ