ਹਾਈਕੋਰਟ ਨੇ ਕੋਟਕਪੁਰਾ ਗੋਲੀਬਾਰੀ ਮਾਮਲੇ ਦੀ ਸੁਣਵਾਈ ਉਪਰ ਲਗਾਈ ਰੋਕ

ਚਰਨਜੀਤ ਸ਼ਰਮਾ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਹਾਈ ਕੋਰਟ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਬਾਰੀ ਦੇ ਮਾਮਲੇ ਆਪਸ ਵਿੱਚ ਜੁੜੇ ਹੋਏ ਹਨ, ਇਸ ਲਈ ਦੋਵਾਂ ਮਾਮਲਿਆਂ ਦੀ ਸੁਣਵਾਈ ਇੱਕੋ ਅਦਾਲਤ ਵਿੱਚ ਹੋਣੀ ਚਾਹੀਦੀ ਹੈ।

Courtesy: File photo

Share:

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫਰੀਦਕੋਟ ਦੀ ਅਦਾਲਤ ਵਿੱਚ ਚੱਲ ਰਹੇ ਕੋਟਕਪੂਰਾ ਗੋਲੀਬਾਰੀ ਮਾਮਲੇ ਦੀ ਸੁਣਵਾਈ 'ਤੇ 10 ਮਾਰਚ ਤੱਕ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਇਹ ਹੁਕਮ ਮਾਮਲੇ ਦੇ ਦੋਸ਼ੀ ਸੇਵਾਮੁਕਤ ਐਸਐਸਪੀ ਚਰਨਜੀਤ ਸ਼ਰਮਾ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਦਿੱਤਾ। ਦੱਸ ਦਈਏ ਕਿ  ਚਰਨਜੀਤ ਸ਼ਰਮਾ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਹਾਈ ਕੋਰਟ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਬਾਰੀ ਦੇ ਮਾਮਲੇ ਆਪਸ ਵਿੱਚ ਜੁੜੇ ਹੋਏ ਹਨ, ਇਸ ਲਈ ਦੋਵਾਂ ਮਾਮਲਿਆਂ ਦੀ ਸੁਣਵਾਈ ਇੱਕੋ ਅਦਾਲਤ ਵਿੱਚ ਹੋਣੀ ਚਾਹੀਦੀ ਹੈ। 

ਸਾਬਕਾ ਐਸਐਸਪੀ ਨੇ ਕੀਤੀ ਮੰਗ

ਪਿਛਲੇ ਸਾਲ ਹਾਈ ਕੋਰਟ ਨੇ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਤਬਦੀਲ ਕਰ ਦਿੱਤੀ ਸੀ, ਪਰ ਕੋਟਕਪੁਰਾ ਗੋਲੀਬਾਰੀ ਦਾ ਮਾਮਲਾ ਅਜੇ ਵੀ ਫ਼ਰੀਦਕੋਟ ਦੀ ਅਦਾਲਤ ਵਿੱਚ ਚੱਲ ਰਿਹਾ ਹੈ। ਚਰਨਜੀਤ ਸ਼ਰਮਾ ਨੇ ਮੰਗ ਕੀਤੀ ਕਿ ਇਸ ਕੇਸ ਨੂੰ ਵੀ ਚੰਡੀਗੜ੍ਹ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਇਸ ਪਟੀਸ਼ਨ ਉਪਰ ਸੁਣਵਾਈ ਕਰਦੇ ਹੁਕਮ ਸੁਣਾਇਆ ਗਿਆ। 

24 ਫਰਵਰੀ ਨੂੰ ਹੋਣੀ ਸੀ ਸੁਣਵਾਈ

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਹਾਈ ਕੋਰਟ ਨੇ ਫ਼ਰੀਦਕੋਟ ਦੀ ਅਦਾਲਤ ਵਿੱਚ ਚੱਲ ਰਹੇ ਕੋਟਕਪੂਰਾ ਗੋਲੀਬਾਰੀ ਮਾਮਲੇ ਦੀ ਸੁਣਵਾਈ 'ਤੇ 10 ਮਾਰਚ ਤੱਕ ਰੋਕ ਲਗਾ ਦਿੱਤੀ ਅਤੇ ਅਗਲੀ ਸੁਣਵਾਈ ਵਿੱਚ ਇਸ ਮੁੱਦੇ 'ਤੇ ਬਹਿਸ ਕਰਨ ਦੇ ਹੁਕਮ ਦਿੱਤੇ। ਇਸ ਮਾਮਲੇ ਦੀ ਅਗਲੀ ਸੁਣਵਾਈ 24 ਫਰਵਰੀ ਨੂੰ ਫ਼ਰੀਦਕੋਟ ਦੀ ਹੇਠਲੀ ਅਦਾਲਤ ਵਿੱਚ ਹੋਣੀ ਸੀ, ਜਿਸ ਵਿੱਚ ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕੀਤੇ ਜਾਣੇ ਸਨ। ਹੁਣ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ, ਇਹ ਦੇਖਣਾ ਬਾਕੀ ਹੈ ਕਿ ਕੀ ਇਸ ਕੇਸ ਨੂੰ ਵੀ ਬਹਿਬਲ ਕਲਾਂ ਕੇਸ ਵਾਂਗ ਚੰਡੀਗੜ੍ਹ ਤਬਦੀਲ ਕੀਤਾ ਜਾਵੇਗਾ ਜਾਂ ਨਹੀਂ।

ਇਹ ਵੀ ਪੜ੍ਹੋ