ਹਿੰਦ ਦੀ ਚਾਦਰ - 9ਵੇਂ ਪਾਤਸ਼ਾਹ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਕੌਮੀ ਜਾਹੋ ਜਲਾਲ ਨਾਲ ਮਨਾਈ ਜਾਵੇਗੀ

ਕਲਕੱਤਾ ਵਿਖੇ ਹੋਈ ਉੱਚ ਪੱਧਰੀ ਮੀਟਿੰਗ। ਇਸ ਦੌਰਾਨ ਪ੍ਰਬੰਧ ਕਮੇਟੀ ਅਤੇ ਕਲਕੱਤਾ ਦੀਆਂ ਸੰਗਤਾਂ ਨੇ ਸ਼ਹਿਰ ਵਿਖੇ ਨਗਰ ਕੀਰਤਨ ਦਾ ਰੂਟ ਤੈਅ ਕਰਨ, ਨਿੱਘਾ ਸਵਾਗਤ ਕਰਨ ਅਤੇ ਰਾਤ ਦੇ ਵਿਸ਼ਰਾਮ ਕਰਨ ਦੀ ਜ਼ਿੰਮੇਵਾਰੀ ਲਈ।

Courtesy: 350 ਸਾਲਾ ਸ਼ਹੀਦੀ ਸ਼ਤਾਬਦੀ ਮਨਾਉਣ ਨੂੰ ਲੈਕੇ ਕਲਕੱਤਾ ਵਿਖੇ ਮੀਟਿੰਗ ਹੋੋਈ

Share:

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਨਵੰਬਰ ਮਹੀਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦੱਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਕੌਮੀ ਜਾਹੋ ਜਲਾਲ ਨਾਲ ਮਨਾਈ ਜਾ ਰਹੀ ਹੈ।  ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤਿਆਰੀਆਂ ਆਰੰਭ ਦਿੱਤੀਆਂ ਹਨ। ਤਿਆਰੀਆਂ ਨੂੰ ਲੈਕੇ ਸ਼੍ਰੋਮਣੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਵੀ ਹੋਈ। 

ਧੋਬੜੀ ਸਾਹਿਬ ਤੋੋਂ ਸ਼੍ਰੀ ਅਨੰਦਪੁਰ ਸਾਹਿਬ ਤੱਕ ਨਗਰ ਕੀਰਤਨ 

ਧਰਮ ਪ੍ਰਚਾਰ ਕਮੇਟੀ ਦੇ ਸਕੱਤਰ  ਬਲਵਿੰਦਰ ਸਿੰਘ ਕਾਹਲਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਨੂੰ ਸਮਰਪਿਤ ਦੇਸ ਦੇ ਵੱਖ ਵੱਖ ਸਹਿਰਾਂ ਵਿੱਚ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ। ਇਸੇ ਤਰ੍ਹਾਂ ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ ਜਿਨ੍ਹਾਂ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ  ਕੁਲਵੰਤ ਸਿੰਘ ਮੰਨਣ ਦੇ ਨਿਰਦੇਸ਼ਾ ਅਨੁਸਾਰ ਮੀਤ ਸਕੱਤਰ  ਗੁਰਚਰਨ ਸਿੰਘ ਕੁਹਾਲਾ ਦੀ ਅਗਵਾਈ ਵਿੱਚ ਇਕ ਟੀਮ ਸਿੰਘ ਸਭਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨਾਲ ਤਾਲਮੇਲ ਲਈ ਭੇਜੀ ਗਈ ਹੈ। 

ਕਲਕੱਤਾ ਦੀਆਂ ਸੰਗਤਾਂ ਦਾ ਅਥਾਹ ਪ੍ਰੇਮ 

ਸ਼੍ਰੋਮਣੀ ਕਮੇਟੀ ਦੀ ਇਸ ਟੀਮ ਨੇ ਅੱਜ ਇਤਿਹਾਸਿਕ ਗੁਰਦੁਆਰਾ ਬੜਾ ਸਿੱਖ ਸੰਗਤ ਕਲਕੱਤਾ ਵਿਖੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਕਲਕੱਤਾ ਦੀਆਂ ਸਮੂਹ ਸਿੱਖ ਜਥੇਬੰਦੀਆਂ ਸਿੰਘ ਸਭਾਵਾਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਕੀਤੀ।  ਇਸ ਦੌਰਾਨ ਪ੍ਰਬੰਧ ਕਮੇਟੀ ਅਤੇ ਕਲਕੱਤਾ ਦੀਆਂ ਸੰਗਤਾਂ ਨੇ ਸ਼ਹਿਰ ਵਿਖੇ ਨਗਰ ਕੀਰਤਨ ਦਾ ਰੂਟ ਤੈਅ ਕਰਨ, ਨਿੱਘਾ ਸਵਾਗਤ ਕਰਨ ਅਤੇ ਰਾਤ ਦੇ ਵਿਸ਼ਰਾਮ ਕਰਨ ਦੀ ਜ਼ਿੰਮੇਵਾਰੀ ਲਈ। ਇਸਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਲਛਮੀਪੁਰ (ਕੜਾਹ ਗੋਲਾ) ਬਿਹਾਰ, ਗੁਰਦੁਆਰਾ ਸਿੰਘ ਸਭਾ ਸਿਲੀਗੁੜੀ, ਸਿੱਖ ਪ੍ਰਤੀਨਿਧੀ ਬੋਰਡ ਈਸਟਨ ਜੋਨ, ਗੁਰਦੁਆਰਾ ਸਾਹਿਬ ਆਲਮਬਾਗ ਵਿਖੇ ਵੀ ਮੀਟਿੰਗਾਂ ਕੀਤੀਆਂ ਗਈਆਂ। ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਨ ਦਾ ਵਿਸ਼ਵਾਸ ਦਿਵਾਇਆ। 

ਇਹ ਵੀ ਪੜ੍ਹੋ

Tags :