High Court ਦੇ ਚੰਡੀਗੜ੍ਹ ਸੀਜੇਐਮ ਨੂੰ ਆਦੇਸ਼, ਖਨੌਰੀ ਬਾਰਡਰ 'ਤੇ ਜ਼ਖਮੀ ਹੋਏ Preetpal Singh ਦੇ ਬਿਆਨ ਕੀਤੇ ਜਾਣ ਦਰਜ

ਹਾਈਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਬਿਆਨ ਦਰਜ ਕਰਨ ਸਮੇਂ ਡਾਕਟਰ ਦੀ ਹਾਜ਼ਰੀ ਜ਼ਰੂਰੀ ਹੋਵੇਗੀ ਅਤੇ ਹਰਿਆਣਾ ਪੁਲਿਸ ਦਾ ਏਸੀਪੀ ਮੌਜੂਦ ਹੋਣਗੇ।

Share:

Punjab News:  ਨੌਜਵਾਨ ਕਿਸਾਨ ਪ੍ਰੀਤਪਾਲ ਸਿੰਘ ਨੂੰ ਹਰਿਆਣਾ ਪੁਲਿਸ ਵੱਲੋਂ ਖਨੌਰੀ ਸਰਹੱਦ ਤੋਂ ਗ਼ੈਰਕਾਨੂੰਨੀ ਢੰਗ ਨਾਲ ਗ੍ਰਿਫ਼ਤਾਰ ਕਰਨ, ਮਿੱਥੇ ਸਮੇਂ ਵਿੱਚ ਮੈਜਿਸਟਰੇਟ ਦੇ ਸਾਹਮਣੇ ਪੇਸ਼ ਨਾ ਕਰਨ ਅਤੇ ਸਹੀ ਇਲਾਜ ਨਾ ਕਰਵਾਉਣ ਦੇ ਦੋਸ਼ ਹੇਠ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਚੰਡੀਗੜ੍ਹ ਦੇ ਸੀਜੇਐਮ ਨੂੰ ਪੀ.ਜੀ.ਆਈ ਜਾ ਕੇ ਪ੍ਰੀਤਪਾਲ ਸਿੰਘ ਦੇ ਬਿਆਨ ਦਰਜ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਬਿਆਨ ਦਰਜ ਕਰਨ ਸਮੇਂ ਡਾਕਟਰ ਦੀ ਹਾਜ਼ਰੀ ਜ਼ਰੂਰੀ ਹੋਵੇਗੀ ਅਤੇ ਹਰਿਆਣਾ ਪੁਲਿਸ ਦਾ ਏਸੀਪੀ ਮੌਜੂਦ ਹੋਣਗੇ।

15 ਮਾਰਚ ਨੂੰ ਕੀਤਾ ਜਾਵੇਗਾ ਕੋਰਟ ਵਿੱਚ ਪੇਸ਼

ਪ੍ਰੀਤ ਪਾਲ ਦੇ ਪਿਤਾ ਦੇ ਵਕੀਲ ਨੇ ਸੁਣਵਾਈ ਦੇ ਦੌਰਾਨ ਹਾਈ ਕੋਰਟ ਨੂੰ ਦੱਸਿਆ ਕਿ ਪ੍ਰੀਤਪਾਲ ਸਿੰਘ ਫਿਲਹਾਲ ਆਪਣਾ ਬਿਆਨ ਦਰਜ ਕਰਵਾਉਣ ਦੇ ਸਮਰੱਥ ਹੈ, ਜਿਸ ਤੋਂ ਬਾਅਦ ਅਦਾਲਤ ਨੇ ਇਹ ਹੁਕਮ ਦਿੱਤਾ ਹੈ। ਹਾਈ ਕੋਰਟ ਨੇ ਪ੍ਰੀਤਪਾਲ ਦੇ ਬਿਆਨ ਦਰਜ ਕਰਕੇ 15 ਮਾਰਚ ਨੂੰ ਹਾਈ ਕੋਰਟ ਵਿੱਚ ਪੇਸ਼ ਕਰਨ ਦੇ ਵੀ ਹੁਕਮ ਦਿੱਤੇ ਹਨ।

21 ਫਰਵਰੀ ਨੂੰ ਕੀਤਾ ਸੀ ਗ੍ਰਿਫਤਾਰ

ਪਟੀਸ਼ਨ ਦਾਇਰ ਕਰਦੇ ਹੋਏ ਪ੍ਰੀਤਪਾਲ ਸਿੰਘ ਦੇ ਪਿਤਾ ਦਵਿੰਦਰ ਸਿੰਘ ਵਾਸੀ ਸੰਗਰੂਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਸ ਦਾ ਲੜਕਾ ਕਿਸਾਨਾਂ ਨਾਲ ਸ਼ਾਂਤਮਈ ਢੰਗ ਨਾਲ ਧਰਨੇ ਵਿੱਚ ਹਿੱਸਾ ਲੈ ਰਿਹਾ ਸੀ। ਹਰਿਆਣਾ ਪੁਲਿਸ ਨੇ 21 ਫਰਵਰੀ ਨੂੰ ਦੁਪਹਿਰ 2 ਵਜੇ ਖਨੌਰੀ ਸਰਹੱਦ ਤੋਂ ਪੰਜਾਬ ਦੇ ਖੇਤਰ ਵਿੱਚ ਦਾਖਲ ਹੋ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਸੀ। ਜ਼ਖਮੀ ਹੋਣ ਤੋਂ ਬਾਅਦ ਉਸ ਨੂੰ ਪੁਲਿਸ ਨੇ ਗੈਰ-ਕਾਨੂੰਨੀ ਤੌਰ 'ਤੇ ਹਿਰਾਸਤ 'ਚ ਲੈ ਲਿਆ ਸੀ

ਇਹ ਵੀ ਪੜ੍ਹੋ